ਸਕੂਲ ਸਿੱਖਿਆ ਵਿਭਾਗ ਦੇ ਸੇਵਾ ਮੁਕਤ ਮੁਲਾਜ਼ਮਾਂ ਲਈ ਪੈਨਸ਼ਨ ਫਿਕਸੇਸ਼ਨ ਸਹੂਲਤ ਕੈਂਪ ਅੱਜ

Advertisement
Spread information

ਸਕੂਲ ਸਿੱਖਿਆ ਵਿਭਾਗ ਦੇ ਸੇਵਾ ਮੁਕਤ ਮੁਲਾਜ਼ਮਾਂ ਲਈ ਪੈਨਸ਼ਨ ਫਿਕਸੇਸ਼ਨ ਸਹੂਲਤ ਕੈਂਪ ਅੱਜ

ਰਵੀ ਸੈਣ,ਬਰਨਾਲਾ, 1 ਦਸੰਬਰ 2021

ਪੰਜਾਬ ਸਰਕਾਰ ਵੱਲੋਂ ਜਾਰੀ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਜਿਲ੍ਹੇ ਦੇ ਸਕੂਲ ਸਿੱਖਿਆ ਵਿਭਾਗ ਵਿੱਚੋਂ ਸੇਵਾਮੁਕਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਪੈਨਸ਼ਨਾਂ ਦੀ ਸੋਧ ਸੰਬੰਧੀ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਦੇ ਦਫ਼ਤਰ ਵਿਖੇ ਸਹੂਲਤ ਕੈਂਪ ਲਗਾਇਆ ਜਾ ਰਿਹਾ ਹੈ।

        ਇਸ ਬਾਰੇ ਜਾਣਕਾਰੀ ਦਿੰਦਿਆਂ ਸਰਬਜੀਤ ਸਿੰਘ ਤੂਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਨੇ ਦੱਸਿਆ ਕਿ ਉਨ੍ਹਾਂ ਦੇ ਦਫ਼ਤਰ ਵੱਲੋਂ ਪਹਿਲੀ ਜਨਵਰੀ 2016 ਤੋਂ ਬਾਅਦ ਜ਼ਿਲ੍ਹਾ ਬਰਨਾਲਾ ਦੇ ਸਕੂਲ ਸਿੱਖਿਆ ਵਿਭਾਗ ਵਿੱਚੋਂ ਸੇਵਾਮੁਕਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਪੈਨਸ਼ਨਾਂ ਸਰਕਾਰ ਵੱਲੋਂ ਜਾਰੀ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਸੋਧੀਆਂ ਜਾਣੀਆਂ ਹਨ। ਪਹਿਲੀ ਜਨਵਰੀ 2016 ਤੋਂ ਬਾਅਦ ਸੇਵਾਮੁਕਤ ਹੋਏ ਅਧਿਕਾਰੀ ਅਤੇ ਕਰਮਚਾਰੀ ਇਸ ਸੰਬੰਧੀ ਜਾਣਕਾਰੀ ਪ੍ਰਾਪਤ ਕਰਨ ਅਤੇ ਆਪਣੇ ਪੈਨਸ਼ਨ ਕੇਸ ਜਮ੍ਹਾਂ ਕਰਵਾਉਣ ਲਈ 2 ਦਸੰਬਰ 2021 ਨੂੰ ਬਾਅਦ ਦੁਪਹਿਰ 2 ਵਜੇ ਤੋਂ 5 ਵਜੇ ਤੱਕ ਉਨ੍ਹਾਂ ਦੇ ਦਫ਼ਤਰ ਪਹੁੰਚ ਸਕਦੇ ਹਨ।

Advertisement
Advertisement
Advertisement
Advertisement
error: Content is protected !!