ਪੰਜਾਬ ਦੇ ਅਨੇਕਾਂ ਮਸਲੇ ਲੰਮੇ ਸਮੇਂ ਤੋਂ ਲਟਕ ਰਹੇ ਹਨ, ਜੇਕਰ ਭਾਜਪਾ ਮੰਗਾਂ ਤੇ ਗੌਰ ਕਰੇਗੀ ਤਾਂ ਇਕੱਠੇ ਲੜ ਸਕਦੇ ਹਾਂ ਚੋਣਾਂ -ਢੀਂਡਸਾ
- ਪੰਜਾਬ ਦੇ ਮਸ਼ਲੇ ਤੇ ਕਿਸਾਨਾਂ ਦੀਆਂ ਮੰਗਾਂ ਸਬੰਧੀ ਚੱਲ ਰਹੀ ਹੈ ਗੱਲਬਾਤ
ਰਘਬੀਰ ਹੈਪੀ,ਮਹਿਲ ਕਲਾਂ 10 ਦਸੰਬਰ 2021(ਗੁਰਸੇਵਕ ਸਿੰਘ ਸਹੋਤਾ, ਪਾਲੀ ਵਜੀਦਕੇ)-
ਸ੍ਰੋਮਣੀ ਅਕਾਲੀ ਦਲ (ਡੀ) ਵੱਲੋਂ ਪੰਜਾਬ ਦੀ ਭਲਾਈ ਲਈ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸੂਬੇ ਦੇ ਵੱਖ-ਵੱਖ ਭਖਦੇਂ ਮਸ਼ਲਿਆਂ ਨੂੰ ਹੱਲ ਕਰਨ ਤੇ ਪੰਜਾਬ ਦੇ ਕਿਸਾਨਾਂ ਦੇ ਵੱਖ-ਵੱਖ ਮਸ਼ਲਿਆਂ ਸਬੰਧੀ ਵਿਚਾਰ ਚਰਚਾਂ ਚੱਲ੍ਹ ਰਹੀ ਹੈ | ਭਾਰਤੀ ਜਨਤਾ ਪਾਰਟੀ ਜੇਕਰ ਸ੍ਰੋਮਣੀ ਅਕਾਲੀ ਦਲ (ਡੀ) ਵੱਲੋਂ ਰੱਖੀਆਂ ਮੰਗਾਂ ਨੂੰ ਸਹਿਮਤੀ ਦਿੰਦੀ ਹੈ ਤਾਂ ਪਾਰਟੀ ਵੱਲੋਂ ਭਾਜਪਾ ਨਾਲ ਰਲ ਕੇ 2022 ਦੀਆਂ ਵਿਧਾਨ ਸਭਾ ਚੋਣਾਂ ਲੜ੍ਹੀਆਂ ਜਾ ਸਕਦੀਆਂ ਹਨ | ਉਕਤ ਸ਼ਬਦਾ ਦਾ ਪ੍ਰਗਟਾਵਾਂ ਸਾਬਕਾ ਖਜਾਨਾ ਮੰਤਰੀ ਤੇ ਸ੍ਰੋਮਣੀ ਅਕਾਲੀ ਦਲ (ਡੀ) ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ ਪੰਡੋਰੀ (ਬਰਨਾਲਾ) ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤਾ | ਉਹ ਇਥੇ ਮਾਰਕੀਟ ਕਮੇਟੀ ਮਹਿਲ ਕਲਾਂ ਦੇ ਚੇਅਰਮੈਨ ਜਸਵੰਤ ਸਿੰਘ ਜੌਹਲ ਦੀ ਹੋਈ ਬੇਵਕਤੀ ਮੌਤ ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੁੱਜੇ ਸਨ | ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਰੱਦ ਕਰਾਉਣ ਲਈ ਚੱਲ ਰਹੇ ਸੰਘਰਸ਼ ਸਮੇਂ ਵੀ ਸ੍ਰੋਅਦ (ਡੀ) ਕਿਸਾਨਾਂ ਦੇ ਨਾਲ ਸੀ, ਹੁਣ ਕਾਨੂੰਨਾਂ ਦੇ ਵਾਪਿਸ ਹੋਣ ਤੋਂ ਬਾਅਦ ਵੀ ਪਾਰਟੀ ਵੱਲੋਂ ਕਿਸਾਨ ਆਗੂਆਂ ਨਾਲ ਮੀਟਿੰਗ ਕਰਕੇ ਕਿਸਾਨਾਂ ਦੀਆਂ ਹੋਰ ਮੰਗਾਂ ਨੂੰ ਹੱਲ ਕਰਾਉਣ ਲਈ ਵੀ ਯਤਨ ਕੀਤੇ ਜਾਣਗੇ | ਢੀਂਡਸਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਚੋਣਾ ਸਮੇਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਨਹੀਂ ਕੀਤੇ ਤੇ ਸ੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਵੀ ਆਪਣੀ ਭਰੋਸੇਯੋਗਤਾ ਲੋਕਾਂ ‘ਚ ਗੁਆ ਚੁੱਕੀ ਹੈ,ਜਿਸ ਕਰਕੇ ਸੂਬੇ ਲੋਕ ਇਨ੍ਹਾਂ ਪਾਰਟੀਆਂ ਤੋਂ ਕਿਨਾਰਾ ਕਰ ਰਹੇ ਹਨ | ਉਨ੍ਹਾਂ ਦਾਅਦਾ ਕੀਤਾ 2022 ਦੀਆਂ ਵਿਧਾਨ ਸਭਾ ਚੋਣਾ ਦੇ ਨਤੀਜੇ ਹੈਰਾਨੀਜਨਕ ਹੋਣਗੇ | ਇਸ ਮੌਕੇ ਮਾਰਕੀਟ ਕਮੇਟੀ ਮਹਿਲ ਕਲਾਂ ਦੇ ਸਾਬਕਾ ਚੇਅਰਮੈਨ ਅਜੀਤ ਸਿੰਘ ਕੁਤਬਾ,ਡਿਪਟੀ ਚੇਅਰਮੈਨ ਰੂਬਲ ਗਿੱਲ ਕੈਨੇਡਾ,ਸੁਰਿੰਦਰ ਸਿੰਘ ਆਹਲੂਵਾਲੀਆ, ਉਮੀਦਵਾਰ ਹਲਕਾ ਮਹਿਲ ਕਲਾਂ ਬਾਬਾ ਸੁਖਵਿੰਦਰ ਸਿੰਘ ਟਿੱਬਾ, ਸਾਬਕਾ ਸਰਪੰਚ ਰਾਜਾ ਬੀਹਲਾ ਹਾਜਰ ਸਨ |