ਪੰਜਾਬ ਵਿੱਚ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਭਾਜਪਾ ਹੋਈ ਸਰਗਰਮ

Advertisement
Spread information

ਪੰਜਾਬ ਵਿੱਚ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਭਾਜਪਾ ਹੋਈ ਸਰਗਰਮ

ਜਗਦੀਪ ਸਿੰਘ ਤੂਰ ਬਣੇ ਭਾਜਪਾ ਜ਼ਿਲ੍ਹਾ ਸੰਗਰੂਰ ਦੇ ਸਕੱਤਰ

ਪ੍ਰਦੀਪ ਕਸਬਾ,  ਸੰਗਰੂਰ , 23 ਦਸੰਬਰ  2021

ਜਗਦੀਪ ਸਿੰਘ ਤੂਰ ਬਣੇ ਭਾਜਪਾ ਜ਼ਿਲ੍ਹਾ ਸੰਗਰੂਰ ਦੇ ਸਕੱਤਰ ਪੰਜਾਬ ਵਿੱਚ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਭਾਜਪਾ ਸਰਗਰਮ ਹੋ ਰਹੀ ਹੈ ਅਤੇ ਇਸ ਲੜਾਈ ਲਈ ਆਪਣੇ ਸੰਗਠਨ ਨੂੰ ਮਜ਼ਬੂਤ ​​ਕਰਨ ਲਈ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਵਿੱਚ ਅੱਜ ਜਗਦੀਪ ਸਿੰਘ ਤੂਰ ਭਵਾਨੀਗੜ ਨੂੰ ਜ਼ਿਲ੍ਹਾ ਸਕੱਤਰ ਵਜੋਂ ਨਿਯੁਕਤ ਕੀਤਾ ਗਿਆ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਦਿਓਲ, ਸੂਬਾ ਕਾਰਜਕਾਰਨੀ ਮੈਂਬਰ ਸਤਵੰਤ ਸਿੰਘ ਪੂਨੀਆ ਅਤੇ ਸਰਜੀਵਨ ਜਿੰਦਲ ਨੇ ਸਾਂਝੇ ਤੌਰ ‘ਤੇ ਕਿਹਾ ਕਿ ਭਾਜਪਾ ਪੰਜਾਬ ‘ਚ ਸਰਕਾਰ ਬਣਨ ‘ਤੇ ਹਰ ਵਰਗ ਲਈ ਕੰਮ ਕਰੇਗੀ।ਉਨ੍ਹਾਂ ਕਿਹਾ ਕਿ ਭਾਜਪਾ, ਨਵਾਂ ਪੰਜਾਬ ਭਾਜਪਾ ਦੇ ਨਾਲ ਮਿਸ਼ਨ ‘ਤੇ ਕੰਮ ਕਰ ਰਹੀ ਹੈ ਅਤੇ ਪੰਜਾਬ ਵਿੱਚ ਸਰਕਾਰ ਆਉਣ ਤੇ ਪੰਜਾਬ ਨੂੰ ਨਸ਼ਾ ਮੁਕਤ, ਭ੍ਰਿਸ਼ਟਾਚਾਰ ਮੁਕਤ, ਮਾਫੀਆ ਮੁਕਤ, ਡਰ ਮੁੱਕਤ ਪੰਜਾਬ ਬਣਾਇਆ ਜਾਵੇਗਾ ਜਿਸ ਵਿੱਚ ਹਰ ਇੱਕ ਵਰਗ ਖੁਸ਼ਹਾਲ ਹੋਵੇਗਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਸਮਾਜ ਅੰਦਰ ਸਭ ਤੋਂ ਪਿਛੜੇ ਹੋਏ ਤਬਕੇ ਲਈ ਕੰਮ ਕੀਤਾ ਹੈ।

Advertisement

ਸਰਕਾਰ ਵਲੋਂ ਕੀਤੇ ਕੰਮਾਂ ਦਾ ਲਾਭ ਆਮ ਜਨ ਤੱਕ ਸਿੱਧੇ ਤੌਰ ਪਹੁੰਚੇ ਇਸ ਗਲ ਦਾ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ ਇਸ ਮੌਕੇ ਨਵ ਨਿਯੁਕਤ ਜ਼ਿਲ੍ਹਾ ਸਕੱਤਰ ਜਗਦੀਪ ਸਿੰਘ ਤੂਰ ਨੇ ਭਰੋਸਾ ਦਵਾਇਆ ਕਿ ਉਹ ਪਾਰਟੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਭਾਜਪਾ ਦੀ ਸਰਕਾਰ ਬਣਾਉਣਗੇ।

ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਪਵਨ ਗਰਗ, ਭਵਾਨੀ ਗੜ੍ਹ ਮੰਡਲ ਪ੍ਰਧਾਨ ਇੰਦਰਜੀਤ ਸਿੰਘ, ਸੰਗਰੂਰ ਮੰਡਲ ਪ੍ਰਧਾਨ ਰੋਮੀ ਗੋਇਲ ,ਸੰਗਰੂਰ ਦਿਹਾਤੀ ਪ੍ਰਧਾਨ ਸਚਿਨ ਸ਼ਰਮਾ, ਵਿਸ਼ਾਲ ਗਰਗ, ਅਸ਼ੀਸ਼ ਸਿੰਗਲਾ ਵੀ ਹਾਜ਼ਰ ਸਨ।

Advertisement
Advertisement
Advertisement
Advertisement
Advertisement
error: Content is protected !!