ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

Advertisement
Spread information

ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਪੋਲਿੰਗ ਸਟੇਸ਼ਨਾਂ ਤੇ ਹੋਰ ਵੱਖ-ਵੱਖ ਮੁੱਦਿਆਂ ਬਾਰੇ ਕੀਤੇ ਵਿਚਾਰ ਵਟਾਂਦਰੇ


ਦਵਿੰਦਰ ਡੀ.ਕੇ,ਲੁਧਿਆਣਾ, 28 ਦਸੰਬਰ (2021)

ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ ਚਾਬਾ ਵੱਲੋਂ ਅੱਜ ਸਥਾਨਕ ਬੱਚਤ ਭਵਨ ਵਿਖੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੋਵਿਡ ਮਹਾਂਮਾਰੀ ਕਾਰਨ ਚੋਣਾਂ ਦੌਰਾਨ ਹਰੇਕ ਪੋਲਿੰਗ ਸਟੇਸ਼ਨ ‘ਤੇ 1200 ਤੋਂ ਵੱਧ ਵੋਟਰ ਨਹੀਂ ਹੋਣਗੇ। ਇਸ ਲਈ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਕੀਤੀ ਜਾ ਰਹੀ ਹੈ। 1200 ਤੋਂ ਵੱਧ ਵੋਟਾਂ ਵਾਲੇ ਪੋਲਿੰਗ ਸਟੇਸ਼ਨਾਂ ਦੀ ਸੋਧ ਕਰਕੇ ਨਵੇਂ ਪੋਲਿੰਗ ਸਟੇਸ਼ਨ ਬਣਾਏ ਜਾ ਰਹੇ ਹਨ।
ਉਨ੍ਹਾਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ। ਉਨ੍ਹਾਂ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵਿੱਚ ਮਤਦਾਨ ਪ੍ਰਕਿਰਿਆ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ। ਇਸ ਤੋਂ ਇਲਾਵਾ ਸਹਾਇਕ ਪੋਲਿੰਗ ਬੂਥ ਸਥਾਪਤ ਕਰਨ ਆਦਿ ਮੁੱਦੇ ਵੀ ਵਿਚਾਰੇ ਗਏ।

Advertisement
Advertisement
Advertisement
Advertisement
Advertisement
error: Content is protected !!