ਕੋਰੋਨਾ ਵਾਇਰਸ ਦੇ ਬਦਲ ਰਹੇ ਰੂਪ ਓਮੀਕ੍ਰੋਨ ਤੋਂ ਬਚਾਅ ਲਈ ਵੈਕਸੀਨ ਅਤੇ ਸਾਵਧਾਨੀਆਂ ਦਾ ਪਾਲਣ ਜ਼ਰੂਰੀ: ਸਿਵਲ ਸਰਜਨ
- ਜ਼ਿਲ੍ਹਾ ਬਰਨਾਲਾ ਚ 5 ਲੱਖ ਤੋਂ ਪਾਰ ਹੋਇਆ ਕੋਵਿਡ ਟੀਕਾਕਰਨ:ਡਾ.ਰਾਜਿੰਦਰ ਸਿੰਗਲਾ
ਰਵੀ ਸੈਣ,ਬਰਨਾਲਾ, 10 ਦਸੰਬਰ 2021
ਡਿਪਟੀ ਕਮਿਸ਼ਨਰ ਬਰਨਾਲਾ ਕੁਮਾਰ ਸੌਰਭ ਰਾਜ ਦੇ ਦਿਸ਼ਾ-ਨਿਰਦੇਸਾਂ ਅਧੀਨ ਅਤੇ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਦਾ ਕੋਵਿਡ ਟੀਕਾਕਰਨ 5 ਲੱਖ ਤੋਂ ਪਾਰ ਕਰ ਲਿਆ ਗਿਆ ਹੈ। ਸ਼੍ਰੀ ਔਲਖ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਦੇ ਬਦਲ ਰਹੇ ਰੂਪ ਓਮੀਕ੍ਰੋਨ ਤੋਂ ਬਚਾਅ ਲਈ ਵੈਕਸੀਨ ਅਤੇ ਸਾਵਧਾਨੀਆਂ ਦਾ ਪਾਲਣ ਜ਼ਰੂਰੀ ਕਰਨਾ ਜ਼ਰੂਰੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਟੀਕਾਕਰਨ ਅਫਸ਼ਰ ਡਾ. ਰਾਜਿੰਦਰ ਸਿੰਗਲਾ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਕੋਰੋਨਾ ਵਿਰੁੱਧ ਜੰਗ ਵਿੱਚ ਟੀਕਾਕਰਨ ਦਾ ਅੰਕੜਾ 5 ਲੱਖ ਪਾਰ ਕਰ ਕੇ ਇਤਿਹਾਸ ਰਚ ਦਿੱਤਾ ਹੈ। ਜ਼ਿਲ੍ਹਾ ਬਰਨਾਲਾ ਚ ਕੋਰੋਨਾ ਵੈਕਸੀਨ ਦੀ 3 ਲੱਖ 55 ਹਜ਼ਾਰ ਲੋਕਾਂ ਨੂੰ ਪਹਿਲੀ ਖ਼ੁਰਾਕ ਅਤੇ 1 ਲੱਖ 50 ਹਜ਼ਾਰ ਲੋਕਾਂ ਨੂੰ ਦੂਜੀ ਖ਼ੁਰਾਕ ਲਗਾਈ ਜਾ ਚੁੱਕੀ ਹੈ। ਜ਼ਿਲ੍ਹਾ ਪ੍ਰਸਾਸਨ, ਵੱਖ-ਵੱਖ ਵਿਭਾਗਾਂ, ਸਮਾਜ ਸੇਵੀ ਸੰਸਥਾਵਾਂ ਅਤੇ ਜ਼ਿਲ੍ਹਾ ਨਿਵਾਸੀਆਂ ਦੇ ਸਹਿਯੋਗ ਸਦਕਾ ਕੋਰੋਨਾ ਵਰਗੀ ਭਿਆਨਕ ਬਿਮਾਰੀ ਤੇ ਕਾਬੂ ਪਾਉਣ ਵਿੱਚ ਸਫ਼ਲ ਹੋਏ ਹਾਂ।
ਇਸ ਸਬੰਧੀ ਜ਼ਿਲ੍ਹਾ ਬਰਨਾਲਾ ਦੇ ਪ੍ਰੋਗਰਾਮ ਅਫ਼ਸਰ, ਸੀਨੀਅਰ ਮੈਡੀਕਲ ਅਫ਼ਸਰ, ਡਾਕਟਰ ਅਤੇ ਸਿਹਤ ਕਰਮਚਾਰੀਆਂ ਵੱਲੋਂ ਟੀਕਾਕਰਨ ਕੈਪਾਂ ਅਤੇ ਜਾਗਰੂਕਤਾ ਮੁਹਿੰਮ ਕਾਰਨ ਲੋਕਾਂ ਵਿੱਚ ਟੀਕਾਕਰਨ ਕਰਵਾਉਣ ਚ ਉਤਸਾਹ ਵਧਿਆ ਹੈ।ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਅਪੀਲ ਹੈ ਕਿ ਜਿਸ ਦੀ ਵੀ ਕੋਵਿਡ ਟੀਕਾਕਰਨ ਦੀ ਪਹਿਲੀ ਜਾਂ ਦੂਸਰੀ ਖ਼ੁਰਾਕ ਲਗਵਾਉਣ ਵਾਲੀ ਰਹਿੰਦੀ ਹੈ, ਉਹ ਜ਼ਰੂਰ ਲਗਵਾ ਲੈਣ ਤਾਂ ਜੋ ਕੋਰੋਨਾ ਦੇ ਬਦਲ ਰਹੇ ਰੂਪ ਓਮੀਕ੍ਰੋਨ ਦੇ ਖਤਰੇ ਨੂੰ ਪੂਰੀ ਤਰਾਂ ਟਾਲਿਆ ਜਾ ਸਕੇ।