ਚੇਅਰਮੈਨ ਹਰਿੰਦਰ ਸਿੰਘ ਭਾਂਬਰੀ ਦੇ ਕਾਰਜਕਾਲ ਵਿੱਚ ਇੱਕ ਸਾਲ ਦਾ ਵਾਧਾ

Advertisement
Spread information

ਚੇਅਰਮੈਨ ਹਰਿੰਦਰ ਸਿੰਘ ਭਾਂਬਰੀ ਦੇ ਕਾਰਜਕਾਲ ਵਿੱਚ ਇੱਕ ਸਾਲ ਦਾ ਵਾਧਾ


ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 08 ਜਨਵਰੀ:2022

ਜਿ਼ਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਹਰਿੰਦਰ ਸਿੰਘ ਭਾਂਬਰੀ ਦੇ ਕਾਰਜਕਾਲ ਵਿੱਚ 22 ਦਸੰਬਰ, 2022 ਤੱਕ ਦਾ ਵਾਧਾ ਕੀਤਾ ਗਿਆ ਹੈ। ਵਰਨਣਯੋਗ ਹੈ ਕਿ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਦੇ ਰਾਜਪਾਲ ਵੱਲੋਂ ਸੰਵਿਧਾਨ ਦੀ 74ਵੀਂ ਸੋਧ 1992 ਦੀ ਧਾਰਾ 243 ਜੈਡ ਡੀ ਅਨੁਸਾਰ ਰਾਜ ਹੇਠਲੇ ਪੱਧਰ ਤੱਕ ਵਿਕਾਸ ਯੋਜਨਾਵਾਂ ਤਿਆਰ ਕਰਨ ਦੇ ਉਦੇਸ਼ ਨਾਲ ਜਿ਼ਲ੍ਹਾ ਯੋਜਨਾ ਕਮੇਟੀਆਂ ਐਕਟ,2005 ਦੀ ਧਾਰਾ 4 (2)  ਅਨੁਸਾਰ ਸ. ਭਾਂਬਰੀ ਦੇ ਕਾਰਜਕਾਲ ਵਿੱਚ ਵਾਧਾ ਕੀਤਾ ਗਿਆ ਹੈ। ਪੰਜਾਬ ਦੇ ਰਾਜਪਾਲ ਵੱਲੋਂ 7 ਜਨਵਰੀ ਨੂੰ ਇਸ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ।

ਵਰਨਣਯੋਗ ਹੈ ਕਿ ਸ. ਭਾਂਬਰੀ ਨੇ ਜਿ਼ਲ੍ਹੇ ਦੇ ਵੱਖ-ਵੱਖ ਵਿਕਾਸ ਕਾਰਜਾਂ ਵੱਲ ਵਿਸ਼ੇਸ਼ ਤਵੱਜੋ ਦਿੰਦੇ ਹੋਏ ਇੱਕ ਵੱਖਰੀ ਪਹਿਚਾਣ ਬਣਾਈ ਹੈ। ਇਸ ਸਬੰਧੀ ਸ. ਭਾਂਬਰੀ ਨੇ ਕਿਹਾ ਕਿ  ਉਨ੍ਹਾਂ ਦੇ ਕਾਰਜਕਾਲ ਵਿੱਚ ਜੋ ਵਾਧਾ ਕਰਕੇ ਜੋ ਜਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਉਹ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਨਿਭਾਉਣਗੇ ਅਤੇ ਵਿਕਾਸ ਕਾਰਜਾਂ ਵਿੱਚ ਖੜੋਤ ਨਹੀਂ ਆਉਣ ਦਿੱਤੀ ਜਾਵੇਗੀ। 

Advertisement
Advertisement
Advertisement
Advertisement
error: Content is protected !!