ਕੋਵਿਡ 19- ਕਰਫਿਊ ਦੌਰਾਨ ਬਰਨਾਲਾ ,ਚ ਫਿਲਹਾਲ ਕੋਈ ਨਵੀਂ ਛੋਟ ਨਹੀਂ: ਜ਼ਿਲਾ ਮੈਜਿਸਟ੍ਰੇਟ

Advertisement
Spread information

-ਪੇਂਡੂ ਖੇਤਰ ਦੀਆਂ, ਫੈਕਟਰੀਆਂ ਬਾਰੇ ਫੈਸਲਾ ਹੋ ਸਕਦੈ ਅੱਜ

* ਜ਼ਰੂਰੀ ਵਸਤਾਂ ਦੀ ਸਪਲਾਈ ਉਸੇ ਤਰਾਂ ਰਹੇਗੀ ਜਾਰੀ
* ਹਾਲਾਤ ਦੇ ਮੱਦੇਨਜ਼ਰ ਕਿਸੇ ਵੀ ਸੋਧ ’ਤੇ ਕੀਤਾ ਜਾਵੇਗਾ ਸੂਚਿਤ

ਹਰਿੰਦਰ ਨਿੱਕਾ, ਬਰਨਾਲਾ, 20 ਅਪਰੈਲ 2020
ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਜ਼ਿਲਾ ਬਰਨਾਲਾ ਵਿਚ ਲਗਾਈਆਂ ਗਈਆਂ ਪਾਬੰਦੀਆਂ ਦੇ ਮੱਦੇਨਜ਼ਰ ਜ਼ਿਲੇ ਵਿਚ ਹਾਲ ਦੀ ਘੜੀ ਕੋਈ ਨਵੀਂ ਢਿੱਲ ਨਹੀਂ ਦਿੱਤੀ ਗਈ ਹੈ। ਇਹ ਜਾਣਕਾਰੀ ਜ਼ਿਲਾ ਮੈਜਿਸਟ੍ਰੇਟ ਤੇਜ਼ ਪ੍ਰਤਾਪ ਸਿੰਘ ਫੂਲਕਾ ਨੇ ਦਿੱਤੀ ਹੈ। ਉਨਾਂ ਨੇ ਕਿਹਾ ਹੈ ਕਿ ਸਥਾਨਕ ਹਲਾਤਾਂ ਦੀ ਸਮੀਖਿਆ ਤੋਂ ਬਾਅਦ ਇਸ ਸਬੰਧੀ ਯੋਗ ਫੈਸਲਾ ਕੀਤਾ ਜਾਵੇਗਾ, ਪਰ ਫਿਲਹਾਲ ਜਿਹੜੀਆਂ ਬੰਦਸ਼ਾਂ ਪਹਿਲਾਂ ਤੋਂ ਚੱਲ ਰਹੀਆਂ ਹਨ, ਉਹ ਉਸੇ ਤਰਾਂ ਹੀ ਲਾਗੂ ਰਹਿਣਗੀਆਂ। ਉਨਾਂ ਕਿਹਾ ਕਿ ਜ਼ਰੂਰੀ ਵਸਤਾਂ ਦੀ ਸਪਲਾਈ ਉਸੇ ਤਰਾਂ ਹੀ ਜਾਰੀ ਰਹੇਗੀ ਅਤੇ ਹੁਕਮਾਂ ਵਿਚ ਕਿਸੇ ਵੀ ਤਰਾਂ ਦੀਆਂ ਸੋਧਾਂ ’ਤੇ ਸੂਚਿਤ ਕਰ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਸ੍ਰੀ ਫੂਲਕਾ ਨੇ 19 ਅਪ੍ਰੈਲ ਨੂੰ ਪੰਜਾਬ ਦੇ ਹੋਮ ਵਿਭਾਗ ਵੱਲੋਂ ਜਾਰੀ ਹੁਕਮ ਅਨੁਸਾਰ ਪੇਂਡੂ ਖੇਤਰ ਦੀਆਂ ਫੈਕਟਰੀਆਂ ਨੂੰ ਚਾਲੂ ਕਰਨ ਲਈ ਦਿੱਤੀ ਛੋਟ ਬਾਰੇ ਪੁੱਛੇ ਸਵਾਲ ਦੇ ਜੁਆਬ ਚ, ਕਿਹਾ ਕਿ ਇਸ ਸਬੰਧੀ ਹਾਲੇ ਜਿਲ੍ਹੇ ਦੇ ਹਾਲਤ ਦੀ ਸਮੀਖਿਆ ਕਰਨ ਤੋਂ ਬਾਅਦ ਹੀ ਕੋਈ ਫੈਸਲਾ ਲਿਆ ਜਾਵੇਗਾ। 

Advertisement
Advertisement
Advertisement
Advertisement
Advertisement
error: Content is protected !!