ਵੋਟਰਾਂ ਨੂੰ ਜਾਗਰੂਕ ਕਰਨ ਵਿੱਚ ਸਵੀਪ ਗਤੀਵਿਧੀਆਂ ਵਿੱਚ ਤੇਜੀ ਲਿਆਉਣ ਦੇ ਆਦੇਸ਼

Advertisement
Spread information

ਵੋਟਰਾਂ ਨੂੰ ਜਾਗਰੂਕ ਕਰਨ ਵਿੱਚ ਸਵੀਪ ਗਤੀਵਿਧੀਆਂ ਵਿੱਚ ਤੇਜੀ ਲਿਆਉਣ ਦੇ ਆਦੇਸ਼

  • ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਨੇ ਕੀਤੀ ਸਮੀਖਿਆ

ਪਰਦੀਪ ਕਸਬਾ ,ਸੰਗਰੂਰ, 11 ਜਨਵਰੀ:2022
ਪੰਜਾਬ ਵਿਧਾਨ ਸਭਾ ਚੋਣਾਂ ਦੇ ਸਨਮੁੱਖ ਹਰੇਕ ਬਾਲਗ ਵਿਅਕਤੀ ਨੂੰ ਆਪਣੇ ਵੋਟ ਪਾਉਣ ਦੇ ਅਧਿਕਾਰ ਬਾਰੇ ਲਾਜ਼ਮੀ ਤੌਰ ’ਤੇ ਪ੍ਰੇਰਿਤ ਕਰਨ ਲਈ ਸਵੀਪ ਗਤੀਵਿਧੀਆਂ ਦੀ ਅਹਿਮ ਭੂਮਿਕਾ ਹੈ ਅਤੇ ਜ਼ਿਲ੍ਹੇ ਵਿੱਚ ਵੱਖ ਵੱਖ ਵਿਭਾਗਾਂ ਦੀ ਤਰਫੋਂ ਸਵੀਪ ਲਈ ਤਾਇਨਾਤ ਕੀਤੇ ਗਏ ਅਧਿਕਾਰੀਆਂ ਦੀ ਕਾਰਗੁਜ਼ਾਰੀ ਨੂੰ ਸਰਵੋਤਮ ਬਣਾਏ ਜਾਣ ਦੀ ਲੋੜ ਹੈ ਤਾਂ ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੋਟ ਪ੍ਰਤੀਸ਼ਤਤਾ ਪੱਖੋਂ ਜ਼ਿਲ੍ਹਾ ਸੰਗਰੂਰ ਮੋਹਰੀ ਸਾਬਤ ਹੋ ਸਕੇ। ਇਹ ਪ੍ਰਗਟਾਵਾ ਜ਼ਿਲ੍ਹਾ ਸਵੀਪ ਦੇ ਨੋਡਲ ਅਧਿਕਾਰੀ ਅਤੇ ਏ.ਡੀ.ਸੀ ਸ਼੍ਰੀ ਲਤੀਫ਼ ਅਹਿਮਦ ਨੇ ਅੱਜ ਸਵੀਪ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਵਿਭਾਗੀ ਪੱਧਰ ’ਤੇ ਕਾਰਗੁਜ਼ਾਰੀ ਨੂੰ ਤੇਜ਼ ਰਖਿਆ ਜਾਵੇ ਇਸ ਲਈ ਹਰੇਕ ਸਬੰਧਤ ਵਿਭਾਗ ਮਜ਼ਬੂਤ ਲੋਕਤੰਤਰ ਲਈ ਹਰੇਕ ਨੌਜਵਾਨ, ਮਹਿਲਾ ਤੇ ਪੁਰਸ਼ਾਂ ਦੇ ਨਾਲ ਨਾਲ ਟਰਾਂਸਜੈਂਡਰ ਵੋਟਰਾਂ ਤੱਕ ਆਪਣੀ ਪਹੁੰਚ ਨੂੰ ਸਥਾਪਤ ਕਰੇ ਅਤੇ ਵੋਟ ਦੀ ਅਹਿਮੀਅਤ ਬਾਰੇ ਜਾਗਰੂਕ ਕਰਨ ਵਿੱਚ ਆਪਣਾ ਯੋਗਦਾਨ ਪਾਵੇ।
ਮੀਟਿੰਗ ਦੌਰਾਨ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਹੁਣ ਤੱਕ ਕੀਤੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਸਰਕਾਰੀ ਵਿਭਾਗਾਂ, ਜਨਤਕ ਸਥਾਨਾਂ, ਬੈਂਕਾਂ, ਧਾਰਮਿਕ ਸਥਾਨਾਂ ਆਦਿ ਤੱਕ ਪਹੁੰਚ ਬਣਾਉਂਦੇ ਹੋਏ ਬੈਨਰਾਂ ਰਾਹੀਂ ਵੱਧ ਤੋਂ ਵੱਧ ਲੋਕਾਂ ਤੱਕ ਸੁਨੇਹੇ ਪਹੁੰਚਾਏ ਜਾ ਰਹੇ ਹਨ ਅਤੇ ਪਬਲਿਕ ਡੀਲਿੰਗ ਵਾਲੇ ਸਥਾਨਾਂ ’ਤੇ ਆਉਣ ਵਾਲੇ ਲੋਕਾਂ ਨੂੰ ਵੀ ਸੁਚੇਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਬਣਾਈਆਂ ਵੱਖ ਵੱਖ ਮੋਬਾਇਲ ਐਪਲੀਕੇਸ਼ਨਾਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਕੋਵਿਡ ਦੀ ਪਾਲਣਾ ਕਰਦਿਆਂ ਅਧਿਕਾਰੀ ਤੇ ਕਰਮਚਾਰੀ ਇਸ ਕਾਰਜ ਵਿੱਚ ਲਗਾਤਾਰ ਜੁਟੇ ਹੋਏ ਹਨ। ਨੋਡਲ ਅਧਿਕਾਰੀ ਨੇ ਦੱਸਿਆ ਕਿ ਸਵੀਪ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਅਜਿਹੀਆਂ ਸਮੀਖਿਆ ਮੀਟਿੰਗਾਂ ਲਗਾਤਾਰ ਜਾਰੀ ਰੱਖੀਆਂ ਜਾਣਗੀਆਂ।
Advertisement
Advertisement
Advertisement
Advertisement
Advertisement
error: Content is protected !!