ਜਨਤਕ ਸਥਾਨਾਂ ’ਤੇ ਜਲਣਸ਼ੀਲ ਚੀਜਾਂ ਅਤੇ ਤੇਜ਼ ਹਥਿਆਰ ਚੁੱਕਣ ’ਤੇ ਲਗਾਈ ਪਾਬੰਦੀ

Advertisement
Spread information

ਜਨਤਕ ਸਥਾਨਾਂ ’ਤੇ ਜਲਣਸ਼ੀਲ ਚੀਜਾਂ ਅਤੇ ਤੇਜ਼ ਹਥਿਆਰ ਚੁੱਕਣ ’ਤੇ ਲਗਾਈ ਪਾਬੰਦੀ


ਅਸ਼ੋਕ ਧੀਮਾਨ,ਫਤਹਿਗੜ੍ਹ ਸਾਹਿਬ, 11 ਜਨਵਰੀ: 2022

ਜਿ਼ਲ੍ਹਾ ਮੈਜਿਸਟਰੇਟ ਸ਼੍ਰੀਮਤੀ ਪੂਨਮਦੀਪ ਕੌਰ ਨੇ ਫੌਜਦਾਰੀ ਦੰਡ ਸੰਘਤਾ, 1973 ( 2 ਆਫ 1974) ਦੀ ਧਾਰਾ 144 ਅਧੀਨ ਜਿ਼ਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਜਨਤਕ ਥਾਵਾਂ ’ਤੇ ਅਗਨ ਸ਼ਸ਼ਤਰ, ਅਸਲਾ, ਵਿਸਫੋਟਕ, ਜਲਣਸ਼ੀਲ ਚੀਜਾਂ ਆਦਿ ਅਤੇ ਤੇਜ ਹਥਿਆਰ ਜਿਵੇਂ ਕਿ ਟਕੂਏ, ਬਰਛੇ, ਤ੍ਰਿਸ਼ੂਲ ਆਦਿ ਨੂੰ ਚੁਕਣ ’ਤੇ ਪਾਬੰਦੀ ਲਗਾਈ ਹੈ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਪੰਜਾਬ ਰਾਜ ਵਿੱਚ ਮੌਜੂਦਾ ਸਮੇਂ ਹੋ ਰਹੀਆਂ ਘਟਨਾਵਾਂ ਦੇ ਮੱਦੇ ਨਜ਼ਰ ਜਿ਼ਲ੍ਹੇ ਵਿੱਚ ਅਮਨ ਤੇ ਕਾਨੂੰਨ ਨੂੰ ਕਾਇਮ ਰੱਖਣ ਅਤੇ ਲੋਕ ਹਿਤ ਵਿਚ ਸ਼ਾਂਤੀ ਬਰਕਰਾਰ ਰੱਖਣ ਲਈ ਇਹ ਜਰੂਰੀ ਹੋ ਜਾਂਦਾ ਹੈ ਕਿ ਇਸ ਸਮੇਂ ਦੌਰਾਨ ਜਿ਼ਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਜਨਤਕ ਥਾਵਾਂ ’ਤੇ ਕਿਸੇ ਕਿਸਮ ਦੇ ਅਗਨ ਸ਼ਸ਼ਤਰ, ਅਸਲਾ, ਵਿਸਫੋਟਕ, ਜਲਣਸ਼ੀਲ ਚੀਜਾਂ ਅਤੇ ਤੇਜ ਹਥਿਆਰ ਜਿਵੇਂ ਕਿ ਟਕੂਏ, ਬਰਛੇ, ਤ੍ਰਿਸ਼ੂਲ ਆਦਿ ਸ਼ਾਮਲ ਹਨ, ਨੂੰ ਚੁੱਕਣ ’ਤੇ ਪਾਬੰਦੀ ਲਗਾਈ ਗਈ ਹੈ। 
ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੌਰਸਿਜ਼, ਬਾਵਰਦੀ ਪੁਲਿਸ ਕਰਮਚਾਰੀਆਂ ਅਤੇ ਜਿਨ੍ਹਾਂ ਨੂੰ ਧਾਰਮਿਕ ਤੌਰ ’ਤੇ ਜਾਂ ਕਾਨੂੰਨੀ ਤੌਰ ’ਤੇ ਰੀਤੀ ਰਿਵਾਜਾਂ ਕਾਰਨ ਹਥਿਆਰ ਚੁੱਕਣ ਦੇ ਅਧਿਕਾਰ ਹਨ, ਅਸਲਾ ਲਾਇਸੈਂਸ ਦੀ ਰੀਨਿਊਲ ਆਦਿ ਵਰਗੇ ਕੰਮਾਂ ਲਈ ਦਫ਼ਤਰ ਵਿੱਚ ਆਉਣ ਵਾਲਿਆਂ ’ਤੇ ਲਾਗੂ ਨਹੀਂ ਹੋਵੇਗਾ।ਇਹ ਹੁਕਮ ਜਿਨ੍ਹਾਂ ਨੂੰ ਭਾਰਤ ਜਾਂ ਪੰਜਾਬ ਸਰਕਾਰ ਵੱਲੋਂ ਸੁਰੱਖਿਆ ਕਵਚ ਪਹਿਲਾਂ ਹੀ ਪ੍ਰਦਾਨ ਕੀਤੀ ਹੋਇਆ ਹੈ ’ਤੇ ਵੀ ਲਾਗੂ ਨਹੀਂ ਹੋਵੇਗਾ। ਜਾਰੀ ਕੀਤੇ ਇਹ ਮਨਾਹੀਂ ਦੇ ਹੁਕਮ  03 ਮਾਰਚ, 2022 ਤੱਕ ਲਾਗੂ ਰਹਿਣਗੇ।

Advertisement
Advertisement
Advertisement
Advertisement
Advertisement
error: Content is protected !!