ਪਿੰਡ ਹਮੀਦੀ ਵਿਖੇ ਲੇਬਰ ਕਾਰਡ ਬਣਾਉਣ ਲਈ ਕੈਂਪ ਲਗਾਇਆ ਗਿਆ
- ਗਰਾਮ ਪੰਚਾਇਤ ਵੱਲੋਂ ਭਲਾਈ ਸਕੀਮਾਂ ਹਰ ਘਰ ਤੱਕ ਪੁੱਜਦੀਆਂ ਕੀਤੀਆਂ ਜਾ ਰਹੀਆਂ ਹਨ-ਮਾਂਗਟ
ਰਵੀ ਸੈਣ,ਮਹਿਲ ਕਲਾਂ 03 ਦਸੰਬਰ (ਪਾਲੀ ਵਜੀਦਕੇ/ਗੁਰਸੇਵਕ ਸਹੋਤਾ)
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੀਆਂ ਹਦਾਇਤਾਂ ਤੇ ਪੰਜਾਬ ਦੇ ਆਮ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਹਰ ਘਰ ਤੱਕ ਪੁੱਜਦੀਆਂ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਜਿੱਥੇ ਹਰ ਲੋੜਵੰਦ ਪਰਿਵਾਰ ਦੇ ਆਯੂਸ਼ਮਾਨ ਭਾਰਤ ਤਹਿਤ ਲੇਬਰ ਕਾਰਡ ਬਣਾਏ ਜਾ ਰਹੇ ਹਨ, ਉਥੇ ਹਰ ਤਰ੍ਹਾਂ ਦੀਆਂ ਸਰਕਾਰੀ ਸਕੀਮਾਂ ਦੇ ਫਾਰਮ ਲਗਾਤਾਰ ਭਰੇ ਜਾ ਰਹੇ ਹਨ। ਇਸੇ ਕੜੀ ਤਹਿਤ ਪਿੰਡ ਹਮੀਦੀ ਵਿਖੇ ਗਰਾਮ ਪੰਚਾਇਤ ਦੇ ਸਹਿਯੋਗ ਨਾਲ 200 ਦੇ ਕਰੀਬ ਲੇਬਰ ਕਾਰਡ ਬਣਾਏ ਗਏ। ਇਸ ਮੌਕੇ ਪੰਚਾਇਤ ਯੂਨੀਅਨ ਜ਼ਿਲ੍ਹਾ ਬਰਨਾਲਾ ਦੇ ਖ਼ਜ਼ਾਨਚੀ ਤੇ ਬਲਾਕ ਪ੍ਰਧਾਨ ਜਸਵਿੰਦਰ ਸਿੰਘ ਮਾਂਗਟ, ਸਰਪੰਚ ਜਸਪ੍ਰੀਤ ਕੌਰ ਮਾਂਗਟ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਏਕਮ ਸਿੰਘ ਦਿਓਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਨੇਕਾਂ ਸਮਾਜ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਉਨ੍ਹਾਂ ਸਕੀਮਾਂ ਨੂੰ ਘਰ ਘਰ ਪੁੱਜਦਾ ਕਰਨ ਲਈ ਗ੍ਰਾਮ ਪੰਚਾਇਤ ਵੱਲੋਂ ਹਰ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ। ਹਰ ਘਰ ਤੱਕ ਭਲਾਈ ਸਕੀਮਾਂ ਨੂੰ ਪੁੱਜਦਾ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਵੱਲੋਂ ਮਿਲਣ ਵਾਲੀਆਂ ਸਹੂਲਤਾਂ ਦੇ ਕਾਰਡ ਬਣਵਾਉਣ ਦੀ ਅਪੀਲ ਕੀਤੀ। ਇਸ ਮੌਕੇ ਸੁਖਬੀਰ ਸਿੰਘ ਧਾਲੀਵਾਲ,ਪਰਵਿੰਦਰ ਸਿੰਘ ਅਤੇ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਗਰਾਮ ਪੰਚਾਇਤਾਂ ਦੇ ਸਹਿਯੋਗ ਨਾਲ ਹਰ ਪਿੰਡ ਪਿੰਡ ਕੈਂਪ ਲਗਾਏ ਜਾ ਰਹੇ ਹਨ,ਜਿਸ ਵਿਚ ਰਸੋਈ, ਆਯੂਸ਼ਮਾਨ ਅਤੇ ਲੇਬਰ ਕਾਰਡ ਬਣਾਏ ਜਾਂਦੇ ਹਨ। ਹਲਕਾ ਮਹਿਲ ਕਲਾਂ ਦੇ ਸਾਰੇ ਪਿੰਡਾਂ ਚ ਇਹ ਕੈਂਪ ਲਗਾਤਾਰ ਜਾਰੀ ਹਨ। ਇਸ ਮੌਕੇ ਪੰਚ ਮੱਘਰ ਸਿੰਘ,ਪੰਚ ਅਮਰ ਸਿੰਘ,ਅਮਰਜੀਤ ਸਿੰਘ,ਪੰਚ ਓਮਨਦੀਪ ਸਿੰਘ ਸੋਹੀ,ਪੰਚ ਰਜਿੰਦਰ ਕੌਰ,ਪੰਚ ਕਰਮਜੀਤ ਕੌਰ,ਪੰਚ ਸਰਬਜੀਤ ਕੌਰ ਅਤੇ ਪਰਮਜੀਤ ਕੌਰ ਹਾਜ਼ਰ ਸਨ।