Skip to content
- Home
- ਹੜਤਾਲ ‘ਤੇ ਚੱਲ ਰਹੇ ਐਨਐਚਐਮ ਮੁਲਾਜ਼ਮਾਂ ਵੱਲੋਂ ਸਰਕਾਰ ਖਿਲਾਫ ਨਾਅਰੇਬਾਜੀ
Advertisement

ਹੜਤਾਲ ‘ਤੇ ਚੱਲ ਰਹੇ ਐਨਐਚਐਮ ਮੁਲਾਜ਼ਮਾਂ ਵੱਲੋਂ ਸਰਕਾਰ ਖਿਲਾਫ ਨਾਅਰੇਬਾਜੀ
ਰਵੀ ਸੈਣ,ਬਰਨਾਲਾ, 13 ਦਸੰਬਰ 2021
ਸੇਵਾਵਾਂ ਰੈਗੂਲਰ ਕਰਨ ਦੀ ਮੰਗ ਲਈ ਹੜਤਾਲ ‘ਤੇ ਚੱਲ ਰਹੇ ਕੌਮੀ ਸਿਹਤ ਮਿਸ਼ਨ (ਐਨਐਚਐਮ) ਮੁਲਾਜ਼ਮਾਂ ਵੱਲੋਂ ਅੱਜ ਸਥਾਨਕ ਸਿਵਲ ਹਸਪਤਾਲ ਦੇ ਪਾਰਕ ਵਿੱਚ ਕੀਤੀ ਗਈ ਜਿਲ੍ਹਾ ਪੱਧਰੀ ਇਕੱਤਰਤਾ ਦੌਰਾਨ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜੀ ਕੀਤੀ ਗਈ।ਇਸ ਮੌਕੇ ਐਨਐਚਐਮ ਮੁਲਾਜ਼ਮਾਂ ਨੇ ਕਿਹਾ ਕਿ ਚੰਨੀ ਸਰਕਾਰ ‘ਘਰ-ਘਰ ਰੁਜ਼ਗਾਰ’ ਦੇਣ ਅਤੇ ‘ਕੱਚੇ ਕਾਮੇ ਪੱਕੇ ਕਰਨ’ ਦੇ ਵਾਅਦੇ ਤੋਂ ਭੱਜ ਚੁੱਕੀ ਹੈ ਤੇ ਜਦ ਪੰਜਾਬ ਦੇ ਨੌਜਵਾਨ ਸਰਕਾਰ ਨੂੰ ਵਾਅਦੇ ਯਾਦ ਕਰਵਾਉਣ ਜਾਂਦੇ ਹਨ ਤਾਂ ਜਿਸ ਤਰਾਂ ਮਾਨਸਾ ਵਿੱਚ ਵਹਿਸ਼ੀਆਣਾ ਤਰੀਕੇ ਨਾਲ ਕੁੱਟਮਾਰ ਕੀਤੀ ਗਈ ਹੈ ਉਸ ਤਰ੍ਹਾਂ ਕੁੱਟਮਾਰ ਕੀਤੀ ਜਾਂਦੀ ਹੈ।ਐਨਐਚਐਮ ਮੁਲਾਜ਼ਮਾਂ ਨੇ ਮੰਗ ਕੀਤੀ ਕਿ ਬੇਰੁਜ਼ਗਾਰਾਂ ‘ਤੇ ਲਾਠੀਚਾਰਜ ਕਰਨ ਵਾਲੇ ਸੀਐਮ ਸਕਿਉਰਿਟੀ ‘ਚ ਤਾਇਨਾਤ ਡੀਐਸਪੀ ਨੂੰ ਮੁਅੱਤਲ ਕਰਕੇ ਉਸ ਖਿਲਾਫ ਕੇਸ ਦਰਜ਼ ਕੀਤਾ ਜਾਵੇ।
ਇਸ ਮੌਕੇ ਸੰਬੋਧਨ ਕਰਦਿਆਂ ਐਨਐਚਐਮ ਯੂਨੀਅਨ ਦੇ ਜਿਲ੍ਹਾ ਆਗੂ ਕਮਲਜੀਤ ਕੌਰ ਪੱਤੀ,ਸੰਦੀਪ ਕੌਰ ਸੀਐਚਓ,ਹਰਜੀਤ ਸਿੰਘ,ਮਨਜਿੰਦਰ ਸਿੰਘ,ਨਵਦੀਪ ਸਿੰਘ,ਮਨਦੀਪ ਕੌਰ,ਜਸਵਿੰਦਰ ਸਿੰਘ,ਰਾਕੇਸ਼ ਕੁਮਾਰ,ਯਾਦਵਿੰਦਰ ਸਿੰਘ,ਵਿਪਨ,ਵੀਰਪਾਲ ਕੌਰ,ਨਰਿੰਦਰ ਸਿੰਘ,ਸੁਖਪਾਲ ਸਿੰਘ,ਰੁਪਿੰਦਰ ਕੌਰ ਆਦਿ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਹੀ ਕੀਤੇ ਐਲਾਣਾਂ ਤੋਂ ਭੱਜ ਰਹੇ ਹਨ ਤੇ ਪੰਜਾਬ ਵਿਧਾਨ ਸਭਾ ਵਿੱਚ ਪਾਸ ਹੋਣ ਦੇ ਬਾਵਜੂਦ ਕੱਚੇ ਕਾਮਿਆਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਭਲਕੇ ਪੰਜਾਬ ਕੈਬਨਿਟ ਦੀ ਹੋਣ ਵਾਲੀ ਮੀਟਿੰਗ ਵਿੱਚ ਜੇਕਰ ਐਨਐਚਐਮ ਮੁਲਾਜ਼ਮਾਂ ਦਾ ਮਸਲਾ ਹੱਲ ਨਾ ਕੀਤਾ ਗਿਆ ਤਾਂ ਐਨਐਚਐਮ ਮੁਲਾਜ਼ਮਾਂ ਵੱਲੋਂ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਉੱਪ ਮੁੱਖ ਮੰਤਰੀ ਕਮ ਸਿਹਤ ਮੰਤਰੀ ਓਪੀ ਸੋਨੀ ਨੂੰ ਆਪਣੇ ਸਿਹਤ ਵਿਭਾਗ ਦਾ ਕੋਈ ਫਿਕਰ ਨਹੀਂ ਹੈ ਬਲਕਿ ਉਹ ਤਾਂ ਅਗਲੀ ਵਿਧਾਨ ਸਭਾ ਚੋਣ ਦੀ ਤਿਆਰੀ ਲਈ ਸਰਗਰਮ ਨਜਰ ਆ ਰਹੇ ਹਨ ਕਿਉਂਕਿ ਜੇਕਰ ਸਿਹਤ ਮੰਤਰੀ ਨੂੰ ਵਿਭਾਗ ਦਾ ਫਿਕਰ ਹੁੰਦਾ ਤਾਂ ਉਹ ਸਿਹਤ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਕੇ ਹਸਪਤਾਲਾਂ ਦਾ ਕੰਮਕਾਰ ਸੁਚਾਰੂ ਢੰਗ ਨਾਲ ਸ਼ੁਰੂ ਕਰਵਾ ਸਕਦੇ ਸਨ ।ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਬਦਲੇ ਨੂੰ ਵੀ ਲੱਗਭੱਗ ਤਿੰਨ ਮਹੀਨੇ ਹੋ ਗਏ ਹਨ ਪਰ ਇਨ੍ਹਾਂ ਤਿੰਨ ਮਹੀਨਿਆਂ ਦੌਰਾਨ ਚੰਨੀ ਸਰਕਾਰ ਵੱਲੋਂ ਲੋਕਾਂ ਦੇ ਮਸਲੇ ਹੱਲ ਕਰਨ ਦੀ ਬਜਾਏ ਸਿਰਫ ਐਲਾਣ ਹੀ ਕੀਤੇ ਗਏ ਹਨ।
ਇਸ ਮੌਕੇ ਸਿਹਤ ਮੁਲਾਜ਼ਮਾਂ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਦੌਰਾਨ ਉਨ੍ਹਾਂ ਬਹੁਤ ਹੀ ਸੁਹਿਰਦਤਾ ਨਾਲ ਡਿਊਟੀਆਂ ਕੀਤੀਆਂ ਪਰ ਹੁਣ ਸਰਕਾਰ ਉਨ੍ਹਾਂ ਨੂੰ ਪੱਕੇ ਕਰਨ ਸਮੇਂ ਅਨਾਕਾਨੀ ਕਰ ਰਹੀ ਹੈ।ਉਨ੍ਹਾਂ ਤੱਥ ਦਿੱਤੇ ਕਿ ਗੁਆਂਢੀ ਸੂਬੇ ਹਰਿਆਣਾ ਸਮੇਤ ਦੇਸ਼ ਦੇ ਕਈ ਸੂਬੇ ਐਨਐਚਐਮ ਮੁਲਾਜ਼ਮਾਂ ਨੂੰ ਰੈਗੂਲਰ ਮੁਲਾਜ਼ਮਾਂ ਦੇ ਬਰਾਬਰ ਤਨਖਾਹਾਂ ਅਤੇ ਭੱਤੇ ਦੇ ਰਹੇ ਹਨ ਪਰ ਪੰਜਾਬ ਦੀ ਚੰਨੀ ਸਰਕਾਰ ਐਨਐਚਐਮ ਮੁਲਾਜ਼ਮਾਂ ਦਾ ਨਿਗੂਣੀਆਂ ਤਣਖਾਹਾਂ ਤਹਿਤ ਸ਼ੋਸ਼ਣ ਕਰ ਰਹੀ ਹੈ।ਉਨ੍ਹਾਂ ਮੰਗ ਕੀਤੀ ਕਿ ਸਾਰੇ ਕੱਚੇ ਮੁਲਾਜ਼ਮਾਂ ਨੂੰ ਬਗੈਰ ਕਿਸੇ ਪ੍ਰੋਵੇਸ਼ਨ ਪੀਰੀਅਡ ਦੇ ਪੂਰੀਆਂ ਤਣਖਾਹਾਂ ਤਹਿਤ ਪੱਕਾ ਕੀਤਾ ਜਾਵੇ।
ਇਸ ਮੌਕੇ ਨਰੇਸ਼ ਕੁਮਾਰੀ,ਨੀਲੂ,ਵਿੱਕੀ,ਸੁਖਵਿੰਦਰ ਸਿੰਘ,ਨਰਿੰਦਰ ਪਾਲ,ਨੀਰਜ ਕੁਮਾਰੀ,ਸੁਰਜੀਤ ਸਿੰਘ,ਸੰਜੀਵ ਕੁਮਾਰ,ਨਵਦੀਪ ਕੌਰ,ਜਸਵਿੰਦਰ ਸਿੰਘ,ਸੀਮਾ,ਸਿਮਰਜੀਤ ਕੌਰ,ਸਰਬਜੀਤ ਕੌਰ,ਸੁਖਪਾਲ ਕੌਰ ਨੇ ਵੀ ਸੰਬੋਧਨ ਕੀਤਾ।
Advertisement

Advertisement

Advertisement

Advertisement

error: Content is protected !!