ਸੁਵਿਧਾ ਕੈਂਪ ਦੂਜੇ ਦਿਨ ਵੀ ਰਹੇ ਜਾਰੀ
- –ਸਰਕਾਰੀ ਸਕੀਮਾਂ ਨਾਲ ਸਬੰਧਤ ਸੇਵਾਵਾਂ ਕਰਵਾਈਆਂ ਗਈਆਂ ਮੁਹੱਈਆ
ਸੋਨੀ ਪਨੇਸਰ,ਬਰਨਾਲਾ, 17 ਦਸੰਬਰ 2021
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਪਹਿਲ ਦੇ ਆਧਾਰ ਉੱਤੇ ਮੁਹੱਈਆ ਕਰਾਉਣ ਲਈ ਜਿਲਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਦੀ ਅਗਵਾਈ ’ਚ 2 ਰੋਜ਼ਾ ਵਿਸ਼ੇਸ਼ ਸੁਵਿਧਾ ਕੈਂਪ ਲਗਾਏ ਗਏ।
ਇਸ ਤਹਿਤ ਬਾਬਾ ਕਾਲਾ ਮਹਿਰ ਬਹੁਮੰਤਵੀ ਸਟੇਡੀਅਮ ਵਿਖੇ ਦੂਜੇ ਦਿਨ ਵੀ ਸੁਵਿਧਾ ਕੈਂਪ ਲਾਇਆ ਗਿਆ ਅਤੇ ਬਰਨਾਲਾ ਵਾਸੀਆਂ ਨੂੰ ਸਰਕਾਰੀ ਵਿਭਾਗਾਂ ਦੀਆਂ ਸੇਵਾਵਾਂ ਮੁਹੱਈਆ ਕਰਾਈਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਕੈਂਪ ਦੌਰਾਨ ਸਿੱਖਿਆ ਵਿਭਾਗ ਵੱਲੋਂ ਵਜ਼ੀਫਾ ਸਕੀਮਾਂ, ਜਲ ਸਪਲਾਈ ਵਿਭਾਗ ਵੱਲੋਂ ਪਾਣੀ ਦੇ ਕੁਨੈਕਸ਼ਨ ਅਤੇ ਪਖਾਨੇ ਬਣਾਉਣ ਸਬੰਧੀ, ਕਰਜ਼ਾ ਰਾਹਤ ਸਕੀਮਾਂ, ਕਿਰਤ ਵਿਭਾਗ ਦੀਆਂ ਸਕੀਮਾਂ, 5-5 ਮਰਲਾ ਪਲਾਟ, ਸੇਵਾ ਕੇਂਦਰ ਦੀਆਂ ਸੇਵਾਵਾਂ, ਨਗਰ ਕੌਂਸਲ ਬਰਨਾਲਾ ਦੀਆਂ ਸੇਵਾਵਾਂ, ਬੱਸ ਪਾਸ ਦੀ ਸਹੂਲਤ, ਪੈਨਸ਼ਨ ਸਕੀਮ, ਸਰਬੱਤ ਸਿਹਤ ਬੀਮਾ ਯੋਜਨਾਂ ਤੇ ਹੋਰ ਸਕੀਮਾਂ ਬਾਰੇ ਅਰਜ਼ੀਆਂ ਪ੍ਰਾਪਤ ਕੀਤੀਆਂ ਗਈਆਂ ਅਤੇ ਪਹਿਲ ਦੇ ਆਧਾਰ ’ਤੇ ਨਿਬੇੜਾ ਕੀਤਾ ਗਿਆ।