ਹਰਿੰਦਰ ਨਿੱਕਾ , ਬਰਨਾਲਾ 17 ਦਸੰਬਰ 2021
ਐਸ.ਐਸ.ਪੀ. ਅਲਕਾ ਮੀਨਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਰਨਾਲਾ ਪੁਲਿਸ ਨੇ ਨਸ਼ਾ ਸਮੱਗਲਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਨਸ਼ੀਲੀਆਂ ਗੋਲੀਆਂ ਅਤੇ ਡਰੱਗ ਮਨੀ ਸਣੇ ਨਸ਼ਾ ਸਮੱਗਲਰ ਔਰਤ ਨੂੰ ਗਿਰਫਤਾਰ ਕੀਤਾ ਹੈ। ਡੀ.ਐਸ.ਪੀ. ਲਖਵੀਰ ਸਿੰਘ ਟਿਵਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸਿਟੀ 1 ਬਰਨਾਲਾ ਦੇ ਐਸ.ਐਚ.ਉ ਲਖਵਿੰਦਰ ਸਿੰਘ ਨੂੰ ਮੁਖਬਰ ਤੋਂ ਸੂਚਨਾ ਮਿਲੀ ਕਿ ਵੀਨਾ ਉਰਫ ਮੀਨਾ ਪਤਨੀ ਕਾਕਾ ਸਿੰਘ ਪੁੱਤਰ ਬਚਨ ਸਿੰਘ ਵਾਸੀ ਬੈਕ ਸਾਇਡ ਬੱਸ ਸਟੈਡ, ਬਰਨਾਲਾ ਇਲਾਕੇ ਵਿੱਚ ਨਸ਼ੀਲੀਆ ਗੋਲੀਆ ਵੇਚਣ ਦਾ ਧੰਦਾ ਕਰਦੀ ਹੈ। ਉਕਤ ਇਤਲਾਹ ਦੇ ਅਧਾਰ ਪਰ ਦੋਸ਼ਣ ਖਿਲਾਫ ਐਨਡੀਪੀਐਸ ਐਕਟ ਤਹਿਤ ਕੇਸ ਦਰਜ਼ ਕੀਤਾ ਗਿਆ।
ਉਨਾਂ ਦੱਸਿਆ ਕਿ ਮਾਮਲੇ ਦੇ ਤਫਤੀਸ਼ ਅਫਸਰ ਏ.ਐਸ.ਆਈ. ਚਰਨਜੀਤ ਸਿੰਘ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਨੇ ਦਾਣਾ ਮੰਡੀ ਬਰਨਾਲਾ ਨੇੜਿਉਂ ਦੋਸ਼ਣ ਨੂੰ ਗਿਰਫਤਾਰ ਕਰਕੇ, ਉਸਦੇ ਕਬਜ਼ੇ ਵਿੱਚੋਂ 270 ਨਸ਼ੀਲੀਆਂ ਗੋਲੀਆਂ ਅਤੇ 5210 ਰੁਪਏ ਡਰੱਗ ਮਨੀ ਸਮੇਤ ਗਿਰਫਤਾਰ ਕਰ ਲਿਆ। ਡੀਐਸਪੀ ਟਿਵਾਣਾ ਨੇ ਦੱਸਿਆ ਕਿ ਦੋਸ਼ਣ ਦੀ ਪੁੱਛਗਿੱਛ ਦੇ ਅਧਾਰ ਤੇ ਹੋਰ ਨਸ਼ਾ ਸਮੱਗਲਰਾਂ ਦਾ ਸੁਰਾਗ ਲਗਾ ਕੇ, ਉਨਾਂ ਖਿਲਾਫ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।