ਹਲਕਾ ਮਹਿਲ ਕਲਾਂ ਦੇ ਲੋਕ ਆਮ ਆਦਮੀ ਪਾਰਟੀ ਨੂੰ ਹੁਣ ਮੂੰਹ ਨਹੀਂ ਲਾਉਣਗੇ- ਲਾਂਬਾ

Advertisement
Spread information
ਹਲਕਾ ਮਹਿਲ ਕਲਾਂ ਦੇ ਲੋਕ ਆਮ ਆਦਮੀ ਪਾਰਟੀ ਨੂੰ ਹੁਣ ਮੂੰਹ ਨਹੀਂ ਲਾਉਣਗੇ- ਲਾਂਬਾ
  • ਜ਼ਿਲ੍ਹਾ ਅਬਜ਼ਰਬਰ ਸੀਤਾ ਰਾਮ ਲਾਂਬਾ ਨੇ ਸਾਬਕਾ ਵਿਧਾਇਕਾਂ ਨਾਲ ਕੀਤੀ ਮੁਲਾਕਾਤ

  ਰਵੀ ਸੈਣ,ਮਹਿਲ ਕਲਾਂ 02 ਦਸੰਬਰ 2021(ਪਾਲੀ ਵਜੀਦਕੇ/ਗੁਰਸੇਵਕ ਸਹੋਤਾ)
ਕਾਂਗਰਸ ਪਾਰਟੀ ਹਰ ਵਰਗ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਅਤੇ ਲੋਕ ਭਲਾਈ ਸਕੀਮਾਂ ਦੇਣ ਲਈ ਵਚਨਬੱਧ ਹੈ, ਕਾਂਗਰਸ ਪਾਰਟੀ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕੀਤੇ ਜਾ ਰਹੇ ਕੰਮਾਂ ਦੀ ਹਰ ਪਾਸੇ ਤੋਂ ਸ਼ਲਾਘਾ ਹੋ ਰਹੀ ਹੈ,ਜਿਸ ਨਾਲ ਲੋਕ ਫਿਰ ਤੋਂ ਕਾਂਗਰਸ ਪਾਰਟੀ ਪ੍ਰਤੀ ਆਪਣਾ ਝੁਕਾਅ ਬਣਾ ਰਹੇ ਹਨ। ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵੱਡੀ ਜਿੱਤ ਦਰਜ ਕਰੇਗੀ। ਇਹ ਵਿਚਾਰ ਅੱਜ ਆਲ ਇੰਡੀਆ ਯੂਥ ਕਾਂਗਰਸ ਦੇ ਜਨਰਲ ਸਕੱਤਰ ਤੇ ਜ਼ਿਲ੍ਹਾ ਅਬਜ਼ਰਬਰ ਸੀਤਾ ਰਾਮ ਲਾਂਬਾ ਤੇ ਹਲਕਾ ਮਹਿਲ ਕਲਾਂ ਦੇ ਅਬਜਰਬਰ ਇਸ਼ਾਨ ਖਾਨ ਨੇ ਸਾਬਕਾ ਵਿਧਾਇਕਾ ਬੀਬੀ ਹਰਚੰਦ ਕੌਰ ਘਨੌਰੀ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਝੇ ਕੀਤੇ। ਉਨ੍ਹਾਂ ਕਿਹਾ ਕਿ ਅਸੀਂ ਜ਼ਿਲ੍ਹਾ ਬਰਨਾਲਾ ਦੇ ਤਿੰਨੇ ਹੀ ਵਿਧਾਨ ਸਭਾ ਹਲਕਿਆਂ ਵਿੱਚ ਜਾ ਕੇ ਜਿੱਥੇ ਕਾਗਰਸੀ ਆਗੂਆਂ, ਸਰਪੰਚਾਂ, ਪੰਚਾਂ ਨੂੰ ਮਿਲ ਰਹੇ ਹਾਂ ਉਥੇ ਆਮ ਲੋਕਾਂ ਨੂੰ ਆ ਰਹੀਆਂ ਮੁਸਕਿਲਾਂ ਦੇ ਹੱਲ ਲਈ ਹਾਈਕਮਾਂਡ ਦੇ ਧਿਆਨ ਵਿਚ ਲਿਆ ਰਹੇ ਹਾਂ। ਆਲ ਇੰਡੀਆ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ,ਸਕੱਤਰ ਜਨਰਲ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵੱਲੋਂ ਪੰਜਾਬ ਵਿਧਾਨ ਸਭਾ ਲਈ ਪੂਰਾ ਉਤਸ਼ਾਹਿਤ ਹੋ ਕੇ ਕੰਮ ਕੀਤਾ ਜਾ ਰਿਹਾ ਹੈ। ਪੰਜਾਬ ਦੀ ਹਾਈਕਮਾਂਡ ਨੂੰ ਪੰਜਾਬ ਦੇ ਸਾਰੇ ਮਸਲੇ ਜਲਦ ਤੋਂ ਜਲਦ ਹੱਲ ਕਰਨ ਦੀਆਂ ਹਦਾਇਤਾਂ ਲਗਾਤਾਰ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਬਰਨਾਲਾ ਫੇਰੀ ਦੌਰਾਨ ਲੋਕਾਂ ਚ ਉਤਸ਼ਾਹ ਪੈਦਾ ਹੋਇਆ ਹੈ, ਤੇ ਕਾਂਗਰਸ ਪਾਰਟੀ ਵੱਲੋਂ ਤਿੰਨੇ ਹਲਕਿਆਂ ਲਈ ਵੱਡੇ ਐਲਾਨ ਕੀਤੇ ਗਏ ਹਨ,ਜਿਸ ਨਾਲ ਹਲਕਿਆਂ ਦੀ ਨੁਹਾਰ ਬਦਲ ਜਾਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਹਰ ਗੱਲ ਤੇ ਝੂਠੇ ਹਨ ਜੋ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਹਰ ਚਾਲ ਚੱਲ ਰਹੇ ਹਨ। ਪਰ ਪੰਜਾਬ ਦੇ ਲੋਕਾਂ ਨੂੰ ਚਰਨਜੀਤ ਸਿੰਘ ਚੰਨੀ ਦੇ ਰੂਪ ਚ ਇਕ ਆਮ ਮੁੱਖ ਮੰਤਰੀ ਮਿਲ ਚੁੱਕਿਆ ਹੈ ਜੋ ਆਮ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੇ ਸਾਰੇ ਮਸਲੇ ਹੱਲ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਂਦੀਆਂ ਚੋਣਾਂ ਲਈ ਸਾਫ ਸੁਥਰੇ ਅਕਸ ਵਾਲੇ ਉਮੀਦਵਾਰਾਂ ਨੂੰ ਅੱਗੇ ਲਿਆਂਦਾ ਜਾਵੇਗਾ, ਤਾਂ ਜੋ ਪੰਜਾਬ ਕਾਂਗਰਸ ਵੱਡੀ ਜਿੱਤ ਦਰਜ ਕਰਕੇ ਮੁੜ ਤੋਂ ਸਰਕਾਰ ਸਥਾਪਤ ਕਰ ਸਕੇ। ਉਨ੍ਹਾਂ ਲੋਕਾਂ ਨੂੰ ਚੁੰਨੀ ਸਰਕਾਰ ਵੱਲੋਂ ਕੀਤੇ ਜਾਂਦੇ ਕੰਮਾਂ ਨੂੰ ਦੇਖਦਿਆਂ ਮੁੜ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਲਿਆਉਣ ਦੀ ਅਪੀਲ ਕੀਤੀ। ਇਸ ਮੌਕੇ ਸਾਬਕਾ ਵਿਧਾਇਕਾ ਬੀਬੀ ਹਰਚੰਦ ਕੌਰ ਘਨੌਰੀ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਗੇ ਮਹਿਲ ਕਲਾਂ ਦੀਆਂ ਮੰਗਾਂ ਨੂੰ ਰੱਖਿਆ ਗਿਆ ਸੀ ਜੋ ਜਲਦ ਪੂਰੀਆਂ ਹੋਣਗੀਆਂ,ਜਿਸ ਨਾਲ ਹਲਕਾ ਮਹਿਲ ਕਲਾਂ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।
Advertisement
Advertisement
Advertisement
Advertisement
Advertisement
error: Content is protected !!