ਰਘਵੀਰ ਹੈਪੀ , ਬਰਨਾਲਾ 17 ਜਨਵਰੀ 2022
ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ 6 ਦਿਨ ਲਈ ਅੱਗੇ ਕਰਨ ਦੇ ਫ਼ੈਸਲਾ ਦਾ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਸਵਾਗਤ ਕੀਤਾ ਗਿਆ ਹੈ। ਉਹਨਾਂ ਚੋਣ ਕਮਿਸ਼ਨ ਦਾ ਇਸ ਫ਼ੈਸਲੇ ਲਈ ਧੰਨਵਾਦ ਕੀਤਾ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ 14 ਫ਼ਰਵਰੀ ਨੂੰ ਪੰਜਾਬ ਵਿੱਚ ਚੋਣਾਂ ਸਨ, ਜਦਕਿ 16 ਫ਼ਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀ ਜੈਅੰਤੀ ਹੈ। ਜਿਸ ਕਰਕੇ ਗੁਰੂ ਰਵਿਦਾਸ ਜੀ ਦਾ ਜਨਮ ਦਿਨ ਮਨਾਉਣ ਲਈ ਵੱਡੀ ਗਿਣਤੀ ਵਿੱਚ ਪੰਜਾਬ ਦੀ ਸੰਗਤ ਵਾਰਾਨਸੀ ਵਿਖੇ ਸਮਾਗਮ ਵਿੱਚ ਸ਼ਾਮਲ ਹੁੰਦੀ ਹੈ। ਇਸ ਕਰਕੇ ਗੁਰੂ ਰਵਿਦਾਸ ਜੀ ਦੀ ਫ਼ੁਲਵਾੜੀ ਨਾਲ ਸਬੰਧਤ ਬਹੁ ਗਿਣਤੀ ਲੋਕ ਵਾਰਾਨਸੀ ਚਲੇ ਜਾਣੇ ਸਨ ਅਤੇ ਵੋਟ ਦੇ ਅਧਿਕਾਰ ਤੋਂ ਵਾਂਝੇ ਰਹਿ ਜਾਣੇ ਸਨ। ਜਿਸ ਕਰਕੇ ਪੰਜਾਬ ਦੇ ਲੋਕਾਂ, ਖਾਸ ਕਰ ਗੁਰੂ ਰਵਿਦਾਸ ਜੀ ਦੀ ਫ਼ੁਲਵਾੜੀ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹੋਏ ਚੋਣ ਕਮਿਸ਼ਨ ਵਲੋਂ ਪੰਜਾਬ ਵਿਧਾਨ ਸਭਾ ਚੋਣ 14 ਫ਼ਰਵਰੀ ਦੀ ਬਜਾਏ ਹੁਣ 20 ਫ਼ਰਵਰੀ ਨੂੰ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ। ਜਿਸ ਲਈ ਚੋਣ ਕਮਿਸ਼ਨ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦੇ ਹਾਂ। ਉਹਨਾਂ ਕਿਹਾ ਕਿ ਹੁਣ ਸ੍ਰੀ ਗੁਰੂ ਰਵਿਦਾਸ ਜੀ ਦੀ ਜੈਅੰਤੀ ਉਹਨਾਂ ਦੇ ਸ਼ਰਧਾਲੂ ਹੋਰ ਉਤਸ਼ਾਹ ਨਾਲ ਮਨਾ ਸਕਣਗੇ। ਇਸ ਮੌਕੇ ਚੇਅਰਮੈਨ ਕਰਨਇੰਦਰ ਸਿੰਘ ਢਿੱਲੋਂ, ਚੇਅਰਮੈਨ ਮੱਖਣ ਸ਼ਰਮਾ, ਚੇਅਰਮੈਨ ਜੀਵਨ ਬਾਂਸਲ, ਪ੍ਰਧਾਨ ਗੁਰਜੀਤ ਸਿੰਘ ਰਾਮਣਵਾਸੀਆ, ਮੀਤ ਪ੍ਰਧਾਨ ਨਰਿੰਦਰ ਗਰਗ ਨੀਟਾ, ਜ਼ਿਲ੍ਹਾ ਪ੍ਰਧਾਨ ਕਾਂਗਰਸ ਰਾਜੀਵ ਕੁਮਾਰ ਲੂਬੀ, ਜੱਗਾ ਸਿੰਘ ਮਾਨ, ਨਰਿੰਦਰ ਸ਼ਰਮਾ, ਹੈਪੀ ਢਿੱਲੋਂ, ਦੀਪ ਸੰਘੇੜਾ ਅਤੇ ਵਰੁਣ ਗੋਇਲ ਵੀ ਹਾਜ਼ਰ ਸਨ।