ਮੁੱਖ ਮੰਤਰੀ ਮੋਤੀਆ ਮੁਕਤ ਅਭਿਆਨ ਤਹਿਤ ਠੀਕਰੀਵਾਲਾ ’ਚ ਕੈਂਪ
- 312 ਵਿਅਕਤੀਆਂ ਦੀਆਂ ਅੱਖਾਂ ਦੀ ਜਾਂਚ
- 17 ਨੂੰ ਗਹਿਲ ਅਤੇ 18 ਦਸੰਬਰ ਨੂੰ ਚੰਨਣਵਾਲ ਵਿਖੇ ਲੱਗੇਗਾ ਕੈਂਪ
ਸੋਨੀ ਪਨੇਸਰ,ਬਰਨਾਲਾ, 8 ਦਸੰਬਰ 2021
ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਸੂਬੇ ਵਿੱਚ 26 ਨਵੰਬਰ ਤੋਂ ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਤਹਿਤ ਠੀਕਰੀਵਾਲਾ ’ਚ ਜਾਂਚ ਕੈੈਂਪ ਲਗਾਇਆ ਗਿਆ, ਜਿਸ ਵਿਚ ਵਿਸ਼ੇਸ਼ ਤੌਰ ’ਤੇ ਚੇਅਰਪਰਸਨ ਹਾਸਪਿਟਲ ਵੈਲਫੇਅਰ ਸੈਕਸ਼ਨ ਜ਼ਿਲਾ ਰੈੱਡ ਕ੍ਰਾਸ ਸੁਸਾਇਟੀ ਮੈਡਮ ਜੋਤੀ ਸਿੰਘ ਰਾਜ, ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਤੇ ਸੈਕਟਰੀ ਰੈੱਡ ਕ੍ਰਾਸ ਸਰਵਨ ਸਿੰਘ ਪੁੱਜੇੇ।
ਇਸ ਮੌਕੇ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਇਸ ਅਭਿਆਨ ਤਹਿਤ ਪਿੰਡ ਠੀਕਰੀਵਾਲਾ ਵਿਖੇ ਸਰਪੰਚ ਕਿਰਨਜੀਤ ਸਿੰਘ, ਸਮੂਹ ਪੰਚਾਇਤ ਮੈਂਬਰ ਤੇ ਹਰਭਜਨ ਸਿੰਘ ਭੁੱਲਰ ਪ੍ਰਧਾਨ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੇ ਸਹਿਯੋਗ ਨਾਲ ਜਾਂਚ ਕੈਂਪ ਲਗਾਇਆ ਗਿਆ। ਸਹਾਇਕ ਸਿਵਲ ਸਰਜਨ ਡਾ. ਅਵਿਨਾਸ਼ ਬਾਂਸਲ, ਅੱਖਾਂ ਦੇ ਮਾਹਿਰ ਡਾਕਟਰ ਇੰਦੂ ਬਾਂਸਲ ਅਤੇ ਡਾ. ਅਮੋਲਪ੍ਰੀਤ ਕੌਰ ਤੇ ਸਿਹਤ ਕਰਮਚਾਰੀਆਂ ਦੀ ਟੀਮ ਵੱਲੋਂ ਇਸ ਕੈਂਪ ਵਿੱਚ 312 ਵਿਅਕਤੀਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਅਤੇ 30 ਮਰੀਜ਼ ਮੋਤੀਆ ਬਿੰਦ ਤੋਂ ਪੀੜਤ ਪਾਏ ਗਏ। ਪੀੜਤ ਪਾਏ ਗਏ ਮਰੀਜ਼ਾਂ ਦੇ ਅੱਖਾਂ ਦੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਮੁਫਤ ਆਪ੍ਰੇਸ਼ਨ ਕੀਤੇ ਜਾਣਗੇ। ਜਾਂਚ ਕੈਂਪ ਨੂੰ ਸਫਲ ਬਣਾਉਣ ਲਈ ਡਾ. ਹਰਕਮਲ, ਬਲਰਾਜ ਸਿੰਘ ਬਲਾਕ ਐਕਸਟੈਨਸ਼ਨ ਐਜੂਕੇਟਰ, ਐਲਐਚਵੀ ਪ੍ਰਮੇਲ ਕੌਰ ਅਤੇ ਸਿਹਤ ਕਰਮਚਾਰੀ ਪਰਮਜੀਤ ਸਿੰਘ, ਕਰਮਜੀਤ ਸਿੰਘ, ਹਰਜੀਤ ਕੌਰ ਅਤੇ ਜੀ ਓ ਜੀ ਜਗਰਾਜ ਸਿੰਘ, ਸਮਾਜ ਸੇਵੀ ਸੰਸਥਾਵਾਂ ਤੇ ਕਲੱਬਾਂ ਵੱਲੋਂ ਪੂਰਾ ਸਹਿਯੋਗ ਦਿੱਤਾ ਗਿਆ।
ਇਸ ਮੌਕੇ ਜ਼ਿਲਾ ਮਾਸ ਮੀਡੀਆ ਤੇ ਸੂਚਨਾ ਅਫਸਰ ਕੁਲਦੀਪ ਸਿੰਘ ਮਾਨ ਨੇ ਦੱਸਿਆ ਕਿ 17 ਦਸੰਬਰ ਨੂੰ ਗਹਿਲ ਅਤੇ 18 ਦਸੰਬਰ ਨੂੰ ਚੰਨਣਵਾਲ ਵਿਖੇ ਜਾਂਚ ਕੈਂਪ ਲਗਾਏ ਜਾ ਰਹੇ ਹਨ।