ਬੇਟੀ ਬਚਾਓ ਬੇਟੀ ਪੜ੍ਹਾਓ ਸਕੀਤ ਤਹਿਤ ਚਲਾਈ ਜਾਵੇਗੀ ਵਿਸ਼ੇਸ਼ ਜਾਗਰੂਕਤਾ ਮੁਹਿੰਮ: ਡੀ.ਸੀ.
- ਪਿੰਡਾਂ ਵਿੱਚ ਜਨਤਕ ਥਾਵਾਂ ਤੇ ਲਗਵਾਏ ਗੁੱਡਾ ਗੁੱਡੀ ਬੋਰਡ
- ਲੜਕੀਆਂ ਦੀ ਜਨਮ ਦਰ ਵਧਾਉਣ ਲਈ ਕੀਤੇ ਜਾ ਰਹੇ ਨੇ ਉਪਰਾਲੇ
ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 07 ਜਨਵਰੀ 2022
ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਜ਼ਿਲ੍ਹੇ ਵਿੱਚ ਨਵ-ਜੰਮੀਆਂ ਬੱਚੀਆਂ ਨੂੰ ਸਨਮਾਨਤ ਕੀਤਾ ਜਾਵੇਗਾ, ਇਸ ਤੋਂ ਇਲਾਵਾ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰ ‘ਤੇ ਵੱਖ ਵੱਖ ਗਤੀਵਿਧਿਆਂ ਕੀਤੀਆਂ ਜਾਣਗੀਆਂ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਨੇ ਬੱਚਤ ਭਵਨ ਫਤਹਿਗੜ੍ਹ ਸਾਹਿਬ ਵਿਖੇ ਇਸ ਸਕੀਮ ਸਬੰਧੀ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਲੜਕੀਆਂ ਦੀ ਘੱਟ ਰਹੇ ਅਨੁਪਾਤ ਵਾਲੇ ਪਿੰਡਾਂ ਦੀ ਸ਼ਨਾਖਤ ਕੀਤੀ ਜਾਵੇ ਤਾਂ ਜੋ ਅਤੇ ਇਸ ਘਟਦੇ ਅਨੁਪਾਤ ਦੇ ਕਾਰਨ ਪਤਾ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਲੜਕੀਆਂ ਦੇ ਵੱਧ ਅਨੁਪਾਤ ਵਾਲੇ ਪਿੰਡਾਂ ਦੀ ਵੀ ਸ਼ਨਾਖਤ ਕੀਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਆਦਰਸ਼ ਪਿੰਡ ਪੁਰਸ਼ਕਾਰ ਲਈ ਚੁਣਿਆ ਜਾਵੇ । ਉਨ੍ਹਾਂ ਸਮੂਹ ਸੀ ਡੀ ਪੀ ਓਜ ਨੂੰ ਕਿਹਾ ਕਿ ਉਹ ਅਪਣੇ ਅਪਣੇ ਬਲਾਕ ਵਿੱਚੋਂ ਚਾਰ ਅਜਿਹੀਆਂ ਲੜਕੀਆਂ ਦੀ ਚੋਣ ਕਰਕੇ ਫੋਟੋ ਗ੍ਰਾਫ ਦੇਣ ਜਿਨ੍ਹਾਂ ਨੇ ਸਮਾਜ ਵਿੱਚ ਕੋਈ ਅਲੱਗ ਪਛਾਣ ਬਣਾਈ ਤਾਂ ਜ਼ੋ ਲੜਕੀਆਂ ਦੇ ਸਨਮਾਨ ਵਜੋਂ ਇੱਕ ਵਿਸ਼ੇਸ਼ ਕਲੰਡਰ ਤਿਆਰ ਕਰਕੇ ਜਾਰੀ ਕੀਤਾ ਜਾ ਸਕੇ। ਉਨ੍ਹਾਂ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਜਿਲ੍ਹੇ ਦੇ ਪਿੰਡਾਂ ਦੀਆਂ ਜਨਤਕ ਥਾਵਾਂ ਤੇ ਗੁੱਡਾ ਗੁੱਡੀ ਦੇ ਬੋਰਡ ਸਥਾਪਤ ਕਰਨ ਜਿੰਨ੍ਹਾਂ ਤੇ ਲੜਕੀਆਂ ਦੀ ਗਿਣਤੀ ਦਰਜ ਹੋਵੇ ਤਾਂ ਜੋ ਲੋਕਾਂ ਨੂੰ ਲੜਕੀਆਂ ਦੀ ਜਨਮ ਦਰ ਵਿੱਚ ਵਾਧਾ ਕਰਨ ਲਈ ਜਾਗਰੂਕਤਾ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਵਿਭਾਗ ਵੱਲੋਂ ਪਿੰਡਾਂ ਵਿੱਚ ਜਾ ਕੇ ਹਰੇਕ ਚਾਰ ਮਹੀਨੇ ਵਿੱਚ ਜਨਮ ਲੈਣ ਵਾਲੀਆਂ ਬੱਚੀਆਂ ਦੇ ਉਜਵਲ ਭਵਿੱਖ ਲਈ ਧਾਰਮਿਕ ਸਥਾਨਾਂ ਵਿਖੇ ਅਰਦਾਸ ਕਰਵਾਈ ਜਾਵੇ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਨਵਜੰਮੀ ਬੱਚੀ ਨੂੰ ਉਨ੍ਹਾਂ ਦੇ ਘਰ ਜਾ ਕੇ ਪ੍ਰਸ਼ਾਸ਼ਨ ਵੱਲੋਂ ਤੋਹਫੇ ਅਤੇ ਵਧਾਈ ਦਿੱਤੀ ਜਾਵੇ।
ਇਸ ਮੌਕੇ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਅਨੀਤਾ ਦਰਸ਼ੀ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨੁਪ੍ਰਿਤਾ ਜੌਹਲ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਡਾ.ਹਿਮਾਂਸੂ ਗੁਪਤਾ, ਐਸ.ਡੀ.ਐਮ. ਬਸੀ ਪਠਾਣਾਂ ਸ਼੍ਰੀ ਯਸ਼ਪਾਲ ਸ਼ਰਮਾਂ, ਐਸ.ਡੀ.ਐਮ. ਖਮਾਣੋਂ ਪਰਲੀਨ ਕਾਲਿਕਾ, ਜ਼ਿਲ੍ਹਾ ਪ੍ਰੋਗਰਾਮ ਅਫਸਰ ਸ. ਗੁਰਮੀਤ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ੍ਰੀ ਹਰਭਜਨ ਸਿੰਘ ਮਹਿਮੀ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।