ਪੰਜਾਬ ਸਰਕਾਰ ਨੇ ਟੋਲ ਪਲਾਜ਼ਾ ‘ਤੇ ਉਗਰਾਹੀ ਦੀ ਮੁਅੱਤਲੀ ਵਿਚ 3 ਮਈ ਤੱਕ ਵਾਧਾ ਕੀਤਾ: ਲੋਕ ਨਿਰਮਾਣ ਮੰਤਰੀ

Advertisement
Spread information

ਐਮਰਜੈਂਸੀ ਸਪਲਾਈ ਵਾਹਨਾਂ ਦੇ ਡਰਾਈਵਰਾਂ ਲਈ ਸਟੇਟ ਟੋਲ ਪਲਾਜ਼ਾ ‘ਤੇ ਮੁਫਤ ਭੋਜਨ (ਲੰਗਰ) ਦੀ ਸੇਵਾ ਵੀ ਜਾਰੀ ਰਹੇਗੀ: ਵਿਜੇ ਇੰਦਰ ਸਿੰਗਲਾ

ਮੋਹਿਤ, ਅਮੋਲ ਚੰਡੀਗੜ੍ਹ 19 ਅਪ੍ਰੈਲ 2020
ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਅੱਜ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਰੇ ਸਟੇਟ ਟੋਲ ਪਲਾਜ਼ਾ ‘ਤੇ ਉਗਰਾਹੀ ਦੀ ਮੁਅੱਤਲੀ ਮਿਆਦ ਵਿਚ 3 ਮਈ ਤੱਕ ਵਾਧਾ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ 27 ਮਾਰਚ ਨੂੰ ਉਗਰਾਹੀ ਪ੍ਰਕਿਰਿਆਂ ਨੂੰ ਤਾਲਾਬੰਦੀ ਦੀ ਸੀਮਾ ਤੱਕ ਰੋਕ ਦਿੱਤਾ ਗਿਆ ਸੀ ਪਰ ਹੁਣ ਟੋਲ ਪਲਾਜ਼ਾ 3 ਮਈ ਤੱਕ ਬੰਦ ਰਹਿਣਗੇ ਕਿਉਂਕਿ ਕੋਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਦੇਸ਼ ਵਿਆਪੀ ਤਾਲਾਬੰਦੀ ਨੂੰ ਵੀ ਵਧਾ ਦਿੱਤਾ ਗਿਆ ਹੈ। ਸ੍ਰੀ ਸਿੰਗਲਾ ਨੇ ਕਿਹਾ ਕਿ ਪੰਜਾਬ ਵਿੱਚ ਸੂਬਾ ਸਰਕਾਰ ਅਧੀਨ 23 ਟੋਲ ਪਲਾਜ਼ਾ ਚੱਲ ਰਹੇ ਹਨ।
ਹਾਲਾਂਕਿ, ,ਕੇਂਦਰ ਸਰਕਾਰ ਦੇ ਹੁਕਮਾਂ ਤੋਂ ਬਾਅਦ ਐਨ.ਐਚ.ਏ.ਆਈ. ਅਧੀਨ ਆਉਂਦੇ ਟੋਲ ਪਲਾਜ਼ਾ ‘ਤੇ 20 ਅਪ੍ਰੈਲ ਤੋਂ ਉਗਰਾਹੀ ਸ਼ੁਰੂ ਕਰ ਦਿੱਤੀ ਜਾਏਗੀ, ਜਿੱਥੇ ਰੋਜ਼ਾਨਾ ਯਾਤਰੀਆਂ ਨੂੰ ਟੈਕਸ ਅਦਾ ਕਰਨਾ ਪਏਗਾ।
ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਮੁਫ਼ਤ ਰਾਹਦਾਰੀ ਮੁਹੱਈਆ ਕਰਾਉਣ ਦੇ ਨਾਲ ਨਾਲ ਸੂਬਾ ਸਰਕਾਰ ਅਧੀਨ ਚੱਲ ਰਹੇ ਟੋਲ ਪਲਾਜ਼ਾ 3 ਮਈ ਤੱਕ ਡਰਾਈਵਰਾਂ ਨੂੰ ਲੰਗਰ (ਮੁਫਤ ਭੋਜਨ) ਦਿੰਦੇ ਰਹਿਣਗੇ। ਉਹਨਾਂ ਅੱਗੇ ਕਿਹਾ ਕਿ ਤਾਲਾਬੰਦੀ ਕਾਰਨ ਸੜਕ ਦੇ ਕਿਨਾਰੇ ਵਾਲੇ ਢਾਬੇ ਅਤੇ ਰੈਸਟੋਰੈਂਟ ਬੰਦ ਹੋ ਸਨ ਪਰ ਸੂਬਾ ਸਰਕਾਰ ਐਮਰਜੈਂਸੀ ਸਪਲਾਈ ਕਰਨ ਵਾਲੇ ਵਾਹਨਾਂ ਦੇ ਚਾਲਕਾਂ ਨੂੰ ਪਕਾਇਆ ਖਾਣਾ ਮੁਹੱਈਆ ਕਰਵਾ ਰਹੀ ਹੈ। 
ਸ੍ਰੀ ਵਿਜੇ ਇੰਦਰ ਸਿੰਗਲਾ ਨੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਵੱਲੋਂ ਇਸ ਸਬੰਧੀ ਹੁਕਮ ਸਬੰਧਤ ਧਿਰਾਂ ਨੂੰ ਪਹਿਲਾਂ ਹੀ ਭੇਜ ਦਿੱਤੇ ਗਏ ਹਨ। ਉਹਨਾਂ ਕਿਹਾ ਕਿ ਕੋਵਿਡ -19 ਦੇ ਫੈਲਣ ਕਾਰਨ ਦੇਸ਼ ਲਈ ਇਹ ਇਕ ਨਾਜ਼ੁਕ ਸਮਾਂ ਹੈ ਅਤੇ ਇਹ ਫੈਸਲਾ ਸੂਬੇ ਵਿਚ ਐਮਰਜੈਂਸੀ ਵਾਹਨਾਂ ਦੀ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਏਗਾ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸਾਰੀਆਂ ਲੋੜੀਂਦੀਆਂ ਸੇਵਾਵਾਂ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਲੋਕਾਂ ਨੂੰ ਘਰ-ਘਰ ਐਮਰਜੈਂਸੀ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਵਾਇਰਸ ਤੋਂ ਸੁਰੱਖਿਅਤ ਰਹਿਣ ਲਈ ਘਰ ਦੇ ਅੰਦਰ ਹੀ ਰਹਿਣ।
Advertisement
Advertisement
Advertisement
Advertisement
Advertisement
error: Content is protected !!