ਉਰਦੂ ਆਮੋਜ਼ ਦੀਆਂ ਕਲਾਸਾਂ :- 03 ਜਨਵਰੀ, 2022 ਤੋਂ ਸ਼ੁਰੂ
ਫ਼ਿਰੋਜ਼ਪੁਰ,ਬਿੱਟੂ ਜਲਾਲਾਬਾਦੀ, 03 ਜਨਵਰੀ, 2022
ਭਾਸ਼ਾ ਵਿਭਾਗ, ਪੰਜਾਬ ਪੰਜਾਬੀ ਭਾਸ਼ਾ ਦੀ ਤਰੱਕੀ ਦੇ ਨਾਲ਼-ਨਾਲ਼ ਹਰਦਿਲ ਅਜ਼ੀਜ਼ ਭਾਸ਼ਾ ਉਰਦੂ ਦੇ ਵਿਕਾਸ ਲਈ ਵੀ ਨਿਰੰਤਰ ਗਤੀਸ਼ੀਲ ਹੈ। ਤਹਿਜ਼ੀਬ, ਅਦਬ ਅਤੇ ਸੁਹਜ ਨਾਲ ਲਬਰੇਜ਼ ਉਰਦੂ ਭਾਸਾ ਨੂੰ ਪੰਜਾਬ ਵਿੱਚ ਹਰਮਨ ਪਿਆਰੀ ਬਣਾਉਣ ਲਈ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਵੱਲੋਂ ਉਰਦੂ ਸਿਖਾਉਣ ਦੀਆਂ ਮੁਫ਼ਤ ਜ਼ਮਾਤਾਂ (ਕਲਾਸਾਂ) ਲਗਾਈਆਂ ਜਾਂਦੀਆਂ ਹਨ। ਛੇ ਮਹੀਨੇ ਦੇ ਉਰਦੂ ਆਮੋਜ਼ ਕੋਰਸ ਲਈ 03 ਜਨਵਰੀ, 2022 ਤੋਂ ਨਵਾਂ ਸੈਸ਼ਨ ਸ਼ੁਰੂ ਹੋ ਗਿਆ ਹੈ। ਇਹ ਜ਼ਮਾਤਾਂ (ਕਲਾਸਾਂ) ਸ਼ਾਮ 5.15 ਤੋਂ ਸ਼ਾਮ 6.15 ਵਜੇ ਤੱਕ ਦਫ਼ਤਰੀ ਕੰਮ ਵਾਲੇ ਦਿਨ ਲੱਗਣਗੀਆਂ। ਦਾਖ਼ਲਾ ਫਾਰਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬੀ-ਬਲਾਕ, ਦੂਜੀ ਮੰਜ਼ਿਲ, ਕਮਰਾ ਨੰ: ਬੀ-209 ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ। ਨਵੀਂ ਜ਼ਮਾਤ (ਕਲਾਸ) ਲਈ ਦਾਖ਼ਲਾ 10 ਜਨਵਰੀ, 2022 ਤੱਕ ਜਾਰੀ ਰਹੇਗਾ।