ਰਾਜਨੀਤਕ ਪਾਰਟੀਆਂ ਦੀ ਮੌਜੂਦਗੀ ‘ਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਈਜ਼ੇਸ਼ਨ

Advertisement
Spread information

ਰਾਜਨੀਤਕ ਪਾਰਟੀਆਂ ਦੀ ਮੌਜੂਦਗੀ ‘ਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਈਜ਼ੇਸ਼ਨ

  • ਵਿਧਾਨ ਸਭਾ ਹਲਕਾ ਵਾਰ ਅਲਾਟਮੈਂਟ ਲਈ ਕਰਵਾਈ ਰੈਂਡੇਮਾਈਜ਼ੇਸ਼ਨ

ਦਵਿੰਦਰ.ਡੀ.ਕੇ,ਲੁਧਿਆਣਾ, 18 ਜਨਵਰੀ 2022

ਜ਼ਿਲ੍ਹਾ ਲੁਧਿਆਣਾ ‘ਚ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਅੱਜ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਵਿਧਾਨ ਸਭਾ ਹਲਕਾ ਵਾਰ ਰੈਂਡੇਮਾਈਜ਼ੇਸ਼ਨ ਕੀਤੀ ਗਈ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਦੀ ਅਗਵਾਈ ‘ਚ ਕੀਤੀ ਗਈ ਇਸ ਰੈਂਡੇਮਾਈਜ਼ੇਸ਼ਨ ਮੌਕੇ ਜ਼ਿਲ੍ਹੇ ਦੀਆਂ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।

Advertisement

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਚੋਣ ਬੂਥ ਬਣਾਏ ਗਏ ਹਨ, ਜਿਨ੍ਹਾਂ ‘ਤੇ  ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਦੇ ਨਾਲ-ਨਾਲ ਵੀਵੀਪੈਟ ਵੀ ਜੋੜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਦੀ ਰੈਂਡੇਮਾਈਜ਼ੇਸ਼ਨ ਵਿੱਚ ਪੋਲਿੰਗ ਬੂਥਾਂ ਦੀ ਗਿਣਤੀ ਦੇ ਬਰਾਬਰ ਈ.ਵੀ.ਐਮਜ਼ ਤੇ ਵੀਵੀਪੈਟ ਤੋਂ ਇਲਾਵਾ 20 ਫ਼ੀਸਦੀ ਸੀ.ਯੂ, 20 ਫ਼ੀਸਦੀ ਬੀ.ਯੂ., 20 ਫ਼ੀਸਦੀ ਵੀਵੀਪੈਟ ਵੀ ਹੋਰ ਰਾਖਵੇਂ ਕੀਤੇ ਗਏ ਹਨ ਜੋ ਕਿ ਕਿਸੇ ਯੂਨਿਟ ਦੇ ਖਰਾਬ ਹੋਣ ਦੀ ਸੂਰਤ ਵਿੱਚ ਵਰਤੇ ਜਾ ਸਕਣਗੇ।

ਜ਼ਿਲ੍ਹਾ ਚੋਣ ਅਫ਼ਸਰ ਅਨੁਸਾਰ ਅੱਜ ਜ਼ਿਲ੍ਹਾ ਚੋਣ ਦਫ਼ਤਰ ਵਿਖੇ ਕੀਤੀ ਗਈ ਰੈਂਡੇਮਾਈਜ਼ੇਸ਼ਨ ਦੀ ਪ੍ਰਕਿਰਿਆ ਤੋਂ ਬਾਅਦ ਜ਼ਿਲ੍ਹੇ ਵਿੱਚ ਰੱਖੀਆ ਹੋਈਆਂ ਈ.ਵੀ.ਐਮਜ਼ ਸਹਾਇਕ ਰਿਟਰਨਿੰਗ ਅਫ਼ਸਰਾਂ ਵੱਲੋਂ ਆਪੋ-ਆਪਣੇ ਤਿਆਰ ਕੀਤੇ ਗਏ ਸਟਰੌਂਗ ਰੂਮਜ਼ ਵਿੱਚ ਤਬਦੀਲ ਕਰ ਲਈਆਂ ਜਾਣਗੀਆਂ।

ਇਸ ਮੌਕੇ ਵੱਖ-ਵੱਖ ਰਾਜਸੀ ਪਾਰਟੀਆਂ ਦੇ ਮੌਜੂਦ ਨੁਮਾਇੰਦਿਆਂ ਨੂੰ ਈ.ਵੀ.ਐਮ ਤੇ ਵੀਵੀਪੈਟ ਮਸ਼ੀਨਾਂ ਦੀ ਕਾਗਗੁਜ਼ਾਰੀ ਬਾਰੇ ਪ੍ਰੈਜੰਟੇਸ਼ਨ ਵੀ ਦਿੱਤੀ ਗਈ। ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਵੀਵੀਪੈਟ ਵਿੱਚ ਪਾਈ ਗਈ ਵੋਟ ਨੂੰ 7 ਸਕਿੰਟ ਤੱਕ ਸਕ੍ਰੀਨ ‘ਤੇ ਦੇਖਿਆ ਜਾ ਸਕਦਾ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਹੁਲ ਚਾਬਾ, ਚੋਣ ਤਹਿਸੀਲਦਾਰ ਸ੍ਰੀਮਤੀ ਅੰਜੂ ਬਾਲਾ, ਵੱਖ-ਵੱਖ ਵਿਭਾਗਾਂ ਦੇ ਅਧਿਕਾਰਆਂ ਤੋਂ ਇਲਾਵਾ ਸਮੂਹ ਰਾਜਨੀਤੀਕ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।

Advertisement
Advertisement
Advertisement
Advertisement
Advertisement
error: Content is protected !!