ਜ਼ਿਲ੍ਹਾ ਬਰਨਾਲਾ ‘ਚ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ 631ਗਰਭਵਤੀ ਔਰਤਾਂ ਦਾ ਮੈਡੀਕਲ ਚੈਕਅੱਪ 

Advertisement
Spread information

ਜ਼ਿਲ੍ਹਾ ਬਰਨਾਲਾ ‘ਚ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ 631ਗਰਭਵਤੀ ਔਰਤਾਂ ਦਾ ਮੈਡੀਕਲ ਚੈਕਅੱਪ 

  • ਗਰਭਵਤੀ ਔਰਤਾਂ ਪੂਰਕ ਖ਼ੁਰਾਕ ਲੈਣ ਅਤੇ ਜਣੇਪਾ ਸਰਕਾਰੀ ਸੰਸਥਾਵਾਂ ਕਰਾਉਣ :ਸਿਵਲ ਸਰਜਨ

ਰਘਬੀਰ ਹੈਪੀ,ਬਰਨਾਲਾ, 11 ਦਸੰਬਰ 2021

ਉਪ ਮੁੱਖ ਮੰਤਰੀ ਤੇ ਸਿਹਤ ਮੰਤਰੀ ਸ਼੍ਰੀ ਓ ਪੀ ਸੋਨੀ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਕੁਮਾਰ ਸੌਰਭ ਰਾਜ ਦੀ ਯੋਗ ਅਗਵਾਈ ਹੇਠ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਲਗਾਤਰਉਪਰਾਲੇ ਕੀਤੇ ਜਾ ਰਹੇ ਹਨ।

Advertisement

 ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲ਼ਖ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿਗਰਭਵਤੀ ਔਰਤਾਂ ਦਾ ਚੈੱਕਅੱਪ ਜ਼ੱਚਾ-ਬੱਚਾ ਦੀ ਸਿਹਤ ਸੰਭਾਲ ਪ੍ਰਤੀ ਸਿਹਤ ਵਿਭਾਗ ਵੱਲੋਂ ਵਿਸ਼ੇਸ਼ਕੈਂਪਾ ਦੌਰਾਨ ਔਰਤਾਂ ਰੋਗਾਂ ਦੇ ਮਾਹਿਰ ਡਾਕਟਰ/ਮੈਡੀਕਲ ਅਫ਼ਸਰਾਂ ਅਤੇ ਸਿਹਤ ਕਰਮਚਾਰੀਆਂਵੱਲੋਂ ਜ਼ਿਲਾ ਬਰਨਾਲਾ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ 9 ਅਤੇ 10 ਦਸੰਬਰ ਨੂੰ “ਸੁਰੱਖਿਅਤਮਾਤ੍ਰਤਵ ਅਭਿਆਨ ਦੌਰਾਨ 631 ਗਰਭਵਤੀ ਔਰਤਾਂ ਦਾ ਮੈਡੀਕਲ ਚੈਕਅੱਪ, ਟੈਸਟ, ਮੁਫ਼ਤਦਵਾਈਆਂ ਅਤੇ ਗਰਭਵਤੀ ਔਰਤਾਂ ਦਾ ਕੋਰੋਨਾ ਟੀਕਾਕਰਣ ਕੀਤਾ ਗਿਆ।

 ਡਾ.ਨਵਜੋਤਪਾਲ ਸਿੰਘ ਭੁੱਲਰ ਨੇ ਦੱਸਿਆ ਕਿ “ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ 9ਅਤੇ 10 ਦਸੰਬਰ ਨੂੰ ਵਿਸ਼ੇਸ਼ ਕੈਂਪਾਂ ਦੁਆਰਾ ਸਿਹਤ ਵਿਭਾਗ ਵੱਲੋਂ ਗਰਭਵਤੀ ਔਰਤਾਂ ਨੂੰ ਬਿਲਕੁੱਲਮੁਫ਼ਤ ਸੇਵਾਵਾਂ ਦਿੱਤੀਆਂ ਗਈਆਂ। ਸਿਹਤ ਵਿਭਾਗ ਵੱਲੋਂ ਜਣੇਪੇ ਦੌਰਾਨ ਦਿੱਤੀਆਂ ਜਾਣ ਵਾਲੀਆਂਸਿਹਤ ਸੇਵਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਪੋਸ਼ਟਿਕ ਭੋਜਨ ਖਾਣ ਅਤੇ ਮਾਹਿਰ ਡਾਕਟਰਾਂ ਦੀਸਲਾਹ ਲੈਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਜਣੇਪੇ ਸਮੇਂ ਜਾਂ ਬਾਅਦ ਕੋਈ ਤਕਲੀਫ਼ ਨਾਂ ਹੋਵੇ।ਸਿਵਲ ਸਰਜਨ ਦਫ਼ਤਰ ਦੇ ਸਮੂਹ ਪ੍ਰੋਗਰਾਮ ਅਫ਼ਸਰਾਂ, ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਮਾਸਮੀਡੀਆ ਵਿੰਗ ਵੱਲੋਂ ਇਨ੍ਹਾਂ ਕੈਂਪਾਂ ਦਾ ਦੌਰਾ ਵੀ ਕੀਤਾ ਗਿਆ।

Advertisement
Advertisement
Advertisement
Advertisement
Advertisement
error: Content is protected !!