ਬਰਨਾਲਾ ‘ਚ ਜੁਝਾਰ ਰੈਲੀ ਦੀਆਂ ਤਿਆਰੀਆਂ ਜੋਰਾਂ’ਤੇ

Advertisement
Spread information

ਬਰਨਾਲਾ ‘ਚ ਜੁਝਾਰ ਰੈਲੀ ਦੀਆਂ ਤਿਆਰੀਆਂ ਜੋਰਾਂ’ਤੇ

  • 21 ਜਨਵਰੀ ਜੁਝਾਰ ਰੈਲੀ ਵਿੱਚ ਦਹਿ ਹਜਾਰਾਂ ਲੋਕ ਪਰਿਵਾਰਾਂ ਸਮੇਤ ਸ਼ਾਮਿਲ ਹੋਣਗੇ – ਬੁਰਜ ਗਿੱਲ, ਜਗਮੋਹਨ

ਰਘਬੀਰ ਹੈਪੀ,ਬਰਨਾਲਾ 16 ਜਨਵਰੀ 2022
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ 21 ਜਨਵਰੀ ਦਾਣਾ ਮੰਡੀ ਬਰਨਾਲਾ ਵਿਖੇ ਕੀਤੀ ਜਾ ਰਹੀ ‘ਜੁਝਾਰ ਰੈਲੀ ‘ ਵਿੱਚ ਪਰਿਵਾਰਾਂ ਸਮੇਤ ਸ਼ਾਮਿਲ ਹੋਣ ਦੀਆਂ ਤਿਆਰੀਆਂ ਪੂਰੇ ਜੋਰਾਂ’ਤੇ ਚੱਲ ਰਹੀਆਂ ਹਨ।  ਸਮੁੱਚੇ ਪੰਜਾਬ ਅੰਦਰ ਚੱਲ ਰਹੀਆਂ ਤਿਆਰੀਆਂ ਸਬੰਧੀ ਜਾਣਕਾਰੀ ਹਾਸਲ ਕਰਨ ਤੋਂ ਬਾਅਦ ਪਰੈੱਸ ਨੂੰ ਇਹ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ  ਬੂਟਾ ਸਿੰਘ ਬੁਰਜ ਗਿੱਲ,ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ, ਸੀ. ਮੀਤ ਪ੍ਰਧਾਨ ਮਨਜੀਤ ਧਨੇਰ ਨੇ ਕਿਹਾ ਕਿ  ਮੋਦੀ ਹਕੂਮਤ ਨੇ ਸਾਮਰਾਜੀ ਲੁਟੇਰੀਆਂ ਸੰਸਥਾਵਾਂ ਦੀਆਂ ਨੀਤੀ ਲਾਗੂ ਕਰਦਿਆਂ ਪਹਿਲਾਂ ਕਿਰਤ ਕਾਨੂੰਨਾਂ ਨੂੰ ਚਾਰ ਲੇਬਰ ਕੋਡਾਂ ਵਿੱਚ ਤਬਦੀਲ ਕਰਕੇ ਕਿਰਤੀਆਂ ਲਈ ਹਾਇਰ ਐਂਡ ਫ਼ਾਇਰ ਦੀ ਨੀਤੀ ਲਾਗੂ ਕਰਕੇ ਕਿਰਤੀਆਂ ਦੀ ਤਿੱਖੀ ਰੱਤ ਨਿਚੋੜਨ ਲਈ ਰਾਹ ਪੱਧਰਾ ਕੀਤਾ,ਅਗਲੇ ਪੜਾਅ ਵਜੋਂ ਤਿੰਨ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਰਾਹੀਂ ਸਾਡੀਆਂ ਜਮੀਨਾਂ ਹੀ ਅਡਾਨੀਆਂ-ਅੰਬਾਨੀਆਂ ਦੇ ਹਵਾਲੇ ਕਰਨ ਲਈ ਰਾਹ ਪੱਧਰਾ ਕਰ ਦਿੱਤਾ ਸੀ। ਮੋਦੀ ਹਕੂਮਤ ਦਾ ਇਹ ਹੱਲਾ ਸਮੁੱਚੇ ਪੇਂਡੂ ਸੱਭਿਆਚਾਰ ਨੂੰ ਉਜਾੜਨ ਲਈ ਸੀ। ਇਸ ਨਾਲ ਕਿਸਾਨਾਂ ਦੇ ਨਾਲ-ਨਾਲ ਹਰ ਤਬਕੇ ਨੇ ਬੁਰੀ ਤਰ੍ਹਾਂ ਪਰਭਾਵਿਤ ਹੋਣਾ ਸੀ। ਇਸੇ ਲਈ ਪੰਜਾਬ ਦੇ ਕਿਸਾਨਾਂ ਨੇ ਸੂਝਵਾਨ ਲੀਡਰਸ਼ਿਪ ਦੀ ਅਗਵਾਈ ਹੇਠ ਅੰਦੋਲਨ ਦਾ ਮੁੱਢ ਬੰਨਦਿਆਂ ਇਸ ਦਾ ਘੇਰਾ ਮੁਲਕ ਪੱਧਰ ਤੇ ਫੈਲਾਇਆ। ਇਸ ਅੰਦੋਲਨ ਵਿੱਚ ਤਿੰਨ ਪੀੜੀਆਂ ਬੁੱਢੇ, ਨੌਜਵਾਨ, ਬੱਚੇ ਪੂਰੀ ਸਿੱਦਤ ਨਾਲ ਕੁੱਦੇ। ਮੋਦੀ ਹਕੂਮਤ ਦੀ ਕਿਸਾਨ ਅੰਦੋਲਨ ਨੂੰ ਫੇਲ੍ਹ ਕਰਨ,ਪਾੜਨ ਖਿੰਡਾਉਣ ਦੀ ਹਰ ਸਾਜਿਸ਼ ਦਾ ਮੂੰਹ ਤੋੜ ਜਵਾਬ ਦਿੱਤਾ। ਇਸ ਇਤਿਹਾਸਕ ਕਿਸਾਨ ਅੰਦੋਲਨ ਵਿੱਚ ਔਰਤਾਂ ਖਾਸ ਕਰ ਕਿਸਾਨ ਔਰਤਾਂ ਦੇ ਪੂਰਾਂ ਦੇ ਪੂਰਾਂ ਦੀ ਅਹਿਮ ਭੂਮਿਕਾ ਰਹੀ ਹੈ। ਗੁਰਦੀਪ ਰਾਮਪੁਰਾ, ਗੁਰਮੀਤ ਭੱਟੀਵਾਲ, ਬਲਵੰਤ ਉੱਪਲੀ, ਰਾਮ ਸਿੰਘ ਮਟੋਰੜਾ,ਕੁਲਵੰਤ ਸਿੰਘ ਕਿਸ਼ਨਗੜ ਨੇ ਕਿਹਾ ਕਿ ਇਸ ਸਮੁੱਚੇ ਸੰਗਮ ਨੇ ਮੋਦੀ ਹਕੂਮਤ ਨੂੰ ਖੇਤੀ ਵਿਰੋਧੀ ਕਾਲੇ ਕਾਨੂੰਨ ਰੱਦ ਕਰਨ ਲਈ ਮਜ਼ਬੂਰ ਕੀਤਾ ਹੈ। ਆਗੂਆਂ ਨੇ ਕਿਸਾਨਾਂ ਨੂੰ ਪਰਿਵਾਰਾਂ ਸਮੇਤ ਕਾਫ਼ਲੇ ਬੰਨ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਕੇਂਦਰੀ ਅਤੇ ਸੂਬਾਈ ਹਕਮਤਾਂ ਖਿਲਾਫ਼ ਵਿਧਾਨ ਸਭਾ ਚੋਣਾਂ ਸਮੇਂ ਆਪਣੇ ਕਾਡਰ ਨੂੰ ਕਿਸੇ ਸਿਆਸੀ ਪਾਰਟੀ ਦੇ ਛਕੜੇ ਵਿੱਚ ਸਵਾਰ ਹੋਣ ਦੀ ਥਾਂ ਸੰਘਰਸ਼ ਦਾ ਸੂਹਾ ਪਰਚਮ ਬੁਲੰਦ ਰੱਖਣ, ਭਾਈਚਾਰਕ ਸਾਂਝ ਬਰਕਰਾਰ ਰੱਖਣ ਲਈ 21ਜਨਵਰੀ ਨੂੰ ਦਾਣਾ ਮੰਡੀ ਬਰਨਾਲਾ ਵਿਖੇ ਕੀਤੀ ਜਾ ਰਹੀ ਵਿਸ਼ਾਲ ਸੂਬਾਈ ‘ਜੁਝਾਰ ਰੈਲੀ ‘ ਵਿੱਚ ਪਰਿਵਾਰਾਂ ਸਮੇਤ ਕਾਫ਼ਲੇ ਬੰਨ੍ਹ ਸ਼ਾਮਿਲ ਹੋਣ ਦੀ ਜੋਰਦਾਰ ਅਪੀਲ ਕੀਤੀ।ਆਗੂਆਂ ਕਿਹਾ ਕਿ ਇਸ ਜੁਝਾਰ ਰੈਲੀ ਦੀਆਂ ਤਿਆਰੀਆਂ ਸਮੁੱਚੇ ਪੰਜਾਬ ਅੰਦਰ ਆਗੂ ਟੀਮਾਂ  ਪੂਰੇ ਯੋਜਨਾਬੱਧ ਢੰਗ ਨਾਲ ਚਲਾ ਰਹੀਆਂ ਹਨ।
Advertisement
Advertisement
Advertisement
Advertisement
Advertisement
error: Content is protected !!