22 ਤੇ 23 ਅਪ੍ਰੈਲ ਲਈ ਜ਼ਿਲੇ ਦੇ 6289 ਕਿਸਾਨਾਂ ਨੂੰ ਜਾਰੀ ਕੀਤੇ ਪਾਸ
ਬੀਟੀਐਨ ਫ਼ਾਜ਼ਿਲਕਾ, 21 ਅਪ੍ਰੈਲ 2020
ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਕੌਮਾਂਤਰੀ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਮੰਡੀਆਂ ਵਿੱਚ ਇਕੱਠ ਨਾ ਹੋਵੇ ਇਸ ਲਈ ਕਿਸਾਨਾਂ ਨੂੰ ਰੋਜ਼ਾਨਾ ਪਾਸ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਦੇ ਮੱਦੇਨਜਰ ਮੰਡੀਆਂ ਵਿੱਚ ਭੀੜ ਨਾ ਹੋਵੇ, ਇਸ ਤਹਿਤ 22 ਤੇ 23 ਅਪ੍ਰੈਲ ਲਈ ਜ਼ਿਲੇ੍ਹ ਦੇ 6289 ਕਿਸਾਨਾਂ ਨੂੰ ਪਾਸ ਜਾਰੀ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਿਨਾਂ ਪਾਸ ਵਾਲੇ ਕਿਸਾਨਾਂ ਨੂੰ ਮੰਡੀ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਬਿਲਕੁਲ ਇਕੱਠ ਨਾ ਹੋਣ ਦਿੱਤਾ ਜਾਵੇ ਤਾਂ ਜੋ ਕੋਰੋਨਾ ਫਾਇਰਸ ਦਾ ਫੈਲਾਅ ਨਾ ਹੋ ਸਕੇ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਟਰੈਕਟਰ-ਟਰਾਲੀ ’ਤੇ ਇਕ ਤੋਂ ਵੱਧ ਵਿਅਕਤੀ ਮੰਡੀਆਂ ਵਿੱਚ ਲਿਆਉਣ ਤੋਂ ਗੁਰੇਜ ਕੀਤਾ ਜਾਵੇ। ਜ਼ਿਲ੍ਹਾ ਮੰਡੀ ਅਫਸਰ ਸ. ਸਵਰਨ ਸਿੰਘ ਨੇ ਦੱਸਿਆ ਕਿ ਅਗਲੇ ਦੋ ਦਿਨਾਂ (22 ਤੇ 23 ਅਪ੍ਰੈਲ) ਲਈ 6289 ਕਿਸਾਨਾਂ ਨੂੰ ਪਾਸ ਜਾਰੀ ਕੀਤੇ ਗਏ ਹਨ। 22 ਅਪ੍ਰੈਲ ਵਾਸਤੇ ਅਬੋਹਰ ਲਈ 921, ਜਲਾਲਾਬਾਦ ਲਈ 1070, ਅਰਨੀਵਾਲਾ ਲਈ 422 ਕਿਸਾਨਾਂ ਅਤੇ ਫ਼ਾਜ਼ਿਲਕਾ ਦੀ ਅਨਾਜ ਮੰਡੀ ਲਈ 880 ਕਿਸਾਨਾਂ ਅਤੇ ਇਸੇ ਤਰ੍ਹਾਂ 23 ਅਪ੍ਰੈਲ ਲਈ ਅਬੋਹਰ ਲਈ 1076, ਜਲਾਲਾਬਾਦ ਲਈ 1000, ਅਰਨੀਵਾਲਾ ਲਈ 40 ਕਿਸਾਨਾਂ ਅਤੇ ਫ਼ਾਜ਼ਿਲਕਾ ਦੀ ਅਨਾਜ ਮੰਡੀ ਲਈ 880 ਕਿਸਾਨਾਂ ਨੂੰ ਪਾਸ ਜਾਰੀ ਕੀਤੇ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਕਿਸਾਨਾਂ ਨੂੰ ਮਾਰਕੀਟ ਕਮੇਟੀ ਵੱਲੋਂ ਆੜਤੀਆਂ ਰਾਹੀਂ ਪਾਸ ਜਾਰੀ ਕੀਤੇ ਜਾ ਰਹੇ ਹਨ ਜਿਸ ਦੀ ਮਿਆਦ 24 ਘੰਟੇ ਹੈ।