ਸਰਪੰਚ ਬਲਦੀਪ ਸਿੰਘ ਮਹਿਲ ਖੁਰਦ ਨੇ ਆਜ਼ਾਦ ਚੋਣ ਲੜਨ ਦਾ ਕੀਤਾ ਐਲਾਨ
- ਹਲਕਾ ਮਹਿਲ ਕਲਾਂ ਚ ਮੀਟਿੰਗਾਂ ਜਲਦ ਸੁਰੂ ਕੀਤੀਆਂ ਜਾਣਗੀਆਂ-ਸਰਪੰਚ ਬਲਦੀਪ ਸਿੰਘ
ਰਵੀ ਸੈਣ,ਮਹਿਲ ਕਲਾਂ 02 ਦਸੰਬਰ 2021 (ਪਾਲੀ ਵਜੀਦਕੇ/ਗੁਰਸੇਵਕ ਸਹੋਤਾ)
2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਵੱਖ ਵੱਖ ਪਾਰਟੀਆਂ ਸਰਗਰਮ ਹਨ ਉਥੇ ਚੋਣ ਲੜਨ ਦੇ ਚਾਹਵਾਨ ਅੱਗੇ ਆ ਰਹੇ ਹਨ। ਹਲਕਾ ਮਹਿਲ ਕਲਾਂ ਦੇ ਪਿੰਡ ਮਹਿਲ ਖੁਰਦ ਦੇ ਜੰਮਪਲ ਸਰਪੰਚ ਬਲਦੀਪ ਸਿੰਘ ਮਹਿਲ ਖੁਰਦ ਨੇ ਆਪਣੇ ਸਮਰਥਕਾਂ ਨਾਲ ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਆਜ਼ਾਦ ਚੋਣ ਲੜਨ ਦਾ ਫ਼ੈਸਲਾ ਲਿਆ। ਇਸ ਮੌਕੇ ਸਰਪੰਚ ਬਲਦੀਪ ਸਿੰਘ ਮਹਿਲ ਖੁਰਦ ਨੇ ਕਿਹਾ ਕਿ ਮੈਂ 1997 ਤੂੰ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਾਦਾਰ ਸਿਪਾਹੀ ਰਿਹਾ ਅਤੇ ਵੱਖ ਵੱਖ ਅਹੁਦਿਆਂ ਉੱਪਰ ਕੰਮ ਕਰਕੇ ਪਾਰਟੀ ਨੂੰ ਮਜ਼ਬੂਤ ਕੀਤਾ। ਉਨ੍ਹਾਂ ਕਿਹਾ ਕਿ ਸੰਨ 2019 ਵਿੱਚ ਪਿੰਡ ਮਹਿਲ ਖੁਰਦ ਤੋਂ 988 ਵੋਟਾਂ ਦੇ ਵੱਡੇ ਫ਼ਰਕ ਨਾਲ ਚੋਣ ਜਿੱਤ ਕੇ ਲਗਾਤਾਰ ਲੋਕਾਂ ਦੀ ਸੇਵਾ ਕਰਦਾ ਆ ਰਿਹਾ ਹਾਂ, ਜੋ ਕਿ ਬਲਾਕ ਵਿੱਚੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਸਰਪੰਚੀ ਦੀ ਚੋਣ ਜਿੱਤ ਕੇ ਰਿਕਾਰਡ ਕਾਇਮ ਕੀਤਾ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਢੀਂਡਸਾ ਪਰਿਵਾਰ ਵੱਲੋਂ ਪਾਰਟੀ ਲਈ ਕੀਤੇ ਕੰਮ ਬਦਲੇ ਮੇਰੀਆਂ ਸੇਵਾਵਾਂ ਨੂੰ ਅਣਗੌਲਿਆ ਕਰਕੇ ਪਿਛਲੇ ਸਮੇਂ ਤੋਂ ਲਗਾਤਾਰ ਬਾਹਰੀ ਉਮੀਦਵਾਰਾਂ ਨੂੰ ਟਿਕਟਾਂ ਦੇ ਕੇ ਚੋਣ ਮੈਦਾਨ ਵਿੱਚ ਉਤਾਰਿਆ ਜਾਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਢੀਂਡਸਾ ਪਰਿਵਾਰ ਵੱਲੋਂ ਮੈਨੂੰ ਲਗਾਤਾਰ ਥਾਪੜੇ ਦੇ ਕੇ ਪਿੰਡਾਂ ਅੰਦਰ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਵਾਉਂਦੇ ਰਹੇ,ਟਿਕਟਾਂ ਦੇਣ ਸਮੇਂ ਲਗਾਤਾਰ ਮੇਰੀਆਂ ਸੇਵਾਵਾਂ ਨੂੰ ਅਣਗੌਲਿਆ ਕਰਦੇ ਰਹੇ । ਉਨ੍ਹਾਂ ਕਿਹਾ ਕਿ ਮੈਨੂੰ ਮੇਰੇ ਸਮਰਥਕਾਂ ਨੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਆਜ਼ਾਦ ਚੋਣ ਲੜਾਉਣ ਦੀ ਪੇਸ਼ਕਸ਼ ਕੀਤੀ ਹੈ। ਆਜ਼ਾਦ ਚੋਣ ਲੜਨ ਦਾ ਫ਼ੈਸਲਾ ਸਮਰਥਕਾਂ ਦੀ ਸਹਿਮਤੀ ਨਾਲ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੈਨੂੰ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡਾਂ ਦੇ ਲੋਕਾਂ ਵੱਲੋਂ ਭਰਵਾਂ ਸਹਿਯੋਗ ਮਿਲ ਰਿਹਾ ਹੈ। ਜਿਸ ਕਰਕੇ ਇਹ ਸੀਟ ਜਿੱਤ ਕੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦਾ ਵਿਕਾਸ ਕਰਵਾਇਆ ਜਾਵੇਗਾ। ਇਸ ਮੌਕੇ ਭਰਭੂਰ ਸਿੰਘ ਸਹਿਜੜਾ, ਭਾਗ ਸਿੰਘ ਚੰਨਣਵਾਲ, ਪਿਆਰਾ ਸਿੰਘ ਬਾਜਵਾ, ਸ਼ੇਰ ਸਿੰਘ ਗੰਗੋਹਰ, ਸੇਵਕ ਸਿੰਘ ਸਹਿਜੜਾ,ਸਾਬਕਾ ਸਰਪੰਚ ਸੁਰਜੀਤ ਸਿੰਘ ਕੁਰੜ, ਪੰਚ ਹਰਦੇਵ ਸਿੰਘ ਗੰਗੋਹਰ,ਸਾਬਕਾ ਪੰਚ ਬਲਦੇਵ ਸਿੰਘ,ਬਾਬੂ ਅਜੈ ਕੁਮਾਰ, ਗੁਰਦੇਵ ਸਿੰਘ ਖਾਲਸਾ, ਚਮਕੌਰ ਸਿੰਘ, ਗੁਰਪ੍ਰੀਤ ਸਿੰਘ, ਹਰਬੰਸ ਸਿੰਘ,ਜੋਗਿੰਦਰ ਸਿੰਘ, ਅਮਰਜੀਤ ਕੌਰ, ਪ੍ਰੀਤਮ ਕੌਰ, ਇੰਦਰਜੀਤ ਕੌਰ ਸਮੇਤ ਵੱਡੀ ਗਿਣਤੀ ਚ ਪਿੰਡ ਵਾਸੀ ਹਾਜਰ ਸਨ।