DC ਦਾ ਫੁਰਮਾਨ, ਥਾਣਿਆਂ ਜਾਂ ਅਸਲਾ ਡੀਲਰਾਂ ਕੋਲ ਜਮ੍ਹਾ ਕਰਵਾਉ ਲਾਈਸੰਸੀ ਹਥਿਆਰ

Advertisement
Spread information

30 ਦਸੰਬਰ ਤੱਕ ਕਰਵਾਉਣ ਜਮ੍ਹਾਂ ਕਰਵਾਉ ਲਾਇਸੰਸੀ ਹਥਿਆਰ: ਜ਼ਿਲ੍ਹਾ ਮੈਜਿਸਟ੍ਰੇਟ

ਪਰਦੀਪ ਕਸਬਾ, ਬਰਨਾਲਾ, 18 ਦਸੰਬਰ 2021

        ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ਼੍ਰੀ ਕੁਮਾਰ ਸੌਰਭ ਰਾਜ ਵੱਲੋਂ ਫੌਜ਼ਦਾਰੀ ਸੰਘਤਾ 1973 (1974 ਦੇ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਜ਼ਿਲ੍ਹਾ ਬਰਨਾਲਾ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ, ਲੋਕ ਹਿੱਤ ਵਿੱਚ ਸ਼ਾਂਤੀ  ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਬਰਨਾਲਾ ਦੇ ਅਸਲਾ ਧਾਰਕ ਆਪਣਾ ਅਸਲਾ ਲੋਕਲ ਥਾਣੇ ਜਾਂ ਲਾਇਸੰਸਸ਼ੁਦਾ ਅਸਲਾ ਡੀਲਰਾਂ ਪਾਸ 30 ਦਸੰਬਰ 2021 ਤੱਕ ਜਮ੍ਹਾਂ ਕਰਵਾਉਣ।

Advertisement

        ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਇਹ ਹੁਕਮ 17 ਦਸੰਬਰ 2021 ਤੋਂ 16 ਫਰਵਰੀ 2022 ਤੱਕ (2 ਮਹੀਨੇ) ਲਾਗੂ ਰਹਿਣਗੇ। ਉਨ੍ਹਾਂ ਕਿਹਾ ਕਿ ਜੇਕਰ ਇਸ ਸਮੇਂ ਤੱਕ ਚੋਣ ਪ੍ਰਕਿਰਿਆ ਮੁਕੰਮਲ ਨਹੀਂ ਹੋ ਜਾਂਦੀ ਤਾਂ ਇਨ੍ਹਾਂ ਹੁਕਮਾਂ ਵਿੱਚ ਵਾਧਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਹੁਕਮ ਆਰਮੀ/ਪਰਸੋਨਲ, ਪੈਰਾ ਮਿਲਟਰੀ ਫੋਰਸਜ਼, ਬਾਵਰਦੀ ਪੁਲਿਸ ਕਰਮਚਾਰੀਆਂ ਅਤੇ ਬੈਂਕਾਂ ਵਿੱਚ ਗਾਰਡ ਦੀ ਨੌਕਰੀ ਕਰਦੇ ਕਰਮਚਾਰੀਆਂ ‘ਤੇ ਲਾਗੂ ਨਹੀਂ ਹੋਣਗੇ।

Advertisement
Advertisement
Advertisement
Advertisement
Advertisement
error: Content is protected !!