ਸਵੀਪ ਮੁਹਿੰਮ ਤਹਿਤ ਮਹਿੰਦੀ ਅਤੇ ਪੋਸਟਰ ਮੇਕਿੰਗ ਮੁਕਾਬਲੇ
- ਜੇਤੂਆਂ ਨੂੰ ਕੀਤਾ ਗਿਆ ਸਨਮਾਨਿਤ
ਰਵੀ ਸੈਣ,ਬਰਨਾਲਾ, 24 ਦਸੰਬਰ 2021
ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਾਗਰਿਕਾਂ ਨੂੰ ਵੋਟ ਦੇ ਅਧਿਕਾਰ ਤੋਂ ਜਾਣੂ ਕਰਵਾਉਣ ਅਤੇ ਵੋਟ ਦੇ ਅਧਿਕਾਰ ਦਾ ਲੋਕਤੰਤਰੀ ਤਰੀਕੇ ਨਾਲ ਇਸਤੇਮਾਲ ਕਰਨ ਬਾਰੇ ਪ੍ਰੇਰਿਤ ਕਰਨ ਲਈ ਚਲਾਈ ਜਾ ਰਹੀ ਸਵੀਪ ਮੁਹਿੰਮ ਅਧੀਨ ਸਵੀਪ ਸੈਲ ਬਰਨਾਲਾ ਵੱਲੋਂ ਅੱਜ ਸਥਾਨਕ ਐਸ.ਡੀ. ਕਾਲਜ ਆਫ਼ ਫਾਰਮੇਸੀ ਵਿਖੇ ਵਿਦਿਆਰਥੀਆਂ ਦੇ ਮਹਿੰਦੀ ਮੁਕਾਬਲੇ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।
ਇਨ੍ਹਾਂ ਮੁਕਾਬਲਿਆਂ ਦੇ ਪ੍ਰਬੰਧਕ ਸਹਾਇਕ ਨੋਡਲ ਅਫ਼ਸਰ ਸ਼੍ਰੀ ਜਗਦੀਪ ਸਿੰਘ, ਲਵਪ੍ਰੀਤ ਸਿੰਘ ਅਤੇ ਪ੍ਰਿਅੰਕਾ ਨੇ ਦੱਸਿਆ ਕਿ ਵੋਟਰ ਜਾਗਰੂਕਤਾ ਦਾ ਸੰਦੇਸ਼ ਦਿੰਦੇ ਵਿਦਿਆਰਥੀਆਂ ਦੇ ਅੱਜ ਇਹ ਮਹਿੰਦੀ ਮੁਕਾਬਲੇ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ਹਨ, ਤਾਂ ਜੋ ਵੋਟਰਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕੀਤੀ ਜਾ ਸਕੇ ਅਤੇ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ। ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਵਿੱਚੋਂ ਮਹਿੰਦੀ ਮੁਕਾਬਲਿਆਂ ਦੇ ਜੇਤੂਆਂ ਵਿੱਚੋਂ ਪਹਿਲੇ ਸਥਾਨ ਤੇ ਅਰਪਨਜੋਤ ਕੌਰ ਅਤੇ ਦੂਜੇ ਸਥਾਨ ਤੇ ਹਰਸ਼ਵੀਰ ਕੌਰ ਅਤੇ ਪੋਸਟਰ ਮੇਕਿੰਗ ਮੁਕਾਬਲਿਆਂ ਵਿੱਚੋਂ ਪਹਿਲੇ ਸਥਾਨ ਤੇ ਵੰਸ਼ਹਿਤਾ ਅਤੇ ਦੂਜੇ ਸਥਾਨ ਤੇ ਧਾਮਿਨੀ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਪ੍ਰਿੰਸੀਪਲ ਸ਼੍ਰੀ ਰਾਕੇਸ਼, ਸ਼੍ਰੀ ਸੂਰਜ ਬਾਂਸਲ, ਸ਼੍ਰੀਮਤੀ ਅਨੂ, ਫੈਕਲਟੀ ਮੈਂਬਰਾਂ ਤੋਂ ਇਲਾਵਾ ਹੋਰ ਵੀ ਮੌਜੂਦ ਸਨ।