ਮੋਦੀ ਖਿਲਾਫ ਕਿਸਾਨਾਂ ਨੇ ਫਿਰ ਖੋਲ੍ਹਿਆ ਮੋਰਚਾ, 5 ਜਨਵਰੀ ਦੀ ਪੰਜਾਬ ਫੇਰੀ ਦਾ ਕਿਸਾਨ ਕਰਨਗੇ ਵਿਰੋਧ

Advertisement
Spread information

S K M ਨਾਲ ਕੀਤੇ ਲਿਖਤੀ ਸਮਝੌਤੇ ਸਬੰਧੀ ਸੰਜੀਦਗੀ ਨਾ ਵਿਖਾਉਣ ਕਰਕੇ ਕਿਸਾਨਾਂ ਨੇ ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਦੇ ਵਿਰੋਧ ਦਾ ਕੀਤਾ ਐਲਾਨ


ਰਵੀ ਸੈਣ , ਬਰਨਾਲਾ 31 ਦਸੰਬਰ 2021

    ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਨੂੰ ਲੈ ਕੇ ਵਿਚਾਰ ਚਰਚਾ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਜਥੇਬੰਦੀਆਂ ਇਕੱਠੀਆਂ ਹੋਈਆਂ। ਜਿਨ੍ਹਾਂ ਵਿਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਆਜ਼ਾਦ ਕਿਸਾਨ ਕਮੇਟੀ ਦੋਆਬਾ, ਜੈ ਕਿਸਾਨ ਅੰਦੋਲਨ, ਬੀਕੇਯੂ ਸਿੱਧੂਪੁਰ, ਕਿਸਾਨ ਸੰਘਰਸ਼ ਕਮੇਟੀ ਕੋਟਬੁੱਢਾ, ਲੋਕ ਭਲਾਈ ਵੈਲਫੇਅਰ ਸੋਸਾਇਟੀ, ਬੀਕੇਯੂ ਕ੍ਰਾਂਤੀਕਾਰੀ, ਦਸੂਹਾ ਗੰਨਾ ਕਮੇਟੀ (ਡੱਫਰ) ਆਦਿ ਸ਼ਾਮਲ ਹੋਈਆਂ । ਅੱਜ ਇਕੱਤਰ ਹੋਈਆਂ ਜਥੇਬੰਦੀਆਂ ਨੇ ਸੰਯੁਕਤ ਕਿਸਾਨ ਮੋਰਚੇ ਦੀ ਨੌੰ ਮੈਂਬਰੀ ਤਾਲਮੇਲ ਕਮੇਟੀ ਦੀ ਸਹਿਮਤੀ ਨਾਲ ਮੋਦੀ ਦੀ ਪੰਜਾਬ ਫੇਰੀ ਦਾ ਵਿਰੋਧ ਕਰਨ ਦਾ ਸੱਦਾ ਦਿੱਤਾ । ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਗੁਰਮੀਤ ਸਿੰਘ ਮਹਿਮਾ, ਕਾਕਾ ਸਿੰਘ ਕੋਟੜਾ, ਸੁਰਜੀਤ ਸਿੰਘ ਫੂਲ ਆਦਿ ਨੇ ਦੱਸਿਆ ਕਿ ਖੇਤੀ ਕਾਨੂੰਨਾਂ ਦੇ ਰੱਦ ਹੋਣ ਤੋਂ ਬਾਅਦ ਦਿੱਲੀ ਦੀਆਂ ਹੱਦਾਂ ਤੋਂ ਮੋਰਚਾ ਮੁਲਤਵੀ ਕਰਨ ਵੇਲੇ ਸਰਕਾਰ ਵੱਲੋਂ ਜੋ ਕੇਸ ਵਾਪਸੀ ਅਤੇ ਮ੍ਰਿਤਕ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਗਿਆ ਸੀ , ਨਾਂ ਤਾਂ ਉਸ ਪ੍ਰਤੀ ਕੋਈ ਸੰਜੀਦਗੀ ਦਿਖਾਈ ਗਈ ਹੈ ਤੇ ਨਾ ਹੀ ਐੱਮਐੱਸਪੀ ਉੱਪਰ ਕੰਮ ਕਰਨ ਵਾਲੀ ਕਮੇਟੀ ਬਾਰੇ ਕੋਈ ਗੱਲ ਅੱਗੇ ਤੋਰੀ ਗਈ ਹੈ । ਇਸ ਤੋਂ ਇਲਾਵਾ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਨੂੰ ਦਰੜ ਕੇ ਮਾਰਨ ਵਾਲੀ ਘਟਨਾ ਉੱਪਰ ਵੀ ਸਿੱਟ ਦੀ ਰਿਪੋਰਟ ਆਉਣ ਤੋਂ ਬਾਅਦ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ ਸਗੋਂ ਅਗਵਾਈ ਕਰ ਰਹੇ ਕਿਸਾਨਾਂ ਨੂੰ ਹੀ ਹੋਰ ਮਸਲਿਆਂ ਵਿੱਚ ਫਸਾਇਆ ਜਾ ਰਿਹਾ ਹੈ । ਇਸ ਸਭ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਮੋਦੀ ਦੀ 5 ਜਨਵਰੀ ਨੂੰ ਪੰਜਾਬ ਫੇਰੀ ਮੌਕੇ ਪੂਰੇ ਪੰਜਾਬ ਵਿੱਚ ਵਿਰੋਧ ਕੀਤਾ ਜਾਵੇਗਾ ।
    ਉਨ੍ਹਾਂ ਦੱਸਿਆ ਕਿ 2 ਜਨਵਰੀ ਨੂੰ ਪੰਜਾਬ ਦੇ ਹਰੇਕ ਪਿੰਡ ਵਿੱਚ ਮੋਦੀ ਦੀ ਅਰਥੀ ਫੂਕੀ ਜਾਵੇਗੀ ਅਤੇ 5 ਜਨਵਰੀ ਨੂੰ ਤਹਿਸੀਲ ਅਤੇ ਜ਼ਿਲ੍ਹਾ ਪੱਧਰ ਤੇ 12 ਤੋਂ 2 ਵਜੇ ਤੱਕ ਧਰਨੇ ਦੇ ਕੇ ਮੋਦੀ ਸਰਕਾਰ ਦੇ ਪੁਤਲੇ ਫੂਕੇ ਜਾਣਗੇ । ਇਸ ਮੌਕੇ ਆਗੂਆਂ ਨੇ ਪੰਜਾਬ ਅੰਦਰਲੀਆਂ ਹੋਰ ਕਿਸਾਨ, ਮਜ਼ਦੂਰ, ਮੁਲਾਜ਼ਮ, ਨੌਜਵਾਨਾਂ ਦੀਆਂ ਜਥੇਬੰਦੀਆਂ ਨੂੰ ਇਸ ਐਕਸ਼ਨ ਵਿਚ ਵਧ ਚਡ਼੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ । ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਵੀ ਇਸ ਪ੍ਰੋਗਰਾਮ ਨਾਲ ਸਹਿਮਤੀ ਪ੍ਰਗਟਾਉੰਦਿਆਂ ਸਾਰੇ ਪੰਜਾਬ ਵਿੱਚ ਸੱਦਾ ਕਾਮਯਾਬ ਕਰਨ ਦੀ ਅਪੀਲ ਕੀਤੀ ।

Advertisement
Advertisement
Advertisement
Advertisement
Advertisement
Advertisement
error: Content is protected !!