ਜੀ.ਐਸ. ਬਿੰਦਰ , ਮੁਹਾਲੀ, 12 ਜਨਵਰੀ, 2022
ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਆਪ ਵੱਲੋਂ ਪੰਜਾਬ ਚੋਣਾਂ ਲਈ ਮੁੱਖ ਮੰਤਰੀ ਦੇ ਚੇਹਰੇ ਦਾ ਐਲਾਨ ਅਗਲੇ ਹਫਤੇ ਕਰ ਦਿੱਤਾ ਜਾਵੇਗਾ। ਇਹ ਗੱਲ ਉਨ੍ਹਾਂ ਕੌਮਾਂਤਰੀ ਹਵਾਈ ਅੱਡੇ ’ਤੇ ਪਹੁੰਚਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਹੀ । ਵਰਨਣਯੋਗ ਹੈ ਕਿ ਕੇਜਰੀਵਾਲ ਦੋ ਰੋਜ਼ਾ ਦੌਰੇ ’ਤੇ ਪੰਜਾਬ ਪਹੁੰਚੇ ਹਨ। ਉਹ ਮੁਹਾਲੀ ਪ੍ਰੈਸ ਕਲੱਬ ਵਿਚ ਪ੍ਰੈਸ ਕਾਨਫਰੰਸ ਨੂੰ ਵੀ ਸੰਬੋਧਨ ਕਰਨਗੇ।