ਜਥੇਬੰਦੀ ਦੀ ਮਜ਼ਬੂਤੀ ਲਈ ਕੰਮ ਕਰਨ ਵਾਲੇ ਮਿਹਨਤੀ ਵਰਕਰਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾ ਰਿਹਾ-ਕਾਦੀਆਂ      

Advertisement
Spread information

ਜਥੇਬੰਦੀ ਦੀ ਮਜ਼ਬੂਤੀ ਲਈ ਕੰਮ ਕਰਨ ਵਾਲੇ ਮਿਹਨਤੀ ਵਰਕਰਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾ ਰਿਹਾ-ਕਾਦੀਆਂ      

  ਹਰਦੀਪ ਸਿੰਘ ਦੀਪੂ ਕਲਾਲ ਮਾਜਰਾ ਨੂੰ ਜ਼ਿਲ੍ਹਾ ਬਰਨਾਲਾ ਦਾ ਸੋਸ਼ਲ ਮੀਡੀਆ ਇੰਚਾਰਜ ਨਿਯੁਕਤ ਕੀਤਾ


  ਰਵੀ ਸੈਣ,ਮਹਿਲ ਕਲਾਂ 05ਦਸੰਬਰ 2021 (ਗੁਰਸੇਵਕ ਸਿੰਘ ਸਹੋਤਾ/ਪਾਲੀ ਵਜੀਦਕੇ)-

Advertisement
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਅਤੇ ਸੋਸ਼ਲ ਮੀਡੀਆ ਇੰਚਾਰਜ ਪੰਜਾਬ ਰਵਨੀਤ ਸਿੰਘ ਰਿੱਕੀ ਬਰਾੜ ਵਲੋਂ ਭਾਰਤੀ ਕਿਸਾਨ ਯੂਨੀਅਨ  ਕਾਦੀਆਂ ਦੇ ਜ਼ਿਲਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ  ਜ਼ਿਲ੍ਹਾ ਪ੍ਰੈੱਸ ਸਕੱਤਰ ਡਾ ਜਰਨੈਲ ਸਿੰਘ ਸਹੌਰ ਅਤੇ ਬਲਾਕ ਮਹਿਲ ਕਲਾਂ ਦੇ ਪ੍ਰਧਾਨ ਗੁਰਧਿਆਨ ਸਿੰਘ ਸਹਿਜੜਾ ਦੀ ਸਿਫ਼ਾਰਸ਼ ਤੇ  ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਸਰਗਰਮ ਨੌਜਵਾਨ  ਹਰਦੀਪ ਸਿੰਘ ਦੀਪੂ ਦੀਆਂ ਜਥੇਬੰਦੀ ਦੀ ਮਜ਼ਬੂਤੀ ਲਈ ਦਿਨ ਰਾਤ ਇੱਕ ਕਰਕੇ ਨਿਭਾਈਆਂ ਜਾ ਰਹੀਆਂ ਸੇਵਾਵਾਂ ਬਦਲੇ ਦੀਪੂ ਨੂੰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਸੋਸ਼ਲ ਮੀਡੀਆ ਜ਼ਿਲ੍ਹਾ ਬਰਨਾਲਾ ਇਕਾਈ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।  ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਜਥੇਬੰਦੀ ਦੀ ਮਜ਼ਬੂਤੀ ਲਈ ਦਿਨ ਰਾਤ ਇਕ ਕਰਕੇ ਕੰਮ ਕਰਨ ਵਾਲੇ ਮਿਹਨਤੀ ਨੌਜਵਾਨਾਂ ਨੂੰ ਪਿੰਡ ਬਲਾਕ ਜ਼ਿਲ੍ਹਾ ਅਤੇ ਸੂਬਾ ਪੱਧਰ ਤੇ ਅੱਗੇ ਲਿਆ ਕੇ ਉਹਦੇ ਦਰਸ਼ਨ ਦੇ ਕੇ ਪੂਰਾ ਮਸਤ ਕਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਤਿੰਨਾਂ ਲਿਆਂਦੇ ਕੀਤੀ ਕਾਨੂੰਨਾਂ ਨੂੰ ਰੱਦ ਕਰਾਉਣ ਨੂੰ ਲੈ ਕੇ ਦਿੱਲੀ ਦੇ ਬਾਰਡਰਾਂ ਉਪਰ ਲੜੇ ਗਏ ਅੰਦੋਲਨ ਦੌਰਾਨ ਨੌਜੁਆਨਾਂ ਦੀ ਅਹਿਮ ਭੂਮਿਕਾ ਸਦਕਾ ਕਿਸਾਨ ਅੰਦੋਲਨ ਦੀ ਜਿੱਤ ਹੋਈ ਹੈ। ਜਿਸ ਵਿਚ ਕਿਸਾਨਾਂ ਮਜ਼ਦੂਰਾਂ ਨੌਜਵਾਨਾਂ ਔਰਤਾਂ ਦਾ ਵੀ ਇਕ ਵੱਡਾ ਵਡਮੁੱਲਾ ਯੋਗਦਾਨ ਰਿਹਾ ਹੈ। ਉਨ੍ਹਾਂ ਸਮੂਹ ਕਿਸਾਨਾਂ ਮਜ਼ਦੂਰਾਂ ਨੌਜਵਾਨਾਂ ਅਤੇ ਔਰਤਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਲੜੇ ਜਾ ਰਹੇ ਕਿਸਾਨ ਅੰਦੋਲਨ ਦੋ ਸੌ ਦਿਨ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਜ਼ਿਲ੍ਹਾ ਬਰਨਾਲਾ ਇਕਾਈ ਦੇ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਨੇ ਕਿਹਾ ਕਿ ਜਥੇਬੰਦੀ ਵਿਚ ਹੋਰ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਵਰਕਰਾਂ ਨੂੰ ਵੀ  ਬਣਦਾ ਮਾਣ ਸਤਿਕਾਰ ਦਿਵਾਇਆ ਜਾਵੇਗਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਸੋਸ਼ਲ ਮੀਡੀਆ ਇਕਾਈ ਬਰਨਾਲਾ ਦੇ ਨਵ ਨਿਯੁਕਤ ਇੰਚਾਰਜ ਹਰਦੀਪ ਸਿੰਘ ਦੀਪੂ ਕਲਾਲ ਮਾਜਰਾ ਨੇ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਸੂਬਾ ਸੋਸ਼ਲ ਮੀਡੀਆ ਇੰਚਾਰਜ ਡਾ ਰਵਨੀਤ ਸਿੰਘ ਰਿੱਕੀ ਬਰਾੜ  ਅਤੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਅਤੇ ਬਲਾਕ ਪ੍ਰਧਾਨ ਗੁਰਧਿਆਨ ਸਿੰਘ ਸਹਿਜੜਾ ਸਮੇਤ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਜੋ ਕਿ ਜ਼ਿਲ੍ਹਾ ਪੱਧਰ ਤੇ ਮੈਨੂੰ ਸੋਸ਼ਲ ਮੀਡੀਆ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਸ ਨੂੰ ਪੂਰੀ ਤਨਦੇਹੀ ਤੇ ਈਮਾਨਦਾਰੀ ਨਾਲ ਨਿਭਾਵਾਂਗਾ ਅਤੇ ਜਥੇਬੰਦੀ ਨੂੰ ਹੋਰ ਵਧੇਰੇ ਮਜ਼ਬੂਤ ਕਰਨ ਲਈ ਨੌਜਵਾਨਾਂ ਨੂੰ ਜਥੇਬੰਦੀ ਨਾਲ ਜੋਡ਼ਿਆ ਜਾਵੇਗਾ। ਇਸ ਮੌਕੇ ਜਥੇਬੰਦੀ ਦੇ ਆਗੂ ਜਸਵਿੰਦਰ ਸਿੰਘ ਛੀਨੀਵਾਲ ਤੋਂ ਇਲਾਵਾ ਹੋਰ ਆਗੂ ਵੀ ਹਾਜ਼ਰ ਸਨ
Advertisement
Advertisement
Advertisement
Advertisement
Advertisement
error: Content is protected !!