Skip to content
- Home
- ਕੋਵਿਡ-19 ਮਹਾਂਮਾਰੀ ਕਾਰਨ ਮਿ੍ਰਤਕਾਂ ਦੇ ਵਾਰਿਸਾਂ ਨੂੰ ਮਿਲੇਗਾ 50 ਹਜ਼ਾਰ ਰੁਪਏ ਮੁਆਵਜ਼ਾ: ਡਿਪਟੀ ਕਮਿਸ਼ਨਰ
Advertisement
ਕੋਵਿਡ-19 ਮਹਾਂਮਾਰੀ ਕਾਰਨ ਮਿ੍ਰਤਕਾਂ ਦੇ ਵਾਰਿਸਾਂ ਨੂੰ ਮਿਲੇਗਾ 50 ਹਜ਼ਾਰ ਰੁਪਏ ਮੁਆਵਜ਼ਾ: ਡਿਪਟੀ ਕਮਿਸ਼ਨਰ
— ਮਿ੍ਰਤਕਾਂ ਦੇ ਕਾਨੂੰਨੀ ਵਾਰਿਸ 6 ਦਸੰਬਰ ਤੋਂ ਜਮਾਂ ਕਰਵਾ ਸਕਦੇ ਹਨ ਅਰਜ਼ੀ ਫਾਰਮ
ਰਵੀ ਸੈਣ,ਬਰਨਾਲਾ, 2 ਦਸੰਬਰ 2021
ਕੋਵਿਡ-19 ਮਹਾਂਮਾਰੀ ਦੌਰਾਨ ਜਿਨਾਂ ਲੋਕਾਂ ਦੀ ਕਰੋਨਾ ਵਾਇਰਸ ਕਾਰਨ ਮੌਤ ਹੋ ਗਈ ਸੀ, ਉਨਾਂ ਦੇ ਕਾਨੂੰਨੀ ਵਾਰਿਸਾਂ ਨੂੰ ਸਰਕਾਰ ਵੱਲੋਂ 50 ਹਜ਼ਾਰ ਰੁਪਏ ਦਾ ਮੁਆਵਜ਼ਾ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ।
ਕੋਵਿਡ ਸਥਿਤੀ ਦੇ ਸਬੰਧ ਵਿੱਚ ਇੱਥੇ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਨੇ ਦੱਸਿਆ ਕਿ ਇਸ ਸਬੰਧੀ ਕਾਨੂੰਨੀ ਵਾਰਸਾਂ ਵੱਲੋਂ ਅਰਜ਼ੀਆਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਦੇ ਕਮਰਾ ਨੰਬਰ 18 ਵਿਖੇ ਜਮਾਂ ਕਰਵਾਈਆਂ ਜਾ ਸਕਦੀਆਂ ਹਨ ਤੇ ਇਸ ਸਬੰਧੀ ਫਾਰਮ ਵੀ ਕਮਰਾ ਨੰਬਰ 18 ਤੋਂ ਹੀ ਕਿਸੇ ਵੀ ਕੰਮਕਾਜ ਵਾਲੇ ਦਿਨ ਪ੍ਰਾਪਤ ਕੀਤੇ ਜਾ ਸਕਦੇ ਹਨ।
ਉਨਾਂ ਦੱਸਿਆ ਕਿ ਇਸ ਸਬੰਧੀ ਅਰਜ਼ੀ ਫਾਰਮ ਨਾਲ ਨਿਮਨ ਅਨੁਸਾਰ ਦਸਤਾਵੇਜ਼ ਨੱਥੀ ਕੀਤੇ ਜਾਣ: ਮਿ੍ਰਤਕ ਵਿਅਕਤੀ ਦੇ ਪਛਾਣ ਕਾਰਡ ਦੀ ਕਾਪੀ, ਕਲੇਮ ਕਰਤਾ ਦੇ ਪਛਾਣ ਕਾਰਡ ਦੀ ਕਾਪੀ, ਕਲੇਮ ਕਰਤਾ ਅਤੇ ਮਿ੍ਰਤਕ ਵਿਅਕਤੀ ਦੇ ਸਬੰਧ ਦੇ ਪਹਿਚਾਣ ਕਾਰਡ ਦੀ ਕਾਪੀ, ਕੋਵਿਡ 19 ਟੈਸਟ ਦੀ ਪਾਜ਼ੇਟਿਵ ਰਿਪੋਰਟ ਦੀ ਕਾਪੀ, ਹਸਪਤਾਲ ਦੁਆਰਾ ਜਾਰੀ ਹੋਏ ਮੌਤ ਦੇ ਕਾਰਨਾਂ ਦਾ ਸੰਖੇਪ ਸਾਰ ( ਜੇਕਰ ਮੌਤ ਹਸਪਤਾਲ ਵਿੱਚ ਹੋਈ ਹੋਵੇ) ਤੇ ਮੌਤ ਹੋਣ ਦੇ ਕਾਰਨਾ ਦਾ ਮੈਡੀਕਲ ਸਰਟੀਫਿਕੇਟ, ਮਿ੍ਰਤਕ ਵਿਅਕਤੀ ਦੇ ਮੌਤ ਦਾ ਸਰਟੀਫਿਕੇਟ , ਕਾਨੂੰਨੀ ਵਾਰਸਾਂ ਸਬੰਧੀ ਸਰਟੀਫਿਕੇਟ, ਕਲੇਮ ਕਰਤਾ ਦੇ ਬੈੱਕ ਖਾਤੇ ਦਾ ਰੱਦ ਹੋਇਆ ਬੈਂਕ ਚੈੱਕ, ਮਿ੍ਰਤਕ ਵਿਅਕਤੀ ਦੇ ਕਾਨੂੰਨੀ ਵਾਰਸਾਂ ਦਾ ਇਤਰਾਜ਼ਹੀਣਤਾ ਸਰਟੀਫਿਕੇਟ (ਜਿੱਥੇ ਕਲੇਮ ਕਰਤਾ ਇੱਕ ਹੋਵੇ)।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਬੰਧੀ ਫਾਰਮ ਸਮੇਤ ਸਾਰੇ ਦਸਤਾਵੇਜ਼ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 18 ਵਿਖੇ 6 ਦਸੰਬਰ ਤੋਂ ਜਮਾਂ ਕਰਵਾਏ ਜਾ ਸਕਦੇ ਹਨ। ਇਸ ਮੌਕੇ ਸਿਵਲ ਸਰਜਨ ਡਾ. ਜਸਬੀਰ ਔਲਖ ਨੇ ਦੱਸਿਆ ਕਿ ਮਿ੍ਰਤਕਾਂ ਦੇ ਵਾਰਿਸਾਂ ਨੂੰ ਮੁਆਵਜ਼ਾ ਦੇਣ ਲਈ ਕੇਸ ਅੱਗੇ ਭੇਜਣ ਲਈ ਜਿਲਾ ਪੱਧਰੀ ਕਮੇਟੀ ਬਣਾਈ ਗਈ ਹੈ।
Advertisement
Advertisement
Advertisement
Advertisement
Advertisement
error: Content is protected !!