ਦਿਵਿਆਂਗਜਨਾਂ ਲਈ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਤੇ ਯੁ.ਡੀ.ਆਈ.ਡੀ ਕਾਰਡ ਬਣਾਉਣ ਸਬੰਧੀ ਕੈਂਪ ਲਗਾਇਆ ਗਿਆ
ਰਘਬੀਰ ਹੈਪੀ,ਬਰਨਾਲਾ, 3 ਦਸੰਬਰ 2021
ਅੱਜ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਸਕੂਲ ਫਾਰ ਡੈਫ ਐਂਡ ਡੈੱਮ, ਪਵਨ ਸੇਵਾ ਸੰਮਤੀ, ਬਰਨਾਲਾ ਵਿਖੇ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਅਤੇ ਰੈੱਡ ਕਰਾਸ ਬਰਨਾਲਾ ਦੇ ਸਹਿਯੋਗ ਨਾਲ ਮਾਨਯੋਗ ਡਿਪਟੀ ਕਮਿਸ਼ਨਰ, ਬਰਨਾਲਾ ਦੇ ਦਿਸ਼ਾ- ਨਿਰਦੇਸ਼ ਅਨੁਸਾਰ ਮਨਾਇਆ ਗਿਆ।
ਇਸ ਮੌਕੇ ਸ਼੍ਰੀਮਤੀ ਜਯੋਤੀ ਸਿੰਘ ਰਾਜ, ਚੇਅਰਪਰਸਨ ਰੈੱਡ ਕਾਰਸ ਸੋਸਾਇਟੀ ਬਰਨਾਲਾ ਵੱਲੋਂ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਗਈ। ਸਮਾਗਮ ਨੂੰ ਸੰਬੋਧਨ ਕਰਦੇ ਹੋਏ ਦਿਵਿਆਂਗਜਨਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਲਈ ਉਨ੍ਹਾਂ ਦੀ ਹਰ ਪੱਖੋਂ ਮੱਦਦ ਦਾ ਭਰੋਸਾ ਦਿੱਤਾ ਅਤੇ ਉਨ੍ਹਾਂ ਵੱਲੋਂ ਜ਼ਿਲ੍ਹਾ ਬਰਨਾਲਾ ਵਿੱਚ ਸਪੈਸ਼ਲ ਬੱਚਿਆਂ ਲਈ ਚੱਲ ਰਹੇ ਸਕੂਲ ਫਾਰ ਡੈਫ ਐਂਡ ਡੈੱਮ, ਪਵਨ ਸੇਵਾ ਸੰਮਤੀ, ਬਰਨਾਲਾ ਦੀ ਸ਼ਲਾਘਾ ਕੀਤੀ ਗਈ।
ਇਸ ਮੌਕੇ ਸਪੈਸ਼ਲ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਕੀਤਾ ਗਿਆ। ਡਾ. ਤੇਅਵਾਸਪ੍ਰੀਤ ਕੌਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਬਰਨਾਲਾ ਵੱਲੋਂ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਦਿਵਿਆਂਗਜਨਾਂ ਦੇ ਹੱਕਾਂ ਅਤੇ ਉਨ੍ਹਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਤੇ ਯੁ.ਡੀ.ਆਈ.ਡੀ ਕਾਰਡ ਬਣਾਉਣ ਸਬੰਧੀ ਕੈਂਪ ਲਗਾਇਆ ਗਿਆ ਅਤੇ ਦਿਵਿਆਂਗਜਨਾਂ ਲਈ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਵੀ ਲਗਾਇਆ ਗਿਆ।
ਇਸ ਮੌਕੇ ਉੱਤੇ ਸਕੂਲ ਫਾਰ ਡੈਫ ਐਂਡ ਡੈੱਮ, ਪਵਨ ਸੇਵਾ ਸੰਮਤੀ, ਬਰਨਾਲਾ ਦੀ ਮੈਨੇਜਮੈਂਟ ਵੱਲੋਂ ਟਾਰਈਡੈਂਟ ਗਰੱਪ ਦੇ ਸਹਿਯੋਗ ਨਾਲ ਸਪੈਸ਼ਲ ਬੱਚਿਆਂ ਨੂੰ ਟਾਵਲ ਅਤੇ ਸਟੇਸ਼ਨਰੀ ਦੀ ਵੰਡ ਕੀਤੀ ਗਈ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਬਰਨਾਲਾ ਅਤੇ ਰੈੱਡ ਕਰਾਸ ਦੇ ਸਹਿਯੋਗ ਨਾਲ ਦਿਵਿਆਂਗਜਨਾਂ ਨੂੰ ਕੰਬਲਾਂ ਦੀ ਵੰਡ ਕੀਤੀ ਗਈ। ਇਸ ਮੌਕੇ ਤੇ ਸ਼੍ਰੀ ਰਾਜੇਸ਼ ਕਾਂਸਲ, ਵਰੁਣ ਬੱਤਰਾ, ਪ੍ਰਵੀਨ ਸਿੰਗਲਾ, ਪ੍ਰਿੰਸੀਪਲ ਦੀਪਤੀ ਸ਼ਰਮਾਂ, ਪਵਨ ਕੁਮਾਰ, ਸ਼ਿਵ ਸਿੰਗਲਾ, ਵਿਜੈ ਕੁਮਾਰ, ਰੈਡ ਕਰਾਸ, ਸਟੇਜ਼ ਦਾ ਸੰਚਾਲਣ ਸ਼੍ਰੀ ਵਿਜੈ ਸਿੰਗਲਾ (ਟੀਚਰ), ਅਤੇ ਦਿਵਿਆਂਗਜਨਾਂ ਦੇ ਮਾਪਿਆਂ ਵੱਲੋਂ ਵਿਸ਼ੇਸ਼ ਯੋਗਦਾਨ ਦਿੱਤਾ ਗਿਆ।