ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਮ੍ਰਿਤ ਸੰਚਾਰ 50 ਪ੍ਰਾਣੀ ਗੁਰੂ ਵਾਲੇ ਬਣੇ, ਪ੍ਰਾਣੀਆਂ ਨੂੰ ਵਧਾਈਆਂ ਦੇਣ ਪਹੁੰਚੇ ਭਾਈ ਗਰੇਵਾਲ
ਬਿੱਟੂ ਜਲਾਲਾਬਾਦੀ,ਫਾਜਲਿਕਾ, 12 ਜਨਵਰੀ 2022
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਧਰਮ ਪਰਚਾਰ ਦੀ ਲਹਿਰ ਦੌਰਾਨ ਜਿਲਾ ਫਾਜਲਿਕਾ ਦੇ ਸਰਹੱਦੀ ਪਿੰਡ ਸਾਬੂਆਣਾ ਵਿਖੇ ਸਿੱਖ ਸਟੂਡੈਂਟਸ ਫੈਡਰੇਸ਼ਨ ਗਰੇਵਾਲ ਦੇ ਸਹਿਯੋਗ ਨਾਲ ਅੰਮ੍ਰਿਤ ਸੰਚਾਰ ਕਰਵਾਇਆ ਗਿਆ, ਜਿਸ ਵਿੱਚ 50 ਪ੍ਰਾਣੀ ਅੰਮ੍ਰਿਤ ਪਾਨ ਕਰਕੇ ਗੁਰੂ ਵਾਲੇ ਬਣੇ। ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋ ਪਹੁੰਚੇ ਪੰਜ ਪਿਆਰਿਆਂ ਨੇ ਪਹੁੰਚ ਕੇ ਖੰਡੇ ਦੀ ਪਹੁਲ ਛਕਾਉਦਿਆਂ ਪ੍ਰਾਣੀਆਂ ਨੂੰ ਗੁਰ ਮਰਿਆਦਾ ਵਿੱਚ ਰਹਿਣ ਦਾ ਉਦੇਸ਼ ਸਮਝਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਮੁੱਖ ਸੇਵਾਦਾਰ ਭਾਈ ਗੁਰਚਰਨ ਸਿੰਘ ਗਰੇਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਾਣੀਆਂ ਨੂੰ ਗੁਰੂ ਵਾਲੇ ਬਣਨ ‘ਤੇ ਵਧਾਈਆਂ ਦਿੱਤੀਆਂ ਅਤੇ ਪੰਜ ਪਿਆਰੇ ਸਾਹਿਬਾਨ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਡੱਬਵਾਲਾ ਦੀ ਤਰਫੋ ਵੀ ਧੰਨਵਾਦ ਕੀਤਾ। ਭਾਈ ਗਰੇਵਾਲ ਨੇ ਖੁਸ਼ੀ ਜਾਹਿਰ ਕਰਦਿਆਂ ਕਿਹਾ ਕਿ ਇਸ ਪਿੰਡ ਵਿੱਚ ਗੁਰਸਿੱਖਾਂ ਦੀ ਗਿਣਤੀ ਬੇਸ਼ੱਕ ਨਾ ਮਾਤਰ ਹੈ ਪਰ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕ ਭਾਈ ਡਾਕਟਰ ਜਸਵਿੰਦਰਪਾਲ ਸਿੰਘ ਅਤੇ ਇਸ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਮੁਖਤਿਆਰ ਸਿੰਘ ਅਤੇ ਫੈਡਰੇਸ਼ਨ ਦੇ ਕਾਰਕੁਨਾਂ ਅਤੇ ਗੁਰਦੁਆਰਾ ਸਿੰਘ ਸਭਾ ਫਾਜਲਿਕਾ ਦੇ ਦਿੱਤੇ ਜਾ ਰਹੇ ਸਹਿਯੋਗ ਸਦਕਾ ਇਸ ਮਹਾਨ ਉਪਰਾਲੇ ਦਾ ਵੀ ਉਹ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦੇ ਹਨ ਅਤੇ ਪਿਛਲੇ ਸਮੇਂ ਵਿੱਚ ਇਸ ਇਲਾਕੇ ਚ ਇਹਨਾਂ ਵੱਲੋ ਨਿਭਾਈਆਂ ਸੇਵਾਵਾਂ ਦਾ ਵੀ ਉਨ੍ਹਾਂ ਵੱਲੋਂ ਰੱਜ ਕੇ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਸਮਾਗਮ ਵਿੱਚ ਗੈਰ ਸਿਖ ਸੰਗਤਾਂ ਦੀ ਹਾਜਰੀ ਇਹ ਦਰਸਾਉਂਦੀ ਹੈ ਕਿ ਆਉਣ ਵਾਲੇ ਸਮੇਂ ਵਿੱਚ ਸਿੱਖੀ ਦੇ ਪ੍ਰਚਾਰ ਨੂੰ ਹੋਰ ਬਲ ਮਿਲੇਗਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜ ਪਿਆਰੇ ਸਾਹਿਬਾਨ ਸਮੇਤ ਭਾਈ ਗਰੇਵਾਲ ਫੈਡਰੇਸ਼ਨ ਆਗੂ ਦਿਲਬਾਗ ਸਿੰਘ ਵਿਰਕ, ਗੁਰਕੀਰਤਨ ਸਿੰਘ ਲੱਖੋਵਾਲੀ, ਸਤਵੰਤ ਸਿੰਘ ਸੰਧੂ, ਜਸਬੀਰ ਸਿੰਘ ਸੈਣੀ, ਅਰਸ਼ਦੀਪ ਸਿੰਘ ਸਾਬੂਆਣਾ, ਭੁਪਿੰਦਰ ਸਿੰਘ ਸਾਬੂਆਣਾ, ਹਰਦਿਆਲ ਸਿੰਘ ਫਾਜਲਿਕਾ, ਇਕਬਾਲ ਸਿੰਘ ਵੱਡੀ ਓਡੀਆਂ, ਭਾਈ ਕੰਵਲਜੀਤ ਸਿੰਘ ਛੋਟੀ ਓਡੀਆਂ, ਜਸਪਾਲ ਸਿੰਘ ਖਾਟਵਾਂ, ਸਤਪਾਲ ਸਿੰਘ ਕੁਟਹੈੜਾ, ਗੁਰਜੰਟ ਸਿੰਘ ਹੀਰੇ ਵਾਲਾ, ਤਰੁਨਪਰੀਤ ਸਿੰਘ ਨੂੰ ਸਿਰਪਾਉ ਦੇ ਕੇ ਸਨਮਾਨਿਤ ਕੀਤਾ ਗਿਆ। ਛੋਟੇ ਬੱਚਿਆਂ ਅਤੇ ਹੋਰ ਸੰਗਤਾਂ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਤੇ ਫੁੱਲਾਂ ਦੀ ਵਰਖਾ ਕਰਕੇ ਖੁਸ਼ੀਆਂ ਮਨਾਈਆਂ ਗਈਆਂ।