ਵਿਸ਼ੇਸ਼ ਕੈਂਪ ਲਗਾ ਕੇ ਮੋਤੀਆ ਦੇ ਮਰੀਜ਼ਾਂ ਦੀ ਕੀਤੀ ਗਈ ਜਾਂਚ
ਰਵੀ ਸੈਣ,ਬਰਨਾਲਾ, 11 ਦਸੰਬਰ 2021
ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਕੁਮਾਰ ਸੌਰਭ ਰਾਜ ਦੇ ਦਿਸ਼ਾ-ਨਿਰਦੇਸ਼ ਤਹਿਤ ਅਤੇ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪਰਵੇਸ਼ ਕੁਮਾਰ ਦੀ ਅਗਵਾਈ ਵਿਚ ਪਿੰਡ ਟੱਲੇਵਾਲ ਵਿਖੇ ਅੱਖਾਂ ਦੇ ਮਾਹਿਰ ਡਾ. ਗੁਰਸਿਮਰਨਜੀਤ ਸਿੰਘ, ਮੈਡੀਕਲ ਅਫ਼ਸਰ ਡਾ. ਮਨਦੀਪ ਕੌਰ ਬੱਲ, ਅਪਥਲਮਿਕ ਅਫ਼ਸਰ ਜੋਗਰਾਜ ਗਰਗ ਅਤੇ ਸਿਹਤ ਕਰਮਚਾਰੀਆਂ ਦੀ ਟੀਮ ਵਲੋਂ ਵਿਸ਼ੇਸ਼ ਕੈਂਪ ਵਿਚ ਘੱਟ ਨਜ਼ਰ ਵਾਲੇ ਵਿਅਕਤੀਆਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚ ਮੋਤੀਆ ਦੇ 16 ਮਰੀਜ਼ਾਂ ਦੀ ਵੀ ਸ਼ਨਾਖਤ ਕੀਤੀ ਗਈ । ਸ਼ਨਾਖਤ ਕੀਤੇ ਮਰੀਜ਼ਾਂ ਦੇ ਆਪ੍ਰੇਸ਼ਨ ਬਾਅਦ ਵਿਚ ਸਬ ਡਵੀਜ਼ਨਲ ਹਸਪਤਾਲ ਤਪਾ ਵਿਖੇ ਕੀਤੇ ਜਾਣਗੇ।
ਜ਼ਿਲ੍ਹਾ ਬਰਨਾਲਾ ਅੰਦਰ ਵੱਖ-ਵੱਖ ਪਿੰਡਾਂ ਵਿਚ ਮੋਤੀਆ ਬਿੰਦ ਜਾਂਚ ਲਈ ਕੈਂਪ ਲਗਾਏ ਜਾ ਰਹੇ ਹਨ। ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਪਿੰਡ ਦੀਆਂ ਪੰਚਾਇਤਾਂ ਅਤੇ ਸਮਾਜਿਕ-ਧਾਰਮਿਕ ਸੰਸਥਾਵਾਂ ਵੱਲੋਂ ਵੀ ਸਹਿਯੋਗ ਮਿਲ ਰਿਹਾ ਹੈ।
ਐਸ.ਐਮ.ਓ ਡਾ. ਪਰਵੇਸ਼ ਕੁਮਾਰ ਨੇ ਦੱਸਿਆ ਕਿ 12 ਦਸੰਬਰ ਨੂੰ ਪਿੰਡ ਜੰਗੀਆਣਾ ਅਤੇ 20 ਦਸੰਬਰ ਨੂੰ ਪਿੰਡ ਸ਼ਹਿਣਾ ਵਿਖੇ 50 ਸਾਲ ਤੋਂ ਵੱਧ ਉਮਰ ਦੇ ਮਰੀਜ਼ਾਂ ਲਈ ਮੋਤੀਆ ਚੈਕਅੱਪ ਕੈਂਪ ਲਗਾਏ ਜਾ ਰਹੇ ਹਨ।
ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਬਾਬਾ ਕਰਨੈਲ ਸਿੰਘ ਟੱਲੇਵਾਲ, ਕੌਰ ਸਿੰਘ, ਪਿਆਰਾ ਸਿੰਘ, ਮਹਿੰਦਰ ਸਿੰਘ ਅਤੇ ਸਿਹਤ ਕਰਮਚਾਰੀ ਬਲਵਿੰਦਰ ਰਾਮ, ਪ੍ਰੀਤਮ ਸਿੰਘ ਤੇ ਹਰਜਿੰਦਰ ਸਿੰਘ ਆਦਿ ਮੌਜੂਦ ਸਨ।