ਪਿੰਡ ਸੱਦੋਵਾਲ ਅਤੇ ਦੀਵਾਨਾ ਵਿਖੇ ਮਜ਼ਦੂਰਾਂ ਵੱਲੋਂ ਅਰਥੀ ਫੂਕ ਮੁਜ਼ਾਹਰੇ ਕੀਤੇ
- ਪੰਜਾਬ ਸਰਕਾਰ ਵੱਲੋਂ ਮੰਨੀਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ- ਕਲਾਲਮਾਜਰਾ,ਸੱਦੋਵਾਲ
ਮਹਿਲ ਕਲਾਂ. 08 ਦਸੰਬਰ 2021 (ਗੁਰਸੇਵਕ ਸਿੰਘ ਸਹੋਤਾ, ਪਾਲੀ ਵਜੀਦਕੇ)-
ਦਿਹਾਤੀ ਮਜ਼ਦੂਰ ਸਭਾ ਜ਼ਿਲ੍ਹਾ ਬਰਨਾਲਾ ਇਕਾਈ ਦੇ ਪ੍ਰਧਾਨ ਪ੍ਰਕਾਸ਼ ਸਿੰਘ ਸੱਦੋਵਾਲ ਅਤੇ ਜ਼ਿਲ੍ਹਾ ਜਨਰਲ ਸਕੱਤਰ ਭੋਲਾ ਸਿੰਘ ਕਲਾਲ ਮਾਜਰਾ ਦੀ ਅਗਵਾਈ ਹੇਠ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਦੀ ਪ੍ਰਾਪਤੀ ਲਈ ਪਿੰਡ ਸੱਦੋਵਾਲ ਅਤੇ ਦੀਵਾਨਾ ਵਿਖੇ ਸੱਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਸੱਦੇ ਉੱਪਰ ਪੰਜਾਬ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪ੍ਰਕਾਸ਼ ਸਿੰਘ ਸੱਦੋਵਾਲ ਅਤੇ ਜ਼ਿਲ੍ਹਾ ਜਨਰਲ ਸਕੱਤਰ ਭੋਲਾ ਸਿੰਘ ਕਲਾਲਮਾਜਰਾ ਨੇ ਕਿਹਾ ਕਿ ਇਕ ਪਾਸੇ ਤਾਂ ਕੇਂਦਰ ਸਰਕਾਰ ਮਜ਼ਦੂਰ ਪੱਖੀ ਬਣੇ ਕਾਨੂੰਨਾਂ ਨੂੰ ਕੌਣ ਕੋਡਾਂ ਵਿਚ ਵੰਡ ਕੇ ਮਜ਼ਦੂਰਾਂ ਨੂੰ ਮਿਲੇ ਕਿਰਤ ਕਾਨੂੰਨਾਂ ਨੂੰ ਤੋੜਿਆ ਜਾ ਰਿਹਾ ਪਰ ਦੂਜੇ ਪਾਸੇ ਪੰਜਾਬ ਸਰਕਾਰ ਮਜ਼ਦੂਰਾਂ ਨਾਲ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰਨ ਤੋਂ ਭੱਜ ਰਹੀ ਹੈ। ਕਿਉਂਕਿ ਸੱਤ ਪੇਂਡੂ ਅਤੇ ਤਿੰਨ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਆਗੂਆਂ ਦੀ ਅਗਵਾਈ ਹੇਠ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲਕੇ ਸਾਰੀ ਸਥਿਤੀ ਤੋਂ ਜਾਣੂ ਕਰਵਾ ਕੇ ਮੀਟਿੰਗ ਮਜ਼ਦੂਰਾਂ ਦੀਆਂ ਮੰਗਾਂ ਪਹਿਲ ਦੇ ਆਧਾਰ ਤੇ ਪੂਰੀਆਂ ਕਰਨ ਦਾ ਵਾਅਦਾ ਕੀਤਾ ਸੀ। ਪਰ ਪੰਜਾਬ ਸਰਕਾਰ ਨੇ ਮੰਨੀਆਂ ਮੰਗਾਂ ਹੁਣ ਤੱਕ ਲਾਗੂ ਨਹੀਂ ਕੀਤੀਆਂ ਗਈਆਂ ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਜ਼ਮੀਨੀ ਪੱਧਰ ਤੇ ਮਜ਼ਦੂਰਾਂ ਨੂੰ ਪੰਜ ਪੰਜ ਮਰਲੇ ਦੇ ਪਲਾਟ ਦੇਣ ਘਰੇਲੂ ਬਿਜਲੀ ਪੱਟੇ ਮੀਟਰ ਮੁੜ ਲਗਾਉਣ ਅਤੇ 29 ਦਸੰਬਰ ਤੱਕਦੇ ਰਹਿੰਦੇ ਬਿਜਲੀ ਬਕਾਇਆ ਨੂੰ ਮੁਆਫ ਕਰਨ ਵਰਗੀਆਂ ਮੰਗਾਂ ਨੂੰ ਅਮਲੀ ਰੂਪ ਵਿੱਚ ਲਾਗੂ ਨਹੀਂ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਆਜ਼ਾਦੀ ਦੇ 74 ਸਾਲ ਬੀਤ ਜਾਣ ਤੇ ਵੀ ਮਜ਼ਦੂਰਾਂ ਦੀ ਆਰਥਿਕ ਹਾਲਤ ਨੂੰ ਸੁਧਾਰਨ ਲਈ ਕੇਂਦਰ ਤੇ ਰਾਜ ਸਰਕਾਰਾਂ ਨੇ ਕੁਝ ਠੋਸ ਕਦਮ ਨਹੀਂ ਚੁੱਕੇ ਕਿਉਂਕਿ ਮਜ਼ਦੂਰਾਂ ਨੂੰ ਪੂਰਾ ਕੰਮ ਨਾ ਮਿਲਣ ਕਰਕੇ ਅੱਜ ਉਨ੍ਹਾਂ ਦੇ ਘਰਾਂ ਦੇ ਚੁੱਲ੍ਹੇ ਪੂਰੀ ਤਰ੍ਹਾਂ ਠੰਢੇ ਹੋ ਚੁੱਕੇ ਹਨ। ਪਰ ਕੇਂਦਰ ਤੇ ਰਾਜ ਸਰਕਾਰਾਂ ਮਜ਼ਦੂਰਾਂ ਨੂੰ ਸਹੂਲਤਾਂ ਦੇਣ ਦੀ ਬਜਾਏ ਸਰਮਾਏਦਾਰ ਘਰਾਣਿਆਂ ਨੂੰ ਵੱਡੀਆਂ ਵੱਡੀਆਂ ਰਿਆਇਤਾਂ ਦੇ ਕੇ ਉਨ੍ਹਾਂ ਨੂੰ ਲਾਭ ਪਹੁੰਚਾਇਆ ਜਾ ਰਿਹਾ ਉਨ੍ਹਾਂ ਕਿਹਾ ਕਿ ਬੀਜੇਪੀ ਕਾਂਗਰਸ ਅਤੇ ਹੋਰ ਰਿਸ਼ਤਿਆਂ ਸਹਿਯੋਗੀਆਂ ਪਾਰਟੀਆਂ ਮਜ਼ਦੂਰਾਂ ਨਾਲ ਚੋਣਾਂ ਦੌਰਾਨ ਵੱਡੇ ਵੱਡੇ ਝੂਠੇ ਵਾਅਦੇ ਕਰਕੇ ਮਜ਼ਦੂਰਾਂ ਨੂੰ ਸਿਰਫ਼ ਵੋਟਾਂ ਲਈ ਵਰਤ ਕੇ ਤੁਰ ਜਾਂਦੀਆਂ ਸਨ। ਪਰ ਸੱਤਾ ਵਿੱਚ ਕਾਬਜ਼ ਹੋਣ ਤੋਂ ਬਾਅਦ ਮਜ਼ਦੂਰਾਂ ਦੀ ਕੋਈ ਵੀ ਕੋਈ ਸਾਰ ਨਹੀਂ ਲੈਂਦਾ ਉਨ੍ਹਾਂ ਕਿਹਾ ਕਿ ਮਜ਼ਦੂਰਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਜਥੇਬੰਦਕ ਹੋ ਕੇ ਜਥੇਬੰਦੀ ਵੱਲੋਂ ਲੜੇ ਜਾ ਰਹੇ ਸੰਘਰਸ਼ ਦਾ ਸਾਥ ਦੇਣ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਂਝੇ ਮੋਰਚੇ ਦੇ ਸੱਦੇ ਉੱਪਰ 8 ਦਸੰਬਰ ਤੋਂ 12 ਦਸੰਬਰ ਤਕ ਪਿੰਡ ਪੱਧਰ ਤੇ ਰੋਸ ਮੁਜ਼ਾਹਰੇ ਅਤੇ ਸੇਰੇਨਾ ਦਾ ਘਿਰਾਓ ਕੀਤਾ ਜਾਵੇਗਾ ਉਨ੍ਹਾਂ ਸਮੂਹ ਮਜ਼ਦੂਰਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ ਵਿੱਚ ਕਾਫ਼ਲੇ ਬੰਨ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ।ਇਸ ਮੌਕੇ ਮਜ਼ਦੂਰ ਆਗੂ ਰਮਨਦੀਪ ਕੌਰ, ਮਨਦੀਪ ਕੌਰ, ਗੀਤ ਕੌਰ, ਕਾਕੇ ਕੌਰ, ਮਨਜੀਤ ਕੌਰ, ਬਲਦੇਵ ਸਿੰਘ, ਬਾਰਾ ਸਿੰਘ, ਚਮਕੌਰ ਸਿੰਘ, ਗੁਰਮੇਲ ਕੌਰ ਸੱਦੋਵਾਲ, ਜਗਤਾਰ ਸਿੰਘ, ਲਛਮਣ ਸਿੰਘ, ਬਹਾਦਰ ਸਿੰਘ, ਰਮਨ ਕੌਰ, ਜਸਵਿੰਦਰ ਕੌਰ, ਸਰਬਜੀਤ ਕੌਰ ,ਰਾਣੀ ਕੌਰ ਦੀਵਾਨਾ ਆਦਿ ਵੀ ਹਾਜ਼ਰ ਸਨ।