ਨਹੀਂ ਰਹੇ ਚੇਅਰਮੈਨ ਜਸਵੰਤ ਸਿੰਘ ਜੌਹਲ ਪੰਡੋਰੀ
- ਸੰਖੇਪ ਬਿਮਾਰੀ ਦੇ ਚਲਦਿਆਂ ਦੇਹਾਂਤ ,ਅੱਜ ਹੋਵੇਗਾ ਸਸਕਾਰ
ਰਵੀ ਸੈਣ,ਮਹਿਲ ਕਲਾਂ 30 ਨਵੰਬਰ (ਗੁਰਸੇਵਕ ਸਹੋਤਾ/ਪਾਲੀ ਵਜੀਦਕੇ) ਕਲਾਂ 30 ਨਵੰਬਰ (ਗੁਰਸੇਵਕ ਸਹੋਤਾ/ਪਾਲੀ ਵਜੀਦਕੇ)
ਸੀਨੀਅਰ ਕਾਂਗਰਸੀ ਆਗੂ ਅਤੇ ਮਾਰਕੀਟ ਕਮੇਟੀ ਮਹਿਲ ਕਲਾਂ ਦੇ ਚੇਅਰਮੈਨ ਹਮੇਸ਼ਾ ਲਈ ਸਦੀਵੀ ਵਿਛੋੜਾ ਦੇ ਗਏ। ਉਹ ਪਿਛਲੇ ਲੰਮੇ ਸਮੇਂ ਤੋਂ ਜਿੱਥੇ ਕਾਂਗਰਸ ਪਾਰਟੀ ਦੇ ਵੱਖ ਵੱਖ ਅਹੁਦਿਆਂ ਤੇ ਕੰਮ ਕਰ ਰਹੇ ਸਨ, ਉਥੇ ਪੰਚਾਇਤ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹੁੰਦੇ ਹੋਏ ਮਾਰਕੀਟ ਕਮੇਟੀ ਮਹਿਲ ਕਲਾਂ ਦੇ ਚੇਅਰਮੈਨ ਬਣੇ ਸਨ। ਜ਼ਿਲ੍ਹਾ ਬਰਨਾਲਾ ਅਤੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਅਹਿਮ ਆਗੂ ਵਜੋਂ ਜਾਣੇ ਜਾਂਦੇ ਸਨ। ਲੰਮੇ ਸਿਆਸੀ ਤਜਰਬੇ ਅਤੇ ਸੂਝ ਬੂਝ ਸਦਕਾ ਵੱਖ ਵੱਖ ਪਾਰਟੀਆਂ ਦੇ ਮੌਜੂਦਾ ਆਗੂ ਚੇਅਰਮੈਨ ਜਸਵੰਤ ਸਿੰਘ ਜੌਹਲ ਦਾ ਸਤਿਕਾਰ ਕਰਦੇ ਸਨ। ਚੇਅਰਮੈਨ ਤੇ ਸਰਪੰਚ ਜਸਵੰਤ ਸਿੰਘ ਜੌਹਲ ਦਾ ਅੰਤਮ ਸੰਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਪੰਡੋਰੀ ਦੇ ਸ਼ਮਸ਼ਾਨਘਾਟ ਵਿਖੇ ਦੁਪਹਿਰ 01 ਵਜੇ ਕੀਤਾ ਜਾਵੇਗਾ। ਜਿੱਥੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਵੱਖ ਵੱਖ ਪਾਰਟੀਆਂ, ਸਮਾਜ ਸੇਵੀ ਸੰਸਥਾਵਾਂ ਦੇ ਆਗੂ ਸ਼ਮੂਲੀਅਤ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਭਰਾ ਸਿਮਰਜੀਤ ਸਿੰਘ ਜੌਹਲ ਅਤੇ ਉਨ੍ਹਾਂ ਦੇ ਪੁੱਤਰ ਅਮਨਦੀਪ ਸਿੰਘ ਜੌਹਲ ਨੇ ਦੱਸਿਆ ਕਿ ਸਰਪੰਚ ਜਸਵੰਤ ਸਿੰਘ ਜੌਹਲ ਤੰਦਰੁਸਤ ਸਨ, ਪਰ ਸੰਖੇਪ ਬਿਮਾਰੀ ਕਾਰਨ ਉਨ੍ਹਾਂ ਦਾ ਦੇਹਾਂਤ ਹੋ ਗਿਆ। ਜਸਵੰਤ ਸਿੰਘ ਜੌਹਲ ਪੰਡੋਰੀ ਦੇ ਅਕਾਲ ਚਲਾਣੇ ਤੇ ਵੱਖ ਵੱਖ ਰਾਜਨੀਤਕ, ਧਾਰਮਿਕ ਤੇ ਸਮਾਜਕ ਜਥੇਬੰਦੀਆਂ ਦੇ ਆਗੂਆਂ ਨੇ ਜੌਹਲ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਅੰਤਮ ਸੰਸਕਾਰ ਪਿੰਡ ਪੰਡੋਰੀ ਵਿਖੇ ਦੁਪਹਿਰ 01ਵਜੇ ਕੀਤਾ ਜਾਵੇਗਾ। ਇਸ ਮੌਕੇ ਕਾਂਗਰਸ ਪਾਰਟੀ ਦੇ ਆਗੂ ਪੰਚ ਸਰਪੰਚ ਵੱਖ ਵੱਖ ਜਥੇਬੰਦੀਆਂ ਦੇ ਆਗੂ ਅਤੇ ਇਲਾਕੇ ਦੇ ਮੋਹਤਬਰ ਸ਼ਮੂਲੀਅਤ ਕਰਨਗੇ।