15 ਜਨਵਰੀ ਤੱਕ ਚੋਣ ਰੈਲੀਆਂ ਤੇ ਰੋਕ-ਜਿ਼ਲ੍ਹਾ ਚੋਣ ਅਫ਼ਸਰ

Advertisement
Spread information

15 ਜਨਵਰੀ ਤੱਕ ਚੋਣ ਰੈਲੀਆਂ ਤੇ ਰੋਕ-ਜਿ਼ਲ੍ਹਾ ਚੋਣ ਅਫ਼ਸਰ

  • ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਸਲਾ ਧਾਰਕ ਜਮਾਂ ਕਰਵਾਉਣ ਅਸਲਾ-ਐਸਐਸਪੀ
  • ਆਦਰਸ਼ ਚੋਣ ਜਾਬਤੇ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ

ਬਿੱਟੂ ਜਲਾਲਾਬਾਦੀ,ਫਾਜਿ਼ਲਕਾ, 9 ਜਨਵਰੀ 2022

ਫਾਜਿ਼ਲਕਾ ਦੇ ਜਿ਼ਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਅਤੇ ਐਸਐਸਪੀ ਡਾ: ਸਚਿਨ ਗੁਪਤਾ ਨੇ ਅੱਜ ਇੱਥੇ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਫਿਲਹਾਲ 15 ਜਨਵਰੀ 2022 ਤੱਕ ਚੋਣ ਰੈਲੀਆਂ, ਰੋਡ ਸ਼ੋਅ ਆਦਿ ਤੇ ਰੋਕ ਲਗਾਈ ਗਈ ਹੈ ਅਤੇ ਪਾਰਟੀਆਂ ਨੂੰ ਡਿਜਟਿਲ ਮਾਧਿਅਮ ਰਾਹੀਂ ਚੋਣ ਪ੍ਰਚਾਰ ਕਰਨ ਲਈ ਉਤਸਾਹਿਤ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਫਾਜਿ਼ਲਕਾ ਜਿ਼ਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਲਈ ਨਾਮਜਦਗੀਆਂ ਦੀ ਪ੍ਰਕ੍ਰਿਆ 21 ਜਨਵਰੀ ਨੂੰ ਸ਼ੁਰੂ ਹੋਵੇਗੀ। ਆਦਰਸ਼ ਚੋਣ ਜਾਬਤਾ ਲਾਗੂ ਕਰਨ ਲਈ ਐਸਐਸਟੀ ਅਤੇ ਐਫਐਸਟੀ ਟੀਮਾਂ ਦਾ ਗਠਨ ਕੀਤਾ ਜਾ ਚੁੱਕਾ ਹੈ। ਉਨ੍ਹਾਂ ਨੇ ਕਿਹਾ ਕਿ ਆਦਰਸ਼ ਚੋਣ ਜਾਬਤੇ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ।
ਜਿ਼ਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਵਾਰ ਉਮੀਦਵਾਰ ਆਨਲਾਈਨ ਵੀ ਆਪਣੇ ਨਾਮਜਦਗੀ ਪੱਤਰ ਦਾਖਲ ਕਰ ਸਕਦੇ ਹਨ। ਇਸ ਤੋਂ ਬਿਨ੍ਹਾਂ ਚੋਣ ਪ੍ਰਚਾਰ ਦੌਰਾਨ ਕੋਵਿਡ ਨਿਯਮਾਂ ਦੀ ਉਲੰਘਣਾ ਤੇ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਬਿਨ੍ਹਾਂ ਅਪਰਾਧਿਕ ਪਿੱਛੋਕੜ ਵਾਲੇ ਉਮੀਦਵਾਰਾਂ ਨੂੰ ਇਸ ਸਬੰਧੀ ਤਿੰਨ ਵਾਰ ਅਖਬਾਰਾਂ ਅਤੇ ਟੀਵੀ ਰਾਹੀਂ ਵੋਟਰਾਂ ਨੂੰ ਜਾਣਕਾਰੀ ਦੇਣੀ ਪਵੇਗੀ।
ਉਨ੍ਹਾਂ ਨੇ ਦੱਸਿਆ ਕਿ ਇਸ ਵਾਰ ਦਿਵਿਆਂਗ ਅਤੇ 80 ਸਾਲ ਤੋਂ ਵੱਡੀ ਉਮਰ ਦੇ ਵੋਟਰਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਕਰਨ ਦੇ ਤਰੀਕੇ ਦੀ ਚੋਣ ਕਰਨ ਦੀ ਛੋਟ ਵੀ ਦਿੱਤੀ ਜਾਵੇਗੀ।
ਜਿ਼ਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਵਾਰ ਚੋਣਾਂ ਦੌਰਾਨ ਟੈਕਨੋਲਾਜੀ ਦੀ ਵਰਤੋਂ ਹੋਵੇਗੀ। ਸੀ ਵਿਜਲ ਐਪ ਰਾਹੀਂ ਆਮ ਲੋਕ ਆਦਰਸ਼ ਚੌਣ ਜਾਬਤੇ ਦੀ ਉਲੰਘਣਾ ਸੰਬਧੀ ਸੂਚਨਾ ਦੇ ਸਕਦੇ ਹਨ। ਵੋਟਰ ਹੈਲਪਲਾਈਨ ਐਪ ਰਾਹੀਂ ਵੋਟਰ ਆਪਣੇ ਬੂਥ ਬਾਰੇ ਜਾਣਕਾਰੀ ਹਾਸਲ ਕਰ ਸਕਦੇ ਹਨ। ਸੁਵਿਧਾ ਪੋਰਟਲ ਰਾਹੀਂ ਉਮੀਦਵਾਰ ਤੇ ਪਾਰਟੀਆਂ ਵੱਖ ਵੱਖ ਪ੍ਰਵਾਨਗੀਆਂ ਲਈ ਆਨਲਾਈਨ ਅਪਲਾਈ ਕਰ ਸਕਦੇ ਹਨ।
ਇਸ ਮੌਕੇ ਐਸਐਸਪੀ ਡਾ: ਸਚਿਨ ਗੁਪਤਾ ਨੇ ਦੱਸਿਆ ਕਿ ਜਿ਼ਲ੍ਹੇ ਵਿਚ ਸੁਰੱਖਿਅਤ ਅਤੇ ਡਰ ਤੇ ਭੈਅ ਮੁਕਤ ਚੌਣਾ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਪੁਲਿਸ ਨੇ ਹੁਣ ਤੱਕ 149 ਮਾੜੇ ਅਨਸਰਾਂ ਨੂੰ ਕਾਬੂ ਕੀਤਾ ਹੈ ਅਤੇ ਜਦ ਕਿ ਚੋਣਾਂ ਦੌਰਾਨ ਨਸਿ਼ਆਂ ਦੀ ਵਰਤੋਂ ਨੂੰ ਵੀ ਸਖ਼ਤੀ ਨਾਲ ਰੋਕਣ ਲਈ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਇਸ ਮੌਕੇ ਅਸਲਾ ਧਾਰਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਅਸਲੇ ਤੁਰੰਤ ਜਮਾਂ ਕਰਵਾ ਦੇਣ।

Advertisement
Advertisement
Advertisement
Advertisement
Advertisement
error: Content is protected !!