ਕੇਵਲ ਸਿੰਘ ਢਿੱਲੋਂ ਨੇ ਅਨੁਸੂਚਿਤ ਜਾਤੀ ਅਤੇ ਪੱਛੜੀਆਂ ਸ਼ੇ੍ਰਮਣੀਆਂ ਨਾਲ ਸਬੰਧਤ ਲਾਭਪਾਤਰੀਆਂ ਨੂੰ ਕਰਜ਼ਾਮੁਆਫ਼ੀ ਦੇ ਸਰਟੀਫਿ਼ਕੇਟ ਵੰਡੇ
- ਕਿਸਾਨਾਂ ਦੇ ਨਾਲ-ਨਾਲ ਮਜ਼ਦੂਰ ਵਰਗ ਨੂੰ ਵੀ ਪੰਜਾਬ ਸਰਕਾਰ ਨੇ ਕਰਜ਼ਾਮੁਆਫ਼ੀ ਦੇ ਕੇ ਵੱਡੀ ਰਾਹਤ ਦਿੱਤੀ : ਕੇਵਲ ਸਿੰਘ ਢਿੱਲੋਂ
ਸੋਨੀ ਪਨੇਸਰ,ਬਰਨਾਲਾ,16 ਦਸੰਬਰ 2021
ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਦੇ 50 ਹਜ਼ਾਰ ਤੱਕ ਦੇ ਕਰਜ਼ੇ ਮੁਆਫ਼ ਕੀਤੇ ਹਨ। ਅੱਜ ਬਰਨਾਲਾ ਵਿਖੇ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਜਿਲ੍ਹੇ ਦੇ ਇਸ ਕਰਜ਼ਾਮਾਫ਼ੀ ਦੇ ਲਾਭਪਾਤਰੀਆਂ ਨੂੰ ਕਰਜ਼ਾ ਮੁਆਫ਼ੀ ਦੇ ਸਰਟੀਫਿ਼ਕੇਟ ਵੰਡੇ ਗਏ। ਇਸ ਮੌਕੇ ਗੱਲਬਾਤ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਹਰ ਵਰਗ ਦੇ ਲੋਕਾਂ ਨੂੰ ਧਿਆਨ ਵਿੱਚ ਰੱਖਦਿਆਂ ਫ਼ੈਸਲੇ ਲਏ ਜਾ ਰਹੇ ਹਨ। ਜਿਸ ਤਹਿਤ ਜਿੱਥੇ ਪਹਿਲਾਂ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਗਏ ਸਨ। ਉਥੇ ਹੁਣ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ੍ਰੇਣੀਆਂ ਨਾਲ ਸਬੰਧਤ ਗਰੀਬ ਤੇ ਲੋੜਵੰਦ ਪਰਿਵਾਰਾਂ ਦੇ ਵੀ ਕਰਜ਼ੇ ਮੁਆਫ਼ ਕੀਤੇ ਗਏ ਹਨ। ਉਹਨਾਂ ਕਿਹਾ ਕਿ ਇਸ ਕਰਜ਼ਾ ਮੁਆਫ਼ੀ ਦਾ ਇਹਨਾਂ ਲੋੜਵੰਦ ਪਰਿਵਾਰਾਂ ਨੂੰ ਵੱਡਾ ਲਾਭ ਹੋਵੇਗਾ। ਬਰਨਾਲਾ ਜਿਲ੍ਹੇ ਵਿੱਚ ਹੁਣ ਤੱਕ ਪੰਜਾਬ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਭੌਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਅਧੀਨ 238 ਯੋਗ ਲਾਭਪਾਤੀਆਂ ਦਾ 95 ਲੱਖ ਤੋਂ ਵੱਧ ਦਾ ਕਰਜ਼ਾ ਮੁਆਫ਼ ਕੀਤਾ ਗਿਆ ਹੈ। ਇਸ ਕਰਜ਼ਾਮੁਆਫ਼ੀ ਦਾ ਹੋਰ ਯੋਗ ਲਾਭਪਾਤਰੀਆਂ ਨੂੰ ਵੀ ਪੰਜਾਬ ਸਰਕਾਰ ਇਹ ਲਾਭ ਦੇਵੇਗੀ। ਕੇਵਲ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਏ ਜਾ ਰਹੇ ਅਜਿਹੇ ਲੋਕ ਭਲਾਈ ਫ਼ੈਸਲਿਆਂ ਤੋਂ ਜਿੱਥੇ ਗਰੀਬਾਂ ਅਤੇ ਲੋੜਵੰਦ ਪਰਿਵਾਰਾਂ ਵਿੱਚ ਖੁਸ਼ੀ ਦਾ ਮਾਹੌਲ ਹੈ ਅਤੇ ਇਹਨਾਂ ਪਰਿਵਾਰਾਂ ਨੂੰ ਕਰਜ਼ਾਮੁਆਫ਼ੀ ਨਾਲ ਵੱਡੀ ਰਾਹਤ ਮਿਲੇਗੀ। ਇਸ ਮੌਕੇ ਕਰਜ਼ਾਮੁਆਫ਼ੀ ਦਾ ਲਾਭ ਲੈਣ ਵਾਲੇ ਲਾਭਪਾਤਰੀਆਂ ਵਲੋਂ ਪੰਜਾਬ ਸਰਕਾਰ ਅਤੇ ਕੇਵਲ ਸਿੰਘ ਢਿੱਲੋਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਐਸਸੀ ਕਾਰਪੋਰੇਸ਼ਨ ਦੀ ਜਿਲ੍ਹਾ ਮੈਨੇਜਰ ਲਵਿਤਾ ਗੁਪਤਾ, ਕਲਰਕ ਗਗਨਦੀਪ ਸਿੰਘ, ਪੱਛੜੀਆ ਸ਼੍ਰੇਣੀਆਂ ਭੌਂ ਵਿਕਾਸ ਤੇ ਵਿੱਤ ਕਾਰਪੋਰੇਸਨ ਦੇ ਫ਼ੀਲਡ ਅਫ਼ਸਰ ਜਗਦੀਪ ਸਿੰਘ, ਚੇਅਰਮੈਨ ਜੀਵਨ ਬਾਂਸਲ, ਕਾਰਜਕਾਰੀ ਕਾਂਗਰਸ ਜਿਲ੍ਹਾ ਪ੍ਰਧਾਨ ਰਾਜੀਵ ਕੁਮਾਰ ਲੂਬੀ, ਜੱਗਾ ਮਾਨ, ਪ੍ਰਧਾਨ ਗੁਰਜੀਤ ਸਿੰਘ, ਮੀਤ ਪ੍ਰਧਾਨ ਨਰਿੰਦਰ ਨੀਟਾ, ਦੀਪ ਸੰਘੇੜਾ, ਹੈਪੀ ਢਿੱਲੋਂ, ਵਰੁਣ ਗੋਇਲ, ਗੁਰਸ਼ਰਨ ਢੀਂਡਸਾ ਵੀ ਹਾਜ਼ਰ ਸਨ।
ਫ਼ੋਟੋ ਕੈਪਸ਼ਨ : ਕੇਵਲ ਸਿੰਘ ਢਿੱਲੋਂ ਅਨੁਸੂਚਿਤ ਜਾਤੀ ਅਤੇ ਪੱਛੜੀਆਂ ਸ਼ੇ੍ਰਮਣੀਆਂ ਨਾਲ ਸਬੰਧਤ ਲਾਭਪਾਤਰੀਆਂ ਨੂੰ ਕਰਜ਼ਾਮੁਆਫ਼ੀ ਦੇ ਸਰਟੀਫਿ਼ਕੇਟ ਵੰਡਦੇ ਹੋਏ।