ਸਵੀਪ ਪ੍ਰੋਗਰਾਮ ਅਧੀਨ ਵੋਟਰਾਂ ਨੂੰ ਜਾਗਰੂਕ ਕਰਨ ਲਈ ਕੀਤੀਆਂ ਵੱਖ-ਵੱਖ ਗਤੀਵਿਧੀਆਂ : ਪੂਨਮਦੀਪ ਕੌਰ

Advertisement
Spread information

ਸਵੀਪ ਪ੍ਰੋਗਰਾਮ ਅਧੀਨ ਵੋਟਰਾਂ ਨੂੰ ਜਾਗਰੂਕ ਕਰਨ ਲਈ ਕੀਤੀਆਂ ਵੱਖ-ਵੱਖ ਗਤੀਵਿਧੀਆਂ : ਪੂਨਮਦੀਪ ਕੌਰ

  • ਜਿ਼ਲ੍ਹਾ ਚੋਣ ਅਫਸਰ ਵੱਲੋਂ ’ਜਸ਼ਨ-ਏ-ਡੈਮੋਕਰੇਸੀ’ ਕਿਤਾਬਚਾ ਜਾਰੀ

    ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 29 ਦਸੰਬਰ:2021
    ਵਿਧਾਨ ਸਭਾ ਚੋਣਾਂ 2022 ਵਿੱਚ ਵੋਟਰਾਂ ਦੀ 100 ਫੀਸਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਬੂਥ ਪੱਧਰ ਤੱਕ ਪ੍ਰੋਗਰਾਮ ਉਲੀਕ ਦੇ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕੋਈ ਵੀ ਯੋਗ ਨਾਗਰਿਕ ਵੋਟ ਬਣਾਉਣ ਤੇ ਉਸ ਦਾ ਇਸਤੇਮਾਲ ਕਰਨ ਤੋਂ ਵਾਂਝਾ ਨਾ ਰਹੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਜਿ਼ਲ੍ਹਾ ਚੋਣ ਅਫਸਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਮਿਸ਼ਨ ਫ਼ਤਹਿ ਅਧੀਨ ’ਜਸ਼ਨ-ਏ-ਡੈਮੋਕਰੇਸੀ’ ਕਿਤਾਬਚਾ ਜਾਰੀ ਕਰਨ ਉਪਰੰਤ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਾਡੇ ਸੰਵਿਧਾਨ ਨੇ ਸਾਨੂੰ ਵੋਟ ਦਾ ਅਧਿਕਾਰ ਦੇ ਕੇ ਇੱਕ ਅਜਿਹੀ ਤਾਕਤ ਪ੍ਰਦਾਨ ਕੀਤੀ ਹੈ ਜਿਸ ਦੀ ਵਰਤੋਂ ਨਾਲ ਅਸੀਂ ਸੁਪਨਿਆਂ ਦੇ ਸਮਾਜ ਦੀ ਸਿਰਜਣਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਵੋਟਰ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਤੋਂ ਅਵੇਸਲਾ ਨਹੀਂ ਹੋਣਾ ਚਾਹੀਦਾ ਕਿਉਂਕਿ ਵੋਟ ਬਣਾਉਣ ਜਾਂ ਉਸ ਦਾ ਇਸਤੇਮਾਲ ਕਰਨ ਤੋਂ ਪਾਸਾ ਬੱਟਣਾ ਆਪਣੀ ਸਮਾਜਿਕ ਜਿੰਮੇਵਾਰੀ ਤੋਂ ਭੱਜਣ ਦੇ ਬਰਾਬਰ ਹੈ। 3
    ਜਿ਼ਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਜਿ਼ਲ੍ਹੇ ਵਿੱਚ ਪੈਂਦੇ ਤਿੰਨ ਵਿਧਾਨ ਸਭਾ ਹਲਕਿਆਂ 54-ਬਸੀ ਪਠਾਣਾ, 55-ਫ਼ਤਹਿਗੜ੍ਹ ਸਾਹਿਬ ਅਤੇ 56-ਅਮਲੋਹ ਦੇ ਰਿਟਰਨਿੰਗ ਅਫਸਰ ਸਬੰਧਤ ਐਸ.ਡੀ.ਐਮ. ਹਨ ਜਿਨ੍ਹਾਂ ਪਾਸੋਂ ਵੋਟ ਬਣਾਉਣ ਸਬੰਧੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਜਿ਼ਲ੍ਹੇ ਦੇ ਸਾਰੇ ਰਿਟਰਨਿੰਗ ਅਫਸਰਾਂ ਤੇ ਸਹਇਕ ਰਿਟਰਨਿੰਗ ਅਫਸਰਾਂ ਵੱਲੋਂ ਆਪੋ ਆਪਣੇ ਇਲਾਕੇ ਵਿੱਚ ਸਵੀਪ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਨੌਜਵਾਨਾਂ ਨੂੰ ਵੋਟ ਬਣਾਉਣ ਤੇ ਉਸ ਦਾ ਇਸਤੇਮਾਲ ਕਰਨ ਲਈ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ 18-19 ਸਾਲ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਵੋਟਾਂ ਵਿੱਚ ਆਪਣੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਕਮਲਜੀਤ ਸਿੰਘ, ਜਿ਼ਲ੍ਹਾ ਸਮਾਜਿਕ ਸੁਰੱਖਿਆ ਅਫਸਰ ਜੋਬਨਦੀਪ ਕੌਰ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਦਿਲਬਰ ਸਿੰਘ, ਚੋਣ ਤਹਿਸੀਲਦਾਰ ਨਿਰਮਲਾ ਦੇਵੀ ਤੋਂ ਇਲਾਵਾ ਹੋਰ ‌ਅਧਿਕਾਰੀ ਵੀ ਮੌਜੂਦ ਸਨ। 

Advertisement
Advertisement
Advertisement
Advertisement
Advertisement
error: Content is protected !!