ਸਵੀਪ ਮੁਹਿੰਮ ਤਹਿਤ ਵਿਦਿਆਰਥੀਆਂ ਦੇ ਬਲਾਕ ਪੱਧਰੀ ਚਾਰਟ ਮੁਕਾਬਲੇ

Advertisement
Spread information

ਸਵੀਪ ਮੁਹਿੰਮ ਤਹਿਤ ਵਿਦਿਆਰਥੀਆਂ ਦੇ ਬਲਾਕ ਪੱਧਰੀ ਚਾਰਟ ਮੁਕਾਬਲੇ


ਸੋਨੀ ਪਨੇਸਰ,ਬਰਨਾਲਾ, 9 ਦਸੰਬਰ 2021
ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਾਗਰਿਕਾਂ ਨੂੰ ਵੋਟ ਦੇ ਅਧਿਕਾਰ ਤੋਂ ਜਾਣੂ ਕਰਵਾਉਣ ਅਤੇ ਵੋਟ ਦੇ ਅਧਿਕਾਰ ਦਾ ਲੋਕਤੰਤਰੀ ਤਰੀਕੇ ਨਾਲ ਇਸਤੇਮਾਲ ਕਰਨ ਬਾਰੇ ਪ੍ਰੇਰਿਤ ਕਰਨ ਲਈ ਚਲਾਈ ਜਾ ਰਹੀ ਸਵੀਪ ਮੁਹਿੰਮ ਅਧੀਨ ਸਕੂਲੀ ਵਿਦਿਆਰਥੀਆਂ ਦੇ ਚਾਰਟ ਬਣਾਉਣ ਸਬੰਧੀ ਬਲਾਕ ਪੱਧਰੀ ਮੁਕਾਬਲੇ ਕਰਵਾਏ ਗਏ।
   ਮੁਕਾਬਲਿਆਂ ਦੇ ਪ੍ਰਬੰਧਕ ਮਨਪਾਲ ਸਿੰਘ ਨੇ ਦੱਸਿਆ ਕਿ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਕਮ ਸਹਾਇਕ ਨੋਡਲ ਅਫ਼ਸਰ ਸਵੀਪ ਸਰਬਜੀਤ ਸਿੰਘ ਤੂਰ ਦੀ ਅਗਵਾਈ ਹੇਠ ਜ਼ਿਲੇ ਦੇ ਸਕੂਲ ਮੁਖੀਆਂ ਦੀ ਅਗਵਾਈ ’ਚ ਵੋਟਰ ਜਾਗਰੂਕਤਾ ਦਾ ਸੰਦੇਸ਼ ਦਿੰਦੇ ਵਿਦਿਆਰਥੀਆਂ ਦੇ ਚਾਰਟ ਮੁਕਾਬਲੇ ਕਰਵਾਏ ਗਏ। ਸਕੂਲ ਪੱਧਰ ਦੇ ਜੇਤੂ ਵਿਦਿਆਰਥੀਆਂ ਵੱਲੋਂ ਬਲਾਕ ਪੱਧਰੀ ਮੁਕਾਬਲਿਆਂ ’ਚ ਹਿੱਸਾ ਲਿਆ ਗਿਆ। ਬਲਾਕ ਬਰਨਾਲਾ ਦੇ ਮੁਕਾਬਲਿਆਂ ’ਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੌਲਾ ਦਾ ਦਸਵੀਂ ਜਮਾਤ ਦਾ ਵਿਦਿਆਰਥੀ ਜਸ਼ਨਦੀਪ ਸਿੰਘ ਪਹਿਲੇ ਅਤੇ ਸਰਕਾਰੀ ਹਾਈ ਸਕੂਲ ਫਤਹਿਗੜ ਛੰਨਾ ਦਾ ਵਿਦਿਆਰਥੀ ਹਰਪ੍ਰੀਤ ਸਿੰਘ ਦੂਜੇ ਸਥਾਨ ’ਤੇ ਰਿਹਾ। ਬਲਾਕ ਮਹਿਲ ਕਲਾਂ ਦੇ ਮੁਕਾਬਲਿਆਂ ’ਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਠੀਕਰੀਵਾਲ (ਕੰਨਿਆ) ਦੀ ਬਾਰਵੀਂ ਜਮਾਤ ਦੀ ਵਿਦਿਆਰਥਣ ਬਲਵੀਰ ਕੌਰ ਪਹਿਲੇ ਸਥਾਨ ’ਤੇ ਰਹੀ, ਜਦਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਾਪਾ ਦੀ ਗਿਆਰਵੀਂ ਜਮਾਤ ਦੀ ਵਿਦਿਆਰਥਣ ਕਮਲਪ੍ਰੀਤ ਕੌਰ ਦੂਜੇ ਸਥਾਨ ’ਤੇ ਰਹੀ। ਇਸੇ ਤਰਾਂ ਬਲਾਕ ਸ਼ਹਿਣਾ ਦੇ ਮੁਕਾਬਲਿਆਂ ’ਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡੀ ਖੁਰਦ ਦਾ ਵਿਦਿਆਰਥੀ ਗਗਨਦੀਪ ਸਿੰਘ ਪਹਿਲੇ ਅਤੇ ਸ਼ਹੀਦ ਸਿਪਾਹੀ ਦਲੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਨਸ ਦੀ ਵਿਦਿਆਰਥਣ ਨਵਦੀਪ ਕੌਰ ਦੂਜੇ ਸਥਾਨ ’ਤੇ ਰਹੀ। ਬਲਾਕ ਪੱਧਰੀ ਮੁਕਾਬਲਿਆਂ ਦੇ ਜੇਤੂ ਵਿਦਿਆਰਥੀ ਜ਼ਿਲਾ ਪੱਧਰੀ ਮੁਕਾਬਲੇ ’ਚ ਹਿੱਸਾ ਲੈਣਗੇ।
ਕੈਪਸ਼ਨ: ਪੋਸਟਰ ਬਣਾਉਣ ਮੁਕਾਬਲੇ ’ਚ ਹਿੱਸਾ ਲੈਂਦੇ ਵਿਦਿਆਰਥੀ।  

Advertisement
Advertisement
Advertisement
Advertisement
Advertisement
error: Content is protected !!