ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਲਈ ਨਵੀਂ ਤਰੀਕ ਦਾ ਐਲਾਨ
- ਪੰਜਾਬ ਵਿੱਚ ਹੁਣ 20 ਫਰਵਰੀ ਨੂੰ ਪੈਣਗੀਆਂ ਵੋਟਾਂ
ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ 17 ਜਨਵਰੀ (2022 )
ਜਿ਼ਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਦਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 14 ਫਰਵਰੀ 2022 ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾ ਹੁਣ 20 ਫਰਵਰੀ 2022 ਨੂੰ ਹੋਣਗੀਆ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਵੀਂ ਮਿਤੀ ਮੁਤਾਬਿਕ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 25ਜਨਵਰੀ 2022 ਤੋਂ ਸ਼ੁਰੂ ਹੋਵੇਗੀਅਤੇ 1 ਫਰਵਰੀ 2022 ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ ਹੋਵੇਗੀ। ਨਾਮਜ਼ਦਗੀਆਂ ਦੀ ਪੜਤਾਲ 2 ਫਰਵਰੀ 2022 ਨੂੰ ਕੀਤੀ ਜਾਏਗੀ ਜਦੋਂ ਕਿ ਨਾਮਜਦਗੀਆਂ ਵਾਪਸ ਲੈਣ ਦੀ ਤਰੀਕ 4 ਫਰਵਰੀ 2022 ਹੈ। ਵੋਟਾਂ ਪੈਣ ਦਾ ਕਾਰਜ ਮਿਤੀ 20 ਫਰਵਰੀ 2022 ਨੂੰ ਹੋਵੇਗਾ। ਵੋਟਾਂ ਦੀ ਗਿਣਤੀ 10ਮਾਰਚ 2022 ਨੂੰ ਕੀਤੀ ਜਾਏਗੀ।
ਉਨ੍ਹਾਂ ਨੇ ਵੋਟਰਾਂ ਨੂੰ ਵੋਟਿੰਗ ਪ੍ਰਕਿਰਿਆ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ, ਸਮੁੱਚੀ ਚੋਣ ਪ੍ਰਕਿਰਿਆ ਦੌਰਾਨ ਵਿਸਥਾਰਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਕੋਵਿਡ-19 ਨਾਲ ਨਜਿੱਠਣ ਲਈ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ ।