ਪੰਜਾਬ ਕਾਂਗਰਸ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਡੱਟ ਕੇ ਖੜੀ – ਕੇਵਲ ਸਿੰਘ ਢਿੱਲੋਂ

Advertisement
Spread information

ਕੇਵਲ ਸਿੰਘ ਢਿੱਲੋਂ ਨੇ ਕਿਸਾਨ ਅੰਦੋਲਨ ਦੇ ਸ਼ਹੀਦ ਕਿਸਾਨ ਕੁਲਦੀਪ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਪੰਜਾਬ ਕਾਂਗਰਸ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਡੱਟ ਕੇ ਖੜੀ – ਕੇਵਲ ਸਿੰਘ ਢਿੱਲੋਂ

ਪ੍ਰਦੀਪ ਕਸਬਾ, ਬਰਨਾਲਾ,  19 ਦਸੰਬਰ  ਬਰਨਾਲਾ

ਖੇਤੀ ਕਾਨੂੰਨਾਂ ਵਿਰੁੱਧ ਚੱਲੇ ਕਿਸਾਨ ਅੰਦੋਲਨ ਦੌਰਾਨ ਬਰਨਾਲਾ ਦੇ ਬਾਬਾ ਅਜੀਤ ਸਿੰਘ ਨਗਰ(ਜ਼ੀਰੋ ਪੁਆਇੰਟ) ਦੇ ਕਿਸਾਨ ਕੁਲਦੀਪ ਸਿੰਘ ਸਾਬਕਾ ਸਰਪੰਚ ਸ਼ਹੀਦ ਹੋ ਗਏ ਸਨ। ਜਿਹਨਾਂ ਦੇ ਪਰਿਵਾਰ ਨਾਲ ਅੱਜ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਘਰ ਪਹੁੰਚ ਕੇ ਦੁੱਖ ਸਾਂਝਾ ਕੀਤਾ।

 ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਕਿਸਾਨ ਕੁਲਦੀਪ ਸਿੰਘ ਉਹਨਾਂ ਦੇ ਪਰਿਵਾਰ ਦਾ ਹੀ ਇੱਕ ਹਿੱਸਾ ਸਨ। ਉਹ ਧਾਰਮਿਕ ਬਿਰਤੀ ਵਾਲੇ ਅਤੇ ਸਿੱਦਕ ਦੇ ਪੱਕੇ ਸਨ। ਉਹਨਾਂ ਦੇ ਚਲੇ ਜਾਣ ਨਾਲ ਪਰਿਵਾਰ ਦੇ ਨਾਲ ਨਾਲ ਮੈਨੂੰ ਖ਼ੁਦ ਵੱਡਾ ਘਾਟਾ ਪਿਆ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਬਣਾਏ ਮਾਰੂ ਖੇਤੀ ਵਿਰੋਧੀ ਕਾਨੂੰਨਾਂ ਵਿਰੁੱਧ ਸਾਡੇ ਪੰਜਾਬ ਦੇ ਕਿਸਾਨਾਂ ਨੇ ਹਿੱਕ ਡਾਹ ਕੇ ਸੰਘਰਸ਼ ਕੀਤਾ ਅਤੇ ਇਹ ਕਾਨੂੰਨ ਰੱਦ ਕਰਵਾਏ ਹਨ।

ਪਰ ਇਸ ਅੰਦੋਲਨ ਨੇ ਸਾਡੇ 750 ਤੋਂ ਵੱਧ ਕਿਸਾਨਾਂ ਦੀ ਸ਼ਹਾਦਤ ਲੈ ਲਈ। ਜਿਹਨਾਂ ਵਿੱਚੋਂ ਕੁਲਦੀਪ ਸਿੰਘ ਇੱਕ ਹਨ। ਉਹਨਾਂ ਕਿਹਾ ਕਿ ਜਿੱਥੇ ਇਤਿਹਾਸ ਵਿੱਚ ਬੀਜੇਪੀ ਦਾ ਨਾਮ ਕਾਲੇ ਅੱਖਰਾਂ ਵਿੱਚ ਦਰਜ ਹੋਵੇਗਾ, ਉਥੇ ਇਹਨਾਂ ਸ਼ਹੀਦ ਕਿਸਾਨਾਂ ਦੇ ਨਾਮ ਹਮੇਸਾ ਅਮਰ ਰਹਿਣਗੇ।

ਕੇਵਲ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਾਡੀ ਸਰਕਾਰ ਦੇ ਇਹਨਾਂ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨਾਲ ਡੱਟ ਕੇ  ਖੜੀ ਹੈ। ਜਿੱਥੇ ਇਹਨਾਂ ਪਰਿਵਾਰਾਂ ਨੂੰ ਆਰਥਿਕ ਮੱਦਦ ਦਿੱਤੀ ਜਾ ਰਹੀ ਹੈ, ਇਹਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਵੀ ਦਿੱਤੀ ਜਾ ਰਹੀ ਹੈ। ਇਸ ਮੌਕੇ ਉਹਨਾਂ ਨਾਲ ਸ਼ਹੀਦ ਕਿਸਾਨ ਦੇ ਭਰਾ ਬਲਜੀਤ ਸਿੰਘ, ਮਾਤਾ ਮਲਕੀਤ ਕੌਰ, ਸਰਪੰਚ ਗੁਰਪ੍ਰੀਤ ਸਿੰਘ, ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਜੱਗਾ ਸਿੰਘ ਮਾਨ, ਦੀਪ ਸੰਘੇੜਾ, ਹੈਪੀ ਢਿੱਲੋਂ ਵੀ ਹਾਜ਼ਰ ਸਨ।

Advertisement
Advertisement
Advertisement
Advertisement
error: Content is protected !!