ਕੰਧਾਂ ’ਤੇ ਪੇਂਟਿੰਗ ਰਾਹੀਂ ਸਵੱਛਤਾ ਦਾ ਹੋਕਾ

Advertisement
Spread information

ਕੰਧਾਂ ’ਤੇ ਪੇਂਟਿੰਗ ਰਾਹੀਂ ਸਵੱਛਤਾ ਦਾ ਹੋਕਾ


ਰਘਬੀਰ ਹੈਪੀ,ਬਰਨਾਲਾ, 16 ਦਸੰਬਰ 2021
    ਨਹਿਰੂ ਯੁਵਾ ਕੇਂਦਰ ਬਰਨਾਲਾ ਵੱਲੋਂ ਸਵੱਛ ਭਾਰਤ ਮੁਹਿੰਮ ਤਹਿਤ ਵੱਖ ਵੱਖ ਪਿੰਡਾਂ ਵਿਚ ਕੰਧਾਂ ’ਤੇ ਪੇਂਟਿੰਗ ਰਾਹੀਂ ਸਵੱਛਤਾ ਦਾ ਹੋਕਾ ਦਿੱਤਾ ਜਾ ਰਿਹਾ ਹੈ।  
   ਜ਼ਿਲਾ ਯੂਥ ਅਫਸਰ ਮੈਡਮ ਓਮਕਾਰ ਸਵਾਮੀ ਨੇ ਦੱਸਿਆ ਕਿ ਨਹਿਰੂ ਯੁਵਾ ਕੇਂਦਰ ਵਲੋਂ ਚਲਾਈ ਜਾ ਰਹੀ ਸਵੱਛ ਭਾਰਤ ਮੁਹਿੰਮ ਤਹਿਤ ਜ਼ਿਲੇ ਦੇ ਪਿੰਡਾਂ ਵਿੱਚ ਕੰਧਾਂ ’ਤੇ ਪੇਂਟਿੰਗ ਕਰਵਾਈ ਜਾ ਰਹੀ ਹੈ, ਜਿਸ ਰਾਹੀਂ ਸਾਫ-ਸਫਾਈ ਦਾ ਹੋਕਾ ਦਿੱਤਾ ਜਾ ਰਿਹਾ ਹੈ।  ਇਸ ਮੌਕੇ ਨਵਰਾਜ ਸਿੰਘ ਰਾਸ਼ਟਰੀ ਯੁਵਾ ਵਲੰਟੀਅਰ ਨੇ ਲੋਕਾਂ ਨੂੰ ਜਾਗਰੂਕ ਕਰਦਿਆਂ ਅਪੀਲ ਕੀਤੀ ਕਿ ਕੂੜਾ ਢੁਕਵੀਂ ਥਾਂ ’ਤੇ ਹੀ ਸੁੱਟਿਆ ਜਾਵੇ। ਪਲਾਸਟਿਕ ਦੀ ਵਰਤੋਂ ਨਾ ਕੀਤੀ ਜਾਵੇ। ਇਸ ਮੌਕੇ ਜਸਪ੍ਰੀਤ ਸਿੰਘ, ਬਲਜਿੰਦਰ ਕੌਰ ਤੇ ਰਘਵੀਰ ਸਿੰਘ ਆਦਿ ਹਾਜ਼ਰ ਸਨ।  

Advertisement
Advertisement
Advertisement
Advertisement
Advertisement
error: Content is protected !!