ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਸਹਿ-ਵਿੱਦਿਅਕ ਮੁਕਾਬਲਿਆਂ ਦੇ ਜਿਲ੍ਹਾ ਜੇਤੂ ਵਿਦਿਆਰਥੀਆਂ ਦਾ ਸਨਮਾਨ

Advertisement
Spread information

ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਸਹਿ-ਵਿੱਦਿਅਕ ਮੁਕਾਬਲਿਆਂ ਦੇ ਜਿਲ੍ਹਾ ਜੇਤੂ ਵਿਦਿਆਰਥੀਆਂ ਦਾ ਸਨਮਾਨ 

 ●  ਸਕੂਲਾਂ ਵੱਲੋਂ ਹੱਥ ਲਿਖਤ ਮੈਗਜ਼ੀਨ ਵੀ ਜਾਰੀ



ਰਵੀ ਸੈਣ, ਬਰਨਾਲਾ,  30 ਨਵੰਬਰ (2021 )- 
    ਸਕੂਲ ਸਿੱੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱੱਖਿਆ ਮੁਹੱਈਆ ਕਰਵਾਉਣ ਦੇ ਨਾਲ ਨਾਲ ਮਾਤ ਭਾਸ਼ਾ ਬਾਰੇ ਗਿਆਨ ਦਿੰਦਿਆਂ ਮਾਤ ਭਾਸ਼ਾ ਨਾਲ ਜੋੜੀ ਰੱਖਣ ਲਈ ਵੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਿੱਖਿਆ ਮੰਤਰੀ ਪਰਗਟ ਸਿੰਘ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਅਜੋਏ ਸ਼ਰਮਾ ਦੀ ਅਗਵਾਈ ਹੇਠ 22 ਨਵੰਬਰ ਤੋਂ 30 ਨਵੰਬਰ ਤੱਕ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਵਿੱਦਿਅਕ ਅਤੇ ਸਹਿ-ਵਿੱਦਿਅਕ ਮੁਕਾਬਲੇ ਕਰਵਾਏ ਗਏ। 
    ਸਥਾਨਕ ਪ੍ਰਾਇਮਰੀ ਸਕੂਲ ਪੱਤੀ ਬਾਜਵਾ ਵਿਖੇ ਜਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ ਅਤੇ ਜੇਤੂਆਂ ਨੂੰ ਕੁਲਵਿੰਦਰ ਸਿੰਘ ਸਰਾਏ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਅਤੇ ਵਸੁੰਧਰਾ ਕਪਿਲਾ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਜਿਲ੍ਹੇ ਦੇ ਪ੍ਰਾਇਮਰੀ ਸਕੂਲਾਂ ਵੱਲੋਂ ਵਿਦਿਆਰਥੀਆਂ ਦੇ ਸੁੰਦਰ ਲਿਖਾਈ, ਭਾਸ਼ਣ ਮੁਕਾਬਲੇ,ਕਵਿਤਾ ਗਾਇਨ,ਪੰਜਾਬੀ ਪੜ੍ਹਨ ਮੁਕਾਬਲੇ,ਬੋਲ ਲਿਖਤ ਮੁਕਾਬਲੇ,ਕਹਾਣੀ ਸੁਣਾਉਣ ਮੁਕਾਬਲੇ, ਚਿੱਤਰਕਲਾ ਅਤੇ ਆਮ ਗਿਆਨ ਆਦਿ ਵੱਖ ਵੱਖ ਵੰਨਗੀਆਂ ਦੇ ਮੁਕਾਬਲੇ ਕਰਵਾਉਣ ਤੋਂ ਇਲਾਵਾ ਅਧਿਆਪਕਾਂ ਦੇ ਵੀ ਸੁੰਦਰ ਲਿਖਾਈ ਦੇ ਮੁਕਾਬਲੇ ਕਰਵਾਏ ਗਏ।ਮੁਕਾਬਲਿਆਂ ਦੇ ਅਖੀਰਲੇ ਦਿਨ 30 ਨਵੰਬਰ ਨੂੰ ਸਕੂਲਾਂ ਵੱਲੋਂ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਰੰਗ ਬਿਰੰਗੇ ਹੱਥ ਲਿਖਤ ਮੈਗਜ਼ੀਨ ਜਾਰੀ ਕੀਤੇ ਗਏ। ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਇਹਨਾਂ ਸਹਿ-ਵਿੱਦਿਅਕ ਮੁਕਾਬਲਿਆਂ ਅਤੇ ਹੱਥ ਲਿਖਤ ਮੈਗਜ਼ੀਨ ਜਾਰੀ ਕਰਨ ਦਾ ਮਨੋਰਥ ਬਾਲ ਮਨਾਂ ਅੰਦਰ ਮਾਤ ਭਾਸ਼ਾ ਪੰਜਾਬੀ ਪ੍ਰਤੀ ਲਗਾਅ ਪੈਦਾ ਕਰਨਾ ਅਤੇ ਆਮ ਬੋਲ ਚਾਲ ਦੌਰਾਨ ਪੰਜਾਬੀ ਭਾਸ਼ਾ ਦੇ ਇਸਤੇਮਾਲ ਲਈ ਉਤਸ਼ਾਹਿਤ ਕਰਨਾ ਹੈ।
                 
       ਜਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਭੈਣੀ ਜੱਸਾ,ਜਵਾਹਰ ਬਸਤੀ ਬਰਨਾਲਾ,ਭੈਣੀ ਮਹਿਰਾਜ ਅਤੇ ਹੰਡਿਆਇਆ ਆਦਿ ਸਕੂਲਾਂ ਦੇ ਮੁਖੀਆਂ ਨੇ ਦੱਸਿਆ ਕਿ ਉਹਨਾਂ ਵੱਲੋਂ ਸਕੂਲ ਦੇ ਨੰਨ੍ਹੇ ਮੁੰਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀਆਂ ਲਿਖਤਾਂ ‘ਤੇ ਆਧਾਰਿਤ ਹੱਥ ਬਾਲ ਮੈਗਜ਼ੀਨ ਜਾਰੀ ਕੀਤੇ ਗਏ ਹਨ।ਕੁਲਦੀਪ ਸਿੰਘ ਭੁੱਲਰ ਜਿਲ੍ਹਾ ਕੋ-ਆਰਡੀਨੇਟਰ ਪੜ੍ਹੋ ਪੰਜਾਬ, ਨਰਿੰਦਰ ਕੁਮਾਰ ਸਹਾਇਕ ਕੋ-ਆਰਡੀਨੇਟਰ ਪੜ੍ਹੋ ਪੰਜਾਬ, ਰਮਨਦੀਪ ਸਿੰਘ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਬਰਨਾਲਾ ਗੁਰਗੀਤ ਸਿੰਘ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਮਹਿਲ ਕਲਾਂ,ਜਸਵੀਰ ਸਿੰਘ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸ਼ਹਿਣਾ ਅਤੇ ਬਿੰਦਰ ਸਿੰਘ ਖੁੱਡੀ ਕਲਾਂ ਜਿਲ੍ਹਾ ਮੀਡੀਆ ਕੋ-ਆਰਡੀਨੇਟਰ ਨੇ ਦੱਸਿਆ ਕਿ ਮਾਤ ਭਾਸ਼ਾ ਪੰਜਾਬੀ ਨੂੰ ਸਮਰਪਿਤ ਮੁਕਾਬਲਿਆਂ ਪ੍ਰਤੀ ਵਿਦਿਆਰਥੀਆਂ ਅਤੇ ਅਧਿਆਪਕਾਂ ‘ਚ ਭਾਰੀ ਉਤਸ਼ਾਹ ਰਿਹਾ।
  
ਫੋਟੋ ਕੈਪਸ਼ਨ: 
1. ਜਿਲ੍ਹਾ ਸਿੱੱਖਿਆ ਅਧਿਕਾਰੀ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤਕਰਦੇ ਹੋਏ।
2. ਸਰਕਾਰੀ ਸਕੂਲ ਦਾ ਹੱਥ ਲਿਖਤ
Advertisement
Advertisement
Advertisement
Advertisement
Advertisement
error: Content is protected !!