2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਨੌਜਵਾਨ ਬਦਲੇਗਾ ਪੰਜਾਬ ਦੀ ਸਿਆਸੀ ਤਸਵੀਰ : ਦੀਨਵ ਸਿੰਗਲਾ
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨਾਲ ਕੀਤੇ ਧੋਖੇ ਦਾ ਕਾਂਗਰਸ ਨੂੰ ਵਿਧਾਨ ਸਭਾ ਚੋਣਾਂ ਵਿੱਚ ਦੇਣਾ ਪਵੇਗਾ ਜਵਾਬ
ਲੋਕੇਸ਼ ਕੌਸ਼ਲ , ਬਠਿੰਡਾ 2 ਜਨਵਰੀ 2022
ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਤੋਂ ਉਮੀਦਵਾਰ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਯੂਥ ਅਕਾਲੀ ਦਲ ਦੇ ਕੋਆਰਡੀਨੇਟਰ ਦੀਨਵ ਸਿੰਗਲਾ ਦੀ ਅਗਵਾਈ ਵਿੱਚ ਨੌਜਵਾਨਾਂ ਵੱਲੋਂ “ਯੂਥ ਵਿਦ ਸਰੂਪ ਫ਼ਤਿਹ ਕਰੇਗਾ ਬੂਥ” ਤਹਿਤ ਕੀਤੀਆਂ ਜਾ ਰਹੀਆਂ ਨੁੱਕੜ ਮੀਟਿੰਗਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਵਿਚ ਨੌਜਵਾਨ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦੇ ਹਰਿਆਵਲ ਦਸਤੇ ਯੂਥ ਅਕਾਲੀ ਦਲ ਨਾਲ ਜੁਡ਼ ਰਹੇ ਹਨ ।
ਪ੍ਰੈੱਸ ਬਿਆਨ ਜਾਰੀ ਕਰਦੇ ਹੋਏ ਦੀਨਵ ਸਿੰਗਲਾ ਨੇ ਦੱਸਿਆ ਕਿ ਯੂਥ ਅਕਾਲੀ ਦਲ ਵੱਲੋਂ ਬੂਥ ਪੱਧਰ ਤੇ ਸਿਸਟਮ ਨੂੰ ਮਜ਼ਬੂਤ ਕਰਨ ਲਈ ਮੀਟਿੰਗਾਂ ਦਾ ਦੌਰ ਕੀਤਾ ਜਾ ਰਿਹਾ ਹੈ ਜਿਸ ਵਿਚ ਵੱਡੀ ਗਿਣਤੀ ਵਿੱਚ ਨੌਜਵਾਨ ਜੁੜ ਰਹੇ ਹਨ, ਇਹ ਨੌਜਵਾਨ ਆਉਂਦੀਆਂ 2022 ਦੀਆ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੀ ਸਿਆਸੀ ਤਸਵੀਰ ਬਦਲੇਗਾ, ਕਿਉਂਕਿ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਭੱਤਾ, ਘਰ ਘਰ ਨੌਕਰੀ, ਸਮਾਰਟ ਫੋਨ ਦੇਣ ਸਮੇਤ ਵੱਡੇ ਵੱਡੇ ਸੁਪਨੇ ਦਿਖਾ ਕੇ ਕੁਰਸੀ ਤਾਂ ਹਾਸਲ ਕਰ ਲਈ ਪਰ ਕੋਈ ਵਾਅਦਾ ਪੂਰਾ ਨਹੀਂ ਕੀਤਾ ਗਿਆ ਜਿਸ ਕਰਕੇ ਨੌਜਵਾਨ ਕਾਂਗਰਸ ਸਰਕਾਰ ਤੋਂ ਮਿਲੇ ਧੋਖੇ ਤੋਂ ਦੁਖੀ ਹੈ ਤੇ ਇਸ ਦਾ ਜਵਾਬ ਕਾਂਗਰਸ ਨੂੰ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਦੇਣਾ ਪਵੇਗਾ ।
ਉਨ੍ਹਾਂ ਕਿਹਾ ਕਿ ਸ਼ਹਿਰ ਬਠਿੰਡਾ ਸੀਟ ਪੰਜਾਬ ਦੀ ਅਹਿਮ ਸੀਟ ਹੈ ਜਿੱਥੇ ਪੰਜਾਬ ਦੇ ਖ਼ਜ਼ਾਨਾ ਮੰਤਰੀ ਨੂੰ ਨੌਜਵਾਨ ਕੀਤੇ ਗਏ ਗੁਮਰਾਹਕੁੰਨ ਪ੍ਰਚਾਰ ਦਾ ਜਵਾਬ ਦੇਣ ਲਈ ਤਤਪਰ ਹਨ । ਉਨ੍ਹਾਂ ਕਿਹਾ ਕਿ ਸਿੰਗਲਾ ਪਰਿਵਾਰ ਵੱਲੋਂ ਹਮੇਸ਼ਾਂ ਹੀ “ਜੋ ਕਿਹਾ ਉਹ ਕਰਕੇ ਵਿਖਾਇਆ” ਵਾਲੀ ਸਿਆਸਤ ਕੀਤੀ ਗਈ ਹੈ ਤੇ ਕਦੇ ਵੀ ਗੁੰਮਰਾਹਕੁੰਨ ਪ੍ਰਚਾਰ ਨਹੀਂ ਕੀਤਾ ਗਿਆ, ਜਿਸ ਕਰਕੇ ਲੋਕ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਾਬਕਾ ਵਿਧਾਇਕ ਸਿੰਗਲਾ ਦੀ ਜਿੱਤ ਲਈ ਪੂਰਨ ਤੌਰ ਤੇ ਜੁੜ ਰਹੇ ਹਨ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਉੱਜਵਲ ਭਵਿੱਖ ਅਤੇ ਸ਼ਹਿਰ ਦੀ ਤਰੱਕੀ ਤੇ ਹਰ ਵਰਗ ਦੀ ਖੁਸ਼ਹਾਲੀ ਲਈ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੀ ਜਿੱਤ ਵਿੱਚ ਹਿੱਸਾ ਪਾਉਣ । ਇਸ ਮੌਕੇ ਉਨ੍ਹਾਂ ਦੇ ਨਾਲ ਯੂਥ ਅਕਾਲੀ ਦਲ ਦੇ ਆਗੂ ਅਤੇ ਵਰਕਰ ਹਾਜ਼ਰ ਸਨ ।