ਵਿਧਾਇਕ ਨਾਗਰਾ ਵੱਲੋਂ ਪਿੰਡ ਲਟੌਰ ‘ਚ 80 ਲੋੜਵੰਦਾਂ ਨੂੰ ਵੰਡੇ ਗਏ 2-2 ਮਰਲੇ ਦੇ ਪਲਾਟ

Advertisement
Spread information

ਵਿਧਾਇਕ ਨਾਗਰਾ ਵੱਲੋਂ ਪਿੰਡ ਲਟੌਰ ‘ਚ 80 ਲੋੜਵੰਦਾਂ ਨੂੰ ਵੰਡੇ ਗਏ 2-2 ਮਰਲੇ ਦੇ ਪਲਾਟ


ਅਸ਼ੋਕ ਧੀਮਾਨ,ਫਤਹਿਗੜ੍ਹ ਸਾਹਿਬ, 29 ਦਸੰਬਰ 2021

ਪੰਜਾਬ ਸਰਕਾਰ ਨੇ ਲੋਕਾਂ ਦੀ ਬਿਹਤਰੀ ਲਈ ਵੱਡੇ ਪੱਧਰ ਉੱਤੇ ਉਪਰਾਲੇ ਕੀਤੇ ਹਨ, ਜਿਹੜੇ ਕਿ ਇਤਿਹਾਸਕ ਹਨ। ਇਹਨਾਂ ਤਹਿਤ ਹੀ ਲੋੜਵੰਦਾਂ ਦੀਆਂ ਰਿਹਾਇਸ਼ਾਂ ਸਬੰਧੀ ਦਿੱਕਤਾਂ ਦੂਰ ਕੀਤੀਆਂ ਜਾ ਰਹੀਆਂ ਹਨ ਤੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹਈਆ ਕਰਵਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾ ਰਹੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ.ਕੁਲਜੀਤ ਸਿੰਘ ਨਾਗਰਾ ਨੇ ਬਲਾਕ ਸਰਹਿੰਦ ਦੇ ਪਿੰਡ ਲਟੌਰ ਵਿਖੇ 80 ਲੋੜਵੰਦਾਂ ਨੂੰ 02-02 ਮਰਲੇ ਦੇ ਪਲਾਟ ਵੰਡਣ ਮੌਕੇ ਕੀਤਾ।

ਸ. ਨਾਗਰਾ ਨੇ ਕਿਹਾ ਕਿ ਹਰ ਇੱਕ ਇਨਸਾਨ ਨੂੰ ਸਭ ਤੋਂ ਪਹਿਲਾਂ ਘਰ ਦੀ ਲੋੜ ਹੈ ਅਤੇ ਪਲਾਟਾਂ ਦੀ ਵੰਡ ਕਰਦਿਆਂ ਉਹਨਾਂ ਨੂੰ ਬਹੁਤ ਖੁਸ਼ੀ ਹੋ ਰਹੀ ਹੈ। ਉਹਨਾਂ ਵੱਲੋਂ ਹਲਕੇ ਦੇ ਪਿੰਡਾਂ ਵਿੱਚ ਰਹਿੰਦੇ ਕਿਸੇ ਵੀ ਲੋੜਵੰਦ ਨੂੰ ਘਰ ਤੋਂ ਵਾਝਾਂ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਪਿੰਡਾਂ ਨੂੰ ਵੀ ਸ਼ਹਿਰਾਂ ਵਰਗੀਆਂ ਸਹੂਲਤਾਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ।

Advertisement

ਸ. ਨਾਗਰਾ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ ਤੇ ਜੰਗੀ ਪੱਧਰ ਉੱਤੇ ਜਾਰੀ ਵੀ ਹਨ। ਪਿੰਡਾਂ ਨੂੰ ਆਪਸ ਵਿੱਚ ਜੋੜਨ ਵਾਲੀਆਂ ਲਿੰਕ ਸੜਕਾਂ ਦੀ ਵਿਸੇਸ਼ ਮੁਰੰਮਤ ਅਤੇ ਨਵਨਿਰਮਾਣ ਕੀਤਾ ਗਿਆ ਹੈ, ਜਿਸ ਨਾਲ ਲੋਕਾਂ ਨੂੰ ਪਿਛਲੇ ਲੰਮੇ ਸਮੇਂ ਤੋਂ ਆਵਾਜਾਈ ਵਿੱਚ ਆ ਰਹੀਆਂ ਦਿੱਕਤਾਂ ਤੋਂ ਛੁਟਕਾਰਾ ਮਿਲਿਆ ਹੈ।

ਇਸ ਮੌਕੇ ਉਨ੍ਹਾਂ ਦੱਸਿਆ ਕਿ ਪਿੰਡਾਂ ਦੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਵਿੱਚ ਸੀਵਰੇਜ ਸਿਸਟਮ, ਟੋਭਿਆਂ ਦੀ ਕਾਇਆ ਕਲਪ, ਗਲੀਆਂ, ਨਾਲੀਆਂ ਪੱਕੀਆਂ ਕਰਨਾ, ਪਾਰਕਾਂ ਦਾ ਨਿਰਮਾਣ, ਖੇਡ ਮੈਦਾਨ, ਸਟੇਡੀਅਮ, ਜਿਮਨੇਜ਼ੀਅਮ, ਕਮਿਊਨਿਟੀ ਹਾਲ, ਗ੍ਰਾਮ ਸਭਾ ਹਾਲ, ਧਰਮਸ਼ਾਲਾ, ਸਟਰੀਟ ਲਾਈਟਾਂ, ਪਿੰਡਾਂ ਦੀਆਂ ਪ੍ਰਮੁੱਖ ਥਾਵਾਂ ‘ਤੇ ਸੀ.ਸੀ.ਟੀ.ਵੀ ਕੈਮਰੇ ਲਗਾਉਣੇ, ਬੱਸ ਸ਼ੈਲਟਰਾਂ ਦੀ ਉਸਾਰੀ, ਸਮਸ਼ਾਨਘਾਟ/ਕਬਰਸਤਾਨ, ਪੀਣ ਵਾਲੇ ਪਾਣੀ ਦੀ ਸਪਲਾਈ, ਕਮਿਊਨਿਟੀ ਲਾਇਬਰੇਰੀ, ਕੂੜਾ ਕਰਕਟ ਦੀ ਸੁਚੱਜੀ ਸੰਭਾਲ, ਕਮਿਊਨਿਟੀ ਇਮਾਰਤਾਂ ਨੂੰ ਵਿਲੱਖਣ ਸਮਰੱਥਾ ਵਾਲੇ ਵਿਅਕਤੀਆਂ ਦੇ ਜਾਣ ਲਈ ਯੋਗ ਬਣਾਉਣਾ, ਸਕੂਲ, ਆਦਿ ਦਾ ਵਿਕਾਸ ਸ਼ਾਮਲ ਹਨ। ਇਸ ਮੌਕੇ ਉਹਨਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜ ਛੇਤੀ ਤੋਂ ਛੇਤੀ ਮੁਕੰਮਲ ਕਰਵਾਏ ਜਾਣ।

ਇਸ ਮੌਕੇ  ਚੇਅਰਮੈਨ ਭੁਪਿੰਦਰ ਸਿੰਘ ਬਧੌਛੀ,ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਪੰਚਾਇਤ ਸਕੱਤਰ ਇਕਬਾਲ ਸਿੰਘ, ਨੰਬਰਦਾਰ ਹਰਵਿੰਦਰ ਸਿੰਘ, ਅਮਰ ਸਿੰਘ, ਬਲਦੇਵ ਸਿੰਘ ਨੰਬਰਦਾਰ, ਸਤਵਿੰਦਰ ਸਿੰਘ ਨੰਬਰਦਾਰ, ਦਵਿੰਦਰ ਸਿੰਘ ਨੰਬਰਦਾਰ, ਗੁਰਮੀਤ ਸਿੰਘ, ਗੁਰਦਾਸ ਸਿੰਘ, ਅਮਰੀਕ ਸਿੰਘ, ਹਰਪ੍ਰੀਤ ਸਿੰਘ, ਮਨਜੀਤ ਸਿੰਘ ਤੇ ਹੋਰ ਪਿੰਡ ਵਾਸੀ ਹਾਜ਼ਰ ਸਨ।

Advertisement
Advertisement
Advertisement
Advertisement
Advertisement
error: Content is protected !!