Skip to content
- Home
- ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ
Advertisement

ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ
ਪਰਦੀਪ ਕਸਬਾ ,ਸੰਗਰੂਰ, 23 ਜਨਵਰੀ 2022
ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਨਮੋਲ ਸਿੰਘ ਧਾਲੀਵਾਲ ਨੇ ਇੱਕ ਮੀਟਿੰਗ ਦੌਰਾਨ ਪੁਲਿਸ ਲਾਈਨ ਸਟੇਡੀਅਮ ਵਿਖੇ 26 ਜਨਵਰੀ ਨੂੰ ਮਨਾਏ ਜਾ ਰਹੇ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੋਵਿਡ ਮਹਾਂਮਾਰੀ ਤੋਂ ਬਚਾਅ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਇਹ ਸਮਾਗਮ ਮਨਾਇਆ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮੁੱਚੇ ਸਮਾਗਮ ਨੂੰ ਆਪਸੀ ਤਾਲਮੇਲ ਨਾਲ ਸਫਲਤਾਪੂਰਵਕ ਨੇਪਰੇ ਚੜ੍ਹਾਇਆ ਜਾਵੇ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਰ ਕਿਸੇ ਵੀ ਸਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਨਹੀਂ ਹੋਵੇਗੀ। ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਵੱਖ-ਵੱਖ ਕਾਰਜਾਂ ਲਈ ਗਠਿਤ ਕਮੇਟੀਆਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ 24 ਜਨਵਰੀ ਨੂੰ ਅੰਤਿਮ ਰਿਹਰਸਲ ਹੋਵੇਗੀ ਜਿਸ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਮੀਟਿੰਗ ਦੌਰਾਨ ਉਪ ਮੰਡਲ ਮੈਜਿਸਟਰੇਟ ਸ੍ਰੀ ਚਰਨਜੋਤ ਸਿੰਘ ਵਾਲੀਆ, ਜ਼ਿਲ੍ਹਾ ਮਾਲ ਅਫਸਰ ਸ੍ਰੀ ਗਗਨਦੀਪ ਸਿੰਘ, ਡੀ ਐਸ ਪੀ ਸ੍ਰੀ ਭਰਪੂਰ ਸਿੰਘ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।
Advertisement

Advertisement

Advertisement

Advertisement

error: Content is protected !!