ਮਜ਼ਦੂਰਾਂ ਨੇ ਇਕਜੁੱਟ ਹੋ ਕੇ ਨਗਰ ਪੰਚਾਇਤ ਬਣਾਏ ਜਾਣ ਦਾ ਕੀਤਾ ਵਿਰੋਧ
- ਜੇਕਰ ਪੰਜਾਬ ਸਰਕਾਰ ਨੇ ਫ਼ੈਸਲਾ ਵਾਪਸ ਨਾ ਲਿਆ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ-ਆਗੂ
ਮਹਿਲ ਕਲਾਂ 02 ਜਨਵਰੀ (ਪਾਲੀ ਵਜੀਦਕੇ/ਗੁਰਸੇਵਕ ਸਹੋਤਾ)
ਗਰਾਮ ਪੰਚਾਇਤਾਂ ਭੰਗ ਕਰਕੇ ਨਗਰ ਪੰਚਾਇਤ ਬਣਾਉਣ ਦੇ ਚੁੰਨੀ ਸਰਕਾਰ ਵੱਲੋਂ ਲਏ ਗਏ ਫ਼ੈਸਲੇ ਤੇ ਅੱਜ ਫਿਰ ਮਜ਼ਦੂਰ ਜਥੇਬੰਦੀਆਂ ਅਤੇ ਮਨਰੇਗਾ ਮਜ਼ਦੂਰਾਂ ਨੇ ਇਕੱਠੇ ਹੋ ਕੇ ਵਿਚਾਰ ਵਟਾਂਦਰਾ ਕਰਦਿਆਂ ਨਗਰ ਪੰਚਾਇਤ ਨਾ ਬਣਾਉਣ ਦੀ ਮੰਗ ਕੀਤੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ,ਬਸਪਾ/ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਚਮਕੌਰ ਸਿੰਘ ਵੀਰ, ਦਿਹਾਤੀ ਮਜ਼ਦੂਰ ਸਭਾ ਦੇ ਜਨਰਲ ਸਕੱਤਰ ਭੋਲਾ ਸਿੰਘ ਕਲਾਲ ਮਾਜਰਾ ਅਤੇ ਮਜ਼ਦੂਰ ਆਗੂ ਹਰਬੰਸ ਸਿੰਘ ਛੀਨੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੀ ਤਰਜ਼ ਤੇ ਲੋਕਾਂ ਦੀ ਪਸੰਦ ਦੇ ਉਲਟ ਧੱਕੇ ਨਾਲ ਫੈਸਲੇ ਲੈ ਰਹੀ ਹੈ। ਦੋਵੇਂ ਗਰਾਮ ਪੰਚਾਇਤਾਂ ਤੋਂ ਪਿੰਡਾਂ ਦੇ ਲੋਕ ਖੁਸ਼ ਹਨ, ਪਰ ਫਿਰ ਵੀ ਨਗਰ ਪੰਚਾਇਤ ਬਣਾਏ ਜਾਣ ਦੀ ਗੱਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਗਰ ਪੰਚਾਇਤ ਬਣਨ ਨਾਲ ਜਿੱਥੇ ਮਨਰੇਗਾ ਮਜ਼ਦੂਰਾਂ ਦਾ ਕੰਮਕਾਰ ਠੱਪ ਹੋ ਜਾਵੇਗਾ,ਉਥੇ ਹੋਰ ਵੀ ਅਨੇਕਾਂ ਮਸਲੇ ਪੈਦਾ ਹੋ ਜਾਣਗੇ। ਮਜ਼ਦੂਰ ਤਾਂ ਪਹਿਲਾਂ ਹੀ ਆਪਣੀ ਜ਼ਿੰਦਗੀ ਨਰਕਮਈ ਬਤੀਤ ਕਰ ਰਿਹਾ ਹੈ,ਕਿਉਂਕਿ ਸਰਕਾਰਾਂ ਦੀਆਂ ਨੀਤੀਆਂ ਸਰਮਾਏਦਾਰ ਪੱਖੀ ਹੁੰਦੀਆਂ ਜਾ ਰਹੀਆਂ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਆਪਣਾ ਇਹ ਫ਼ੈਸਲਾ ਵਾਪਸ ਨਾ ਲਿਆ ਤਾਂ ਦੋਵੇਂ ਪਿੰਡਾਂ ਦੇ ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਨਾਲ ਲੈ ਕੇ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਪ੍ਰਿਤਪਾਲ ਸਿੰਘ ਛੀਨੀਵਾਲ,ਯੂਥ ਆਗੂ ਬਲਵੰਤ ਸਿੰਘ ਢਿੱਲੋਂ ਛੀਨੀਵਾਲ,ਤਜਿੰਦਰ ਦੇਵ ਸਿੰਘ ਮਿੰਟੂ ਮਹਿਲ ਕਲਾਂ,ਦਰਸ਼ਨ ਸਿੰਘ ਹਰੀ ਪੰਡੋਰੀ,ਸੁਖਵਿੰਦਰ ਸਿੰਘ ਛੀਨੀਵਾਲ,ਹਰਦੀਪ ਸਿੰਘ ਠੁੱਲੀਵਾਲ,ਰਾਜ ਸਿੰਘ ਭਾਂਬੜ, ਤਜਿੰਦਰ ਦੇਵ ਸਿੰਘ ਮਿੰਟੂ, ਗੁਰਮੇਲ ਸਿੰਘ, ਬੰਤ ਸਿੰਘ, ਗੁਰਚਰਨ ਸਿੰਘ ਕਾਲਾ, ਜਗਤਾਰ ਸਿੰਘ, ਬਲਜੀਤ ਕੌਰ, ਹਰਜਿੰਦਰ ਕੌਰ, ਹਰਬੰਸ ਕੌਰ, ਕਿਰਨਜੀਤ ਕੌਰ, ਜਸਪ੍ਰੀਤ ਕੌਰ, ਸਰਬਜੀਤ ਕੌਰ, ਪਰਮਜੀਤ ਕੌਰ, ਕਿਰਨਾ, ਸੀਮਾ ਕੌਰ, ਸੰਦੀਪ ਕੌਰ, ਕਰਮਜੀਤ ਕੌਰ, ਰਾਜਵਿੰਦਰ ਕੌਰ, ਰਾਜਪਾਲ ਕੌਰ, ਰਣਜੀਤ ਕੌਰ, ਸੰਦੀਪ ਕੌਰ, ਹਰਜੀਤ ਕੌਰ, ਸਿੰਦਰ ਕੌਰ, ਗੁਰਮੀਤ ਕੌਰ, ਸਤਿੰਦਰ ਕੌਰ, ਸੁਖਵਿੰਦਰ ਕੌਰ , ਸੁਰਜੀਤ ਕੌਰ ,ਗੁਰਮੇਲ ਕੌਰ ,ਚਰਨਜੀਤ ਕੌਰ, ਨਰਿੰਦਰ ਕੌਰ, ਜਸਵਿੰਦਰ ਕੌਰ ,ਅਮਰਜੀਤ ਕੌਰ ,ਬੇਅੰਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਮਨਰੇਗਾ ਮਜ਼ਦੂਰ ਹਾਜਰ ਸਨ।
ਇਸ ਸਬੰਧੀ ਜਦੋਂ ਸਰਪੰਚ ਬਲੌਰ ਸਿੰਘ ਤੋਤੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਗ੍ਰਾਮ ਪੰਚਾਇਤ ਵੱਲੋਂ ਕਦੇ ਵੀ ਨਗਰ ਪੰਚਾਇਤ ਬਣਾਏ ਜਾਣ ਦੀ ਮੰਗ ਨਹੀਂ ਕੀਤੀ ਗਈ। ਪਿੰਡ ਦੇ ਵਿਕਾਸ ਕਾਰਜ ਵੱਡੀ ਪੱਧਰ ਤੇ ਚੱਲ ਰਹੇ ਹਨ ਅਤੇ ਉਹ ਪਿੰਡ ਵਾਸੀਆਂ ਅਤੇ ਮਨਰੇਗਾ ਮਜ਼ਦੂਰਾਂ ਦੇ ਨਾਲ ਹਨ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਇਸ ਫ਼ੈਸਲੇ ਨੂੰ ਵਾਪਸ ਲੈਣਾ ਚਾਹੀਦਾ ਹੈ।