ਕਿਰਤ ਵਿਭਾਗ ਨਾਲ ਸਬੰਧਤ ਸੇਵਾਵਾਂ ਲਈ 19 ਦਸੰਬਰ (ਐਤਵਾਰ) ਨੂੰ ਖੁੱਲ੍ਹੇ ਰਹਿਣਗੇ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰ : ਡਿਪਟੀ ਕਮਿਸ਼ਨਰ

Advertisement
Spread information

ਕਿਰਤ ਵਿਭਾਗ ਨਾਲ ਸਬੰਧਤ ਸੇਵਾਵਾਂ ਲਈ 19 ਦਸੰਬਰ (ਐਤਵਾਰ) ਨੂੰ ਖੁੱਲ੍ਹੇ ਰਹਿਣਗੇ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰ : ਡਿਪਟੀ ਕਮਿਸ਼ਨਰ


ਰਘਬੀਰ ਹੈਪੀ,ਬਰਨਾਲਾ, 15 ਦਸੰਬਰ 2021

        ਪਿਛਲੇ ਕੁਝ ਦਿਨਾਂ ਤੋਂ ਸੇਵਾ ਕੇਂਦਰਾਂ ਰਾਹੀਂ ਕਿਰਤ ਵਿਭਾਗ ਨਾਲ ਸਬੰਧਤ ਸੇਵਾ ਲੈਣ ਵਾਲੇ ਪ੍ਰਾਰਥੀਆਂ ਦੀ ਗਿਣਤੀ ਵਿੱਚ ਵਾਧਾ ਹੋਣ ਕਾਰਨ ਸੇਵਾ ਕੇਂਦਰਾਂ ਵਿੱਚ ਹੋ ਰਹੀ ਜ਼ਿਆਦਾ ਭੀੜ ਨੂੰ ਦੇਖਦਿਆਂ ਕੋਵਿਡ-19 ਤਹਿਤ ਲੋਕ ਹਿੱਤਾਂ ਨੂੰ ਮੁੱਖ ਰਖਦੇ ਹੋਏ 19 ਦਸੰਬਰ 2021(ਐਤਵਾਰ) ਨੂੰ ਜ਼ਿਲ੍ਹਾ ਬਰਨਾਲਾ ਦੇ ਸਮੂਹ ਸੇਵਾ ਕੇ਼ਦਰ ਖੁੱਲ੍ਹੇ ਰਹਿਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਸੌਰਭ ਕੁਮਾਰ ਰਾਜ ਨੇ ਦਿੱਤੀ।

Advertisement

        ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਤਵਾਰ ਨੂੰ ਸੇਵਾ ਕੇਂਦਰਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਦਾ ਹੋਵੇਗਾ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਵੱਲੋਂ ਇਸ ਦਿਨ ਸਿਰਫ਼ ਕਿਰਤ ਵਿਭਾਗ ਨਾਲ ਸਬੰਧਤ ਹੀ ਸੇਵਾਵਾਂ ਸਬੰਧੀ ਕੰਮ ਕੀਤਾ ਜਾਵੇਗਾ।

Advertisement
Advertisement
Advertisement
Advertisement
Advertisement
error: Content is protected !!