ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਰਕਾਰੀ ਯੂਨੀਵਰਸਿਟੀ ਕਾਲਜ ‘ਚ ਆਨਲਾਈਨ ਵੈਬੀਨਾਰ
ਅਸ਼ੋਕ ਧੀਮਾਨ,ਫਤਹਿਗੜ੍ਹ ਸਾਹਿਬ, 11 ਜਨਵਰੀ: 2022
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟ, ਮੌਹਾਲੀ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਅਤੇ ;qh ਨਿਰਭਓ ਸਿੰਘ ਗਿੱਲ, ਜਿਲ੍ਹਾ ਅਤੇ
ਸ਼ੈਸ਼ਨਜ਼ ਜੱਜ ਸਹਿਤ ਚੇਅਰਮੈਂਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਤਿਹਗੜ੍ਹ ਸਾਹਿਬ ਦੀ ਅਗਵਾਈ ਹੇਠ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਰਕਾਰੀ ਯੂਨੀਵਰਸਿਟੀ ਕਾਲਜ, ਚੁੰਨ੍ਹੀ ਕਲਾਂ, ਜਿੱਥੇ ਕਿ 7 ਰੋਜ਼ਾ ਐਨ.ਐਸ.ਐਸ ਕੈਂਪ ਲਗਾਇਆ ਜਾ ਰਿਹਾ ਹੈ, ਦੇ ਵਿਦਿਆਰਥੀ ਲਈ ਆਨਲਾਈਨ ਵੈਬੀਨਾਰ ਕਰਵਾਇਆ ਗਿਆ, ਜਿਸ ਵਿੱਚ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਤਹਿਗੜ੍ਹ ਸਾਹਬਿ ਦੇ ਸਕੱਤਰ ਮੈਡਮ ਮਨਪ੍ਰੀਤ ਕੌਰ ਵਲੋਂ ਵਿਦਿਆਰਥੀਆਂ ਅਤੇ ਸਟਾਫ ਨੂੰ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਤਹਿਗੜ੍ਹ ਸਾਹਿਬ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਸੇਵਾਵਾਂ ਬਾਰੇ ਦੱਸਿਆ ਗਿਆ ਅਤੇ ਨਾਲ ਹੀ ਨਾਲਸਾ ਦੀ ਬੱਚਿਆਂ ਦੀ ਸੁਰੱਖਿਆ ਅਤੇ ਉਨਾਂ ਨੂੰ ਕਾਨੂੰਨੀ ਸੇਵਾਵਾਂ ਸਕੀਮ, 2015 ਅਤੇ ਨਸ਼ੇ ਦਾ ਖਾਤਮਾ ਅਤੇ ਨਸ਼ੇ ਦੀ ਲੱਤ ਦੇ ਪੀੜ੍ਹਤਾਂ ਨੂੰ ਕਾਨੂੰਨੀ ਸੇਵਾਵਾਂ ਸਕੀਮ, 2015 ਬਾਰੇ ਦੱਸਿਆ ਗਿਆ ਅਤੇ ਨਾਲ ਹੀ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਤਿਹਗੜ੍ਹ ਸਾਹਿਬ ਵਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਸਹੂਲਤਾਂ ਜਿਵੇਂ ਕਿ ਅਦਾਲਤਾਂ ਵਿਚ ਵਕੀਲਾਂ ਦੀਆਂ ਮੁਫਤ ਸੇਵਾਵਾਂ , ਮੁਫਤ ਕਾਨੂੰਨੀ ਸਲਾਹ ਮਸ਼ਵਰਾ, ਲੋਕ ਅਦਾਲਤਾਂ, ਸਥਾਈ ਲੋਕ ਅਦਾਲਤ/ਸਮਝੌਤਾ ਸਦਨ ਰਾਹੀਂ ਝਗੜਿਆਂ ਦਾ ਨਿਪਟਾਰਾ ਆਦਿ ਅਤੇ ਅਨੂਸੂਚਿਤ ਜਾਤੀ, ਅਨੁਸੂਚਿਤ ਕਬੀਲੇ, ਔਰਤ, ਬੱਚਾ, ਮਾਨਸਿਕ ਤੌਰ ਤੇ ਬਿਮਾਰ, ਉਦਯੋਗਿਕ ਕਾਮੇ ਜਾਂ ਹਿਰਾਸਤ ਵਿੱਚ ਆਦਿ ਲੋਕਾ ਨੂੰ ਅਦਾਲਤਾਂ ਵਿੱਚ ਵਕੀਲਾਂ ਦੀਆਂ ਮੁਫਤ ਸੇਵਾਵਾਂ ਬਾਰੇ ਵੀ ਦੱਸਿਆ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਸਰਬਜੀਤ ਕੌਰ ਸੋਹਲ, ਪ੍ਰੋਗਰਾਮ ਅਫਸਰ ਤੇ ਅਸਿਸਟੈਂਟ ਪ੍ਰੋਫੈਸਰ ਡਾ. ਗੀਤ ਲਾਂਬਾ, ਡਾ. ਦਵਿੰਦਰ ਸਿੰਘ, ਸਤਵਿੰਦਰ ਕੌਰ, ਜਸਦੀਪ ਕੌਰ, ਸਤਪਾਲ ਸਿੰਘ, ਵਿਜੇ ਕੁਮਾਰ, ਸੁਪਰੀਤ, ਬਿਕਰਜੀਤ ਸਿੰਘ ਅਤੇ ਭੁਪਿੰਦਰ ਸਿੰਘ ਹਾਜ਼ਰ ਸਨ।
ਸ੍ਰੀਮਤੀ ਮਨਪ੍ਰੀਤ ਕੌਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਤਿਹਗੜ੍ਹ ਸਾਹਿਬ ਨੇ ਦੱਸਿਆ ਕਿ ਸਮਾਜ ਦੇ ਇਸ ਵਰਗ ਲਈ ਜਾਗਰੂਕਤਾ ਬਹੁਤ ਜਰੂਰੀ ਹੈ ਅਤੇ ਇਸ ਤਰ੍ਹਾਂ ਦੇ ਜਾਗਰੂਕਤਾ ਪੋਗਰਾਮ ਕਾਫੀ ਫਾਈਦੇਮੰਦ ਹਨ ਅਤੇ ਇਸ ਤਰ੍ਹਾਂ ਦੇ ਪੋਗਰਾਮ ਲਗਾਤਾਰ ਕਰਵਾਏ ਜਾਣਗੇ।