ਫਾਜ਼ਿਲਕਾ ਹਸਪਤਾਲ ‘ਚ 15 ਤੋਂ 18 ਸਾਲ ਦੇ ਬੱਚਿਆਂ ਲਈ ਕੋਵਿਡ ਵੈਕਸੀਨ ਦੀ ਹੋਈ ਸ਼ੁਰੂਆਤ- ਡਾ ਕਵਿਤਾ
ਬਿੱਟੂ ਜਲਾਲਾਬਾਦੀ,ਫਾਜ਼ਿਲਕਾ 3 ਜਨਵਰੀ 2022
ਅੱਜ ਫਾਜ਼ਿਲਕਾ ਜਿਲ੍ਹਾ ਹਸਪਤਾਲ਼ ਵਿਖੇ 15 ਤੋਂ 18 ਸਾਲ ਦੇ ਬੱਚਿਆਂ ਨੂੰ ਕੋਵਿਡ ਵੈਕਸਿਨ ਦੀ ਪਹਿਲੀ ਖ਼ੁਰਾਕ ਦੀ ਸ਼ੁਰੂਆਤ ਕੀਤੀ ਗਈ। ਹਸਪਤਾਲ਼ ਦੇ ਇੰਚਾਰਜ ਡਾਕਟਰ ਰੋਹਿਤ ਗੋਇਲ ਨੇ ਇਸ ਮੌਕੇ ਤੇ ਦਸਿਆ ਕੇ ਬੱਚਿਆਂ ਨੂੰ ਅੱਜ ਤੋਂ ਰੋਜ਼ਾਨਾਂ ਜ਼ਿਲ੍ਹਾ ਹਸਪਤਾਲ ਵਿਖੇ ਲਗਾਈ ਜਾਏਗੀ। ਇਹ ਵੈਕਸੀਨਂ ਪੂਰੀ ਤਰਾਂ ਸੁਰੱਖਿਅਤ ਹੈ। ਫੇਰ ਵੀ 2 ਬੱਚਿਆਂ ਦੇ ਮਾਹਿਰ ਡਾਕਟਰ ਟੀਕਾਕਰਨ ਕਰਾਉਣ ਲਈ ਆਉਣ ਵਾਲੇ ਬੱਚਿਆਂ ਦੀ ਪੂਰੀ ਨਿਗਰਾਨੀ ਕਰਨ ਲਈ ਲਗਾਏ ਗਏ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਿਡਰ ਹੋਕੇ ਵੈਕਸੀਨ ਲਗਾਉਣ ਲਈ ਅੱਗੇ ਆਉਣ।
ਇਸ ਮੌਕੇ ਤੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਅਨਿਲ ਧਾਮੂ ਨੇ ਕਿਹਾ ਕਿ ਕਰੋਨਾ ਦੀ ਤੀਸਰੀ ਲਹਿਰ ਨਾਲ ਮੁਕਾਬਲਾ ਕਰਨ ਲਈ ਵੈਕਸੀਨਂ ਸਭ ਤੋਂ ਕਾਰਗਰ ਹਥਿਆਰ ਹੈ। ਲੋਕਾਂ ਦੇ ਸਹਿਯੋਗ ਨਾਲ ਹੀ ਅਸੀਂ ਇਸ ਮਹਾਂਮਾਰੀ ਨਾਲ ਇਹ ਜੰਗ ਜਿੱਤੀ ਜਾ ਸਕਦੀ ਹੈ। ਇਸ ਮੌਕੇ ਤੇ ਡਾ ਐਰਿਕ, ਸੁਖਜਿੰਦਰ ਸਿੰਘ ਸਟੀਫ਼ਨ ਅਤੇ ਹੋਰ ਸਟਾਫ਼ ਮੈਂਬਰ ਹਾਜ਼ਿਰ ਸਨ।